Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਜਿੰਦਰ ਸਿੰਘ ਰੰਧਾਵਾ ਵਲੋਂ 152 ਕਰੋੜ ਦੇ ਵਿਕਾਸ ਪ੍ਰੋਜੈਕਟ ਜਲੰਧਰ ਵਾਸੀਆਂ ਨੂੰ ਸਮਰਪਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਜਲੰਧਰ ਦੀ ਵਿਕਾਸ ਪਖੋਂ ਕਾਇਆ ਕਲਪ ਕਰਨ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਐਲਾਨ

Web Admin

Web Admin

5 Dariya News

ਜਲੰਧਰ , 15 Aug 2020

Last updated on: Aug 15, 2020, 00:00 IST

74ਵੇਂ ਸੁਤੰਤਰਤਾ ਦਿਵਸ ਮੌਕੇ ਜਲੰਧਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੇ ਵੱਡੇ ਤੋਹਫ਼ੇ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਜਲੰਧਰ ਵਿਖੇ ਲਗਭਗ 152 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਬੁਨਿਆਦੀ ਢਾਂਚੇ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਸ੍ਰੀ ਰੰਧਾਵਾ ਵਲੋਂ  5.96 ਕਰੋੜ ਦੀ ਲਾਗਤ ਨਾਲ ਪਿੰਡ ਗੋਹਾਵਰ, ਗੁੜਕਾ, ਭਗਵਾਨਪੁਰ, ਅਤੇ ਜਲੰਧਰ ਵੈਸਟ ਤੇ ਆਦਮਪੁਰ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਛੇ ਪ੍ਰੋਜੈਕਟਾਂ ਅਤੇ ਨਵੀਂ ਸਵੀਪਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਉੁਨ੍ਹਾਂ ਵਲੋਂ ਰਸਮੀ ਤੌਰ 'ਤੇ ਜਲੰਧਰ ਦੇ ਸਿਵਲ ਹਸਪਤਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੋਵਿਡ-19 ਦੇ ਮਰੀਜ਼ਾਂ ਲਈ ਅਪਗ੍ਰੇਡ ਕੀਤੀ ਗਈ ਆਈ.ਸੀ.ਯੂ.ਸਹੂਲਤ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਸ੍ਰ.ਰੰਧਾਵਾ ਵਲੋਂ ਜ਼ਿਲ੍ਹੇ ਵਿੱਚ 145.44 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ ਪਿੰਡ ਫੋਲੜੀਵਾਲ ਵਿਖੇ 68.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇ 50 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਅਤੇ 100 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਨੂੰ ਮੁੜ ਸੁਰਜੀਤ ਕਰਨਾ, 66.91 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਧੀਣਾ, ਸੰਸਾਰਪੁਰ, ਅਲਾਦੀਨਪੁਰ, ਨੰਗਲ ਕਰਾਰ ਖਾਂ, ਖੁਸਰੋਪੁਰ, ਰਹਿਮਾਨਪੁਰ,ਸੋਫ਼ੀ ਪਿੰਡ, ਖਾਂਬਰਾ , ਦੀਪ ਨਗਰ, ਅਤੇ ਅਲੀਪੁਰ ਵਿਖੇ ਸੀਵਰ ਪਾਉਣਾ, 2.5 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ-ਮਲਸੀਆਂ ਸੰਪਰਕ ਰੋਡ ਵਾਇਆ ਸਿਹਾਰੀਵਾਲ ਤੋਂ ਸ਼ਾਲਾ ਨਗਰ ਨੂੰ ਚੌੜਿਆਂ ਤੇ ਮਜ਼ਬੂਤ ਕਰਨਾ ਅਤੇ 7.44 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 66 ਕੇ.ਵੀ. ਪਾਵਰ ਸਬ ਸਟੇਸ਼ਨ ਦੀ ਉਸਾਰੀ ਦੇ ਵਿਕਾਸ ਪ੍ਰੋਜੈਕਟ ਸ਼ਾਮਿਲ ਹਨ।ਸ੍ਰ.ਰੰਧਾਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀ ਪ੍ਰਗਤੀ ਅਤੇ ਲੋਕਾਂ ਦੀ ਭਲਾਈ ਲਈ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ੍ਰ.ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 152 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਇਹ ਵਿਕਾਸ ਪ੍ਰੋਜੈਕਟਾਂ ਦੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਤਿ ਲੋੜੀਂਦੇ ਸਨ।ਸ੍ਰ.ਰੰਧਾਵਾ ਨੇ ਇਹ ਵੀ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਕੋਵਿਡ-19 ਨੇ ਰਾਜ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਸੂਬੇ ਨੂੰ ਵਿਕਾਸ ਵਲੋਂ ਹੋਰ ਹੁਲਾਰਾ ਦਿੱਤਾ ਜਾਵੇਗਾ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD