Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ

ਆਜ਼ਾਦੀ ਘੁਲਾਟੀਆਂ, ਰੱਖਿਆ ਸੈਨਾਵਾਂ, ਕੋਰੋਨਾ ਯੋਧਿਆਂ ਤੇ ਹੋਰਨਾਂ ਨੂੰ ਸਲਾਮ ਕੀਤਾ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 15 Aug 2020

Last updated on: Aug 15, 2020, 00:00 IST

ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ ’ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ।ਇਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸਰਹੱਦਾਂ ’ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ।ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ’ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨਾਂ ਨਾਲ ਨਿਪਟਣ ਦਾ ਇਕੋ-ਇਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ।ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿਚ ਪਾਏ ਯੋੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਮ ਉਨਾ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨਾਂ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।
ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ  ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ। ਉਨਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਿਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨਾਂ ਨੇ ਆਨ-ਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨਾਂ ਵੱਲੋਂ ਆਨ-ਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ  ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ। ਉਨਾਂ ਮਹਾਂਮਾਰੀ ਸਦਕਾ ਆਈ ਆਰਥਿਕ ਮੰਦੀ ਵਿਚੋਂ ਨਿਕਲਣ ਲਈ ਪੂਰੀ ਦਿ੍ਰੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਵੱਲੋਂ ਪੰਜਾਬ ਸਰਕਾਰ ’ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿਨੀਂ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , S.A.S.Nagar Mohali , Chief Minister of Punjab , Punjab Government , Government of Punjab , Punjab , Independence Day , 15 August , 74th Independence Day , Independence Day of India , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD