Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 15 Aug 2020

Last updated on: Aug 15, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ ਜਿਨਾਂ ਵਿੱਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ।ਇਹ ਐਲਾਨ ਮੁੱਖ ਮੰਤਰੀ ਵੱਲੋਂ ਇਥੇ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤੇ ਗਏ।66 ਕੇ.ਵੀ. ਸਬ ਸਟੇਸ਼ਨ-1 ਸੈਕਟਰ 82 ਦੀ ਆਈ.ਟੀ. ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ ਜਦੋਂ ਕਿ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ 81 ਦੀ ‘ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਉਨਾਂ ਲੋਕਾਂ ਦਾ ਖਾਸ ਤੌਰ ਉਤੇ ਜ਼ਿਕਰ ਕੀਤਾ ਜਿਨਾਂ ਨੇ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਅਤੇ ਕਿਹਾ ਕਿ ਇਨਾਂ ਨੂੰ 26 ਜਨਵਰੀ 2021 ਵਾਲੇ ਦਿਨ ਉਨਾਂ ਦੀ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।ਮੁੱਖ ਮੰਤਰੀ ਵੱਲੋਂ ਮੁਹਾਲੀ ਦੀਆਂ ਜਿਨਾਂ ਸਖਸ਼ੀਅਤਾਂ ਦਾ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਇਕ ਸਰਕਾਰੀ ਅਧਿਕਾਰੀ ਵਜੋਂ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਸਬੰਧੀ ਜ਼ਿਕਰ ਕੀਤਾ ਗਿਆ ਅਤੇ ਜੋ ਅੱਜ ਦੇ ਸਮਾਗਮ ਦੌਰਾਨ ਮੌਜੂਦ ਸਨ, ਉਨਾਂ ਵਿੱਚ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਸ਼ਾਮਲ ਸਨ। ਉਨਾਂ ਨੇ ਮੂਹਰਲੀ ਕਤਾਰ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਦੇ ਹੋਏ ਸੀਮਤ ਜ਼ੋਨਾਂ/ਉਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ’ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ। ਉਨਾਂ ਤੋਂ ਇਲਾਵਾ ਜ਼ਿਲਾ ਐਪੀਡਿਮੌਲੋਸਟ ਡਾ. ਹਰਮਨਦੀਪ ਕੌਰ ਨੇ ਵੀ ਕੋਰੋਨਾ ਨਾਲ ਨਜਿੱਠਣ ਸਬੰਧੀ ਬਿਹਤਰੀਨ ਸੇਵਾਵਾਂ ਦਿੰਦੇ ਹੋਏ ਆਪਣੇ ਇਕ ਵਰਿਆਂ ਦੇ ਬੱਚੇ ਨੂੰ ਉਸ ਦੀ ਸੁਰੱਖਿਆ ਹਿੱਤ ਆਪਣੇ ਪੇਕੇ ਘਰ ਛੱਡ ਦਿੱਤਾ ਅਤੇ ਖੁਦ ਦਿਨ-ਰਾਤ ਫੀਲਡ ਵਿੱਚ ਜਾ ਕੇ ਸੰਪਰਕ ਟਰੇਸਿੰਗ, ਟੈਸਟਿੰਗ ਨੂੰ ਯਕੀਨੀ ਬਣਾਇਆ ਅਤੇ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕਾਰਜਾਂ ਨੂੰ ਸਫਲਤਾ ਨਾਲ ਨੇਪਰੇ ਚਾੜਿਆ।ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਮੁੱਖ ਮੰਤਰੀ ਨੂੰ ਜ਼ਿਲੇ ਦੇ ਲੋਕਾਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਫਰੇਮ ਕੀਤਾ ਹੋਇਆ ਚਿੱਤਰ ਭੇਂਟ ਕੀਤਾ ਗਿਆ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , S.A.S.Nagar Mohali , Chief Minister of Punjab , Punjab Government , Government of Punjab , Punjab , Independence Day , 15 August , 74th Independence Day , Independence Day of India , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD