Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ : ਬਲਬੀਰ ਸਿੰਘ ਸਿੱਧੂ

ਬਾਰ੍ਹਵੀਂ ਚੋਂ 98 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀ 5100-5100 ਰੁਪਏ ਦੇ ਚੈਕ ਦੇ ਕੇ ਸਨਮਾਨਤ ਕੀਤੇ

Web Admin

Web Admin

5 Dariya News

ਪਟਿਆਲਾ , 15 Aug 2020

Last updated on: Aug 15, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਰਾਜ ਅੰਦਰ ਬਿਹਤਰ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ।ਸ. ਸਿੱਧੂ ਪਟਿਆਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਨਵੇਂ ਬਲਾਕ ਦੇ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਬਾਰਵੀਂ ਜਮਾਤ ਵਿੱਚੋਂ 98 ਫੀਸਦੀ ਅੰਕ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ 14 ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਚੈਕ ਦੇ ਕੇ ਸਨਮਾਨਤ ਵੀ ਕੀਤਾ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਵੇਂ ਕਰੋਨਾ ਕਰਕੇ ਹਾਲ ਦੀ ਘੜੀ ਵਿੱਦਿਅਕ ਸੰਸਥਾਵਾਂ ਬੰਦ ਹਨ ਪਰ ਕੈਪਟਨ ਸਰਕਾਰ ਨੇ 12ਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਾਡੇ ਸਰਕਾਰੀ ਸਕੂਲਾਂ ਦਾ ਬਿਹਤਰ ਨਤੀਜਾ ਆਇਆ ਜਿੱਥੇ ਪਾਸ ਫੀਸਦੀ ਦਰ 94.32 ਸੀ, ਜੋਕਿ ਸਿੱਖਿਆ ਵਿਭਾਗ ਅਤੇ ਮਿਹਨਤੀ ਅਧਿਆਪਕਾਂ ਕਰਕੇ ਹੈ।ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਸ਼ੁਰੂ ਕੀਤੀ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਜਿਸ ਨਾਲ ਹੁਣ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਕੋਵਿਡ ਦੇ ਦੌਰ ਵਿੱਚ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ।

ਸਿਹਤ ਮੰਤਰੀ ਨੇ ਦੱਸਿਆ ਕਿਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਕਾਰ ਨੇ ਰਾਜ ਦੇ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਤਕਰੀਬਨ 50 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼ ਸਕੂਲ ਵਿਖੇ6 ਨਵੇਂ ਕਮਰੇ ਬਣਾਏ ਜਾਣਗੇ, ਜਿਸ ਨਾਲ ਸਕੂਲ ਸਮਾਰਟ ਕਲਾਸ ਰੂਮਜ਼ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਪੂਰੇ ਹੋ ਜਾਣਗੇ। ਉਨ੍ਹਾਂ ਨੇ ਇਸ ਸਕੂਲ 'ਚ 4235 ਵਿਦਿਆਰਥੀਆਂ ਦੇ ਪੜ੍ਹਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਵਰਿੰਦਰਜੀਤ ਬਾਤਿਸ਼ ਅਤੇ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ।ਇਸ ਮੌਕੇ ਜਿਹੜੇ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਚੈਕ ਦੇ ਕੇ ਸਨਮਾਨਤ ਕੀਤਾ ਗਿਆ ਉਨ੍ਹਾਂ 'ਚ ਤੇਈਪੁਰ ਸਕੂਲ ਦੀ ਆਸ਼ਾ ਦੇਵੀ, ਉਕਸੀ ਸੈਣੀਆਂ ਦੀ ਅਰਸ਼ਦੀਪ ਕੌਰ, ਰਾਜਪੁਰਾ ਟਾਊਨ ਤੋਂ ਸਵੀਨ, ਸਨੌਰ ਤੋਂ ਤਰਨਵੀਰ ਸਿੰਘ, ਮਹਿੰਦਰ ਗੰਜ ਰਾਜਪੁਰਾ ਤੋਂ ਹਰਜੀਤ ਕੌਰ, ਪੁਰਾਣੀ ਪੁਲਿਸ ਲਾਈਨ ਪਟਿਆਲਾ ਤੋਂ ਸੋਨਲ, ਬਾਰਨ ਤੋਂ ਸਵਰਨਜੀਤ ਕੌਰ ਤੇ ਸਤਵਿੰਦਰ ਸਿੰਘ, ਬੀਬੀਪੁਰ ਤੋਂ ਸ਼ਗੁਨਪ੍ਰੀਤ ਕੌਰ, ਪਲੇਵੇਅਜ ਸਕੂਲ ਤੋਂ ਖੁਸ਼ਹਾਲ, ਰੇਤਗੜ੍ਹ ਤੋਂ ਸਿਮਰਨਜੀਤ ਕੌਰ, ਬਸੰਤਪੁਰਾ ਤੋਂ ਖੁਸ਼ਲੀਨ ਕੌਰ, ਨਾਭਾ ਤੋਂ ਰਵਨੀਤ ਕੌਰ ਅਤੇ ਨਰਮਾਣਾ ਸਕੂਲ ਤੋਂ ਜਸਮੀਨ ਕੌਰ ਸ਼ਾਮਲ ਸਨ।ਇਸ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਸ੍ਰੀ ਸੋਨੂ ਸੰਗਰ, ਸ੍ਰੀ ਨਰੇਸ਼ ਦੁੱਗਲ, ਸ੍ਰੀ ਵਿਜੇ ਕੂਕਾ, ਸ੍ਰੀ ਸੰਦੀਪ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਡਿਪਟੀ ਡੀਈਓ ਸੁਖਵਿੰਦਰ ਸਿੰਘ ਖੋਸਲਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਐਸ.ਐਲ. ਗਰਗ, ਸਕੂਲ ਪ੍ਰਿੰਸੀਪਲ ਡਾ. ਵਰਿੰਦਰਜੀਤ ਬਾਤਿਸ਼, ਲੈਕਚਰਾਰ ਰਾਮ ਲਾਲ ਗੋਇਲ, ਪੁਸ਼ਪਿੰਦਰ ਕੌਰ, ਸੁਖਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Balbir Singh Sidhu , Punjab , Punjab Pradesh Congress Committee , Congress , Punjab Congress , Punjab Government , Government of Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD