Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਕੀਤਾ ਨਮਨ

Web Admin

Web Admin

5 Dariya News

ਮਾਨਸਾ , 15 Aug 2020

Last updated on: Aug 15, 2020, 00:00 IST


ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਜ਼ਾਦੀ ਦਿਵਸ ਦੇ ਜਿ਼ਲ੍ਹਾ ਪੱਧਰੀ ਸਮਾਰੋਹ ਮੌਕੇ ਦੇਸ਼ ਦੇ ਮਹਾਨ ਯੋਧਿਆਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਅਤੇ ਸੂਰਬੀਰਾਂ ਦੇ ਸੰਘਰਸ਼ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦੇ ਯੋਗ ਬਣ ਸਕੇ ਹਾਂ।ਕੈਬਨਿਟ ਮੰਤਰੀ ਸ੍ਰੀ ਕਾਂਗੜ ਨੇ ਕਿਹਾ ਦੇਸ਼ ਦੇ ਆਜ਼ਾਦੀ ਸੰਘਰਸ਼ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗ਼ਦਰ ਲਹਿਰ ਅਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ ਜਿਸ ਨੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਇਆ।ਮਾਨਸਾ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀ ਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ, ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫਤ ਵਿਚ ਲਿਆ ਹੋਇਆ ਹੈ।ਇਸ ਕਾਰਨ ਹੀ ਅਸੀਂ ਆਜ਼ਾਦੀ ਦਿਵਸ ਦਾ ਜਸ਼ਨ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ।ਜਿਸ ਤਰ੍ਹਾਂ ਅਸੀਂ ਸੰਘਰਸ਼ ਕਰਕੇ ਬ੍ਰਿਟਿਸ਼ ਹਕੂਮਤ ਤੋਂ ਮੁਕਤੀ ਪਾਈ, ਉਸੇ ਤਰ੍ਹਾਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ ਜੰਗ ਵਿਚ ਮੂਹਰਲੀ ਕਤਾਰ ਵਿਚ ਲੜ ਰਹੇ ਯੋਧਿਆਂ ਨੂੰ ਵੀ ਮੈਂ ਸਿਜਦਾ ਕਰਦਾ ਹਾਂ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਇਸ ਜੰਗ ਵਿਚ ਫਤਹਿ ਹਾਸਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਜੰਗ ਵਿਚ ਯੋਗਦਾਨ ਪਾਉਣ ਲਈ ਸਾਨੂੰ ਸਮਾਜਿਕ ਦੂਰੀ, ਮਾਸਕ ਪਹਿਨਣਾਂ ਆਦਿ ਸਿਹਤ ਸਲਾਹਾਂ ਦਾ ਪਾਲਣ ਕਰਨਾ ਜ਼ਰੂਰੀ ਹੈ ਅਤੇ ਜਦੋਂ ਵੀ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਮਹਿਸੂਸ ਹੋਣ ਤਾਂ ਉਸ ਨੂੰ ਤੁਰੰਤ ਆਪਣਾ ਟੈਸਟ ਕਰਵਾ ਕੇ ਇਲਾਜ਼ ਸ਼ੁਰੂ ਕਰਵਾਉਣਾ ਚਾਹੀਦਾ ਹੈ।
ਸ੍ਰੀ ਕਾਂਗੜ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੀ ਦਰ 70 ਫ਼ੀਸਦੀ ਹੈ ਜੋ ਕਿ ਦੇਸ਼ ਦੇ ਹੋਰਨਾ ਸੂਬਿਆਂ ਨਾਲੋਂ ਬਿਹਤਰ ਹੈ ਪਰ ਸਾਨੂੰ ਇਸ ਲੜਾਈ ਵਿਚ ਹਾਲੇ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ ਜਿਸ ਵਿਚ ਸਾਰੇ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ।ਕੈਬਨਿਟ ਮੰਤਰੀ ਨੇ ਸਮੂਹ ਨਿਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅਸੀਂ ਕੋਰੋਨਾ ਖਿਲਾਫ਼ ਜੰਗ ਵਿਚ ਫਤਿਹ ਹਾਸਲ ਕਰਕੇ ਇਸ ਮਹਾਂਮਾਰੀ ਤੋਂ ਮੁਕਤ ਹੋਣਾ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਕਾਂਗੜ ਵੱਲੋਂ ਦੇਸ਼ ਦੀ ਆਨ ਅਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਸੰਦੇਸ਼ ਤੋਂ ਬਾਅਦ ਜਿ਼ਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਸਿਹਤ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਸਲਾਹਾਂ ਦੀ ਪਾਲਣਾ ਕਰਦਿਆਂ ਸੰਖੇਪ ਪਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਗਏ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਅਖ਼ੀਰ ਵਿਚ ਦਸ਼ਮੇਸ਼ ਇੰਸਟੀਚਿਊਟ ਆਫ਼ ਐਜੂਕੇਸ਼ਨ ਨੰਗਲ ਕਲਾਂ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।ਸਮਾਗਮ ਵਿਚ ਜਿ਼ਲ੍ਹਾ ਤੇ ਸੈਸ਼ਨ ਜੱਜ ਮਨਦੀਪ ਪੰਨੂ, ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ ਬਿਕਰਮ ਸਿੰਘ ਮੋਫ਼ਰ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਪ੍ਰਧਾਨ ਯੂਥ ਕਾਂਗਰਸ ਕਮੇਟੀ ਚੁਸ਼ਪਿੰਦਰਬੀਰ ਸਿੰਘ ਚਹਿਲ, ਵਾਈਸ ਪ੍ਰਧਾਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ, ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ, ਡਾ. ਮੰਜੂ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਸੈਕਟਰੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਸਿੰਘ, ਸਹਾਇਕ ਕਮਿਸ਼ਨਰ (ਸਿ਼ਕਾ:) ਸਰਬਜੀਤ ਕੌਰ ਸਮੇਤ ਹੋਰ ਜੂਡੀਸ਼ੀਅਲ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਸਿਆਸੀ ਨੁਮਾਇੰਦੇ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Punjab Government , Government of Punjab , Mansa , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD