Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

74ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ

ਕੋਵਿਡ-19 ਨੂੰ ਹਰਾਉਣ ਲਈ ਪਾਏ ਯੋਗਦਾਨ ਲਈ ਡਾਕਟਰਾਂ, ਸਫ਼ਾਈ ਸੇਵਕਾਂ, ਪ੍ਰਸ਼ਾਸਨਿਕ ਅਮਲੇ ਸਮੇਤ ਸਮਾਜਿਕ ਸੰਸਥਾਵਾਂ ਦਾ ਕੈਬਨਿਟ ਮੰਤਰੀ ਨੇ ਕੀਤਾ ਧੰਨਵਾਦ

5 Dariya News

ਸੰਗਰੂਰ , 15 Aug 2020

Last updated on: Aug 15, 2020, 00:00 IST

ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਇਨਜ਼ ਸੰਗਰੂਰ ਦੇ ਖੇਡ ਸਟੇਡੀਅਮ ’ਚ ਕਰਵਾਏ ਗਏ ਸਮਾਗਮ ਦੌਰਾਨ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਾਸੀਆਂ ਦੇ ਨਾਂ ਸੰਦੇਸ਼ ਦਿੰਦਿਆਂ ਦੇਸ਼ ਦੇ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਤੇ ਸੂਰਬੀਰਾਂ ਨੂੰ ਸੀਸ ਨਿਵਾ ਕੇ ਨਮਸਕਾਰ ਕੀਤਾ ਅਤੇ ਪੁਲਿਸ, ਫੌਜ ਅਤੇ ਅਰਧ ਸੈਨਿਕ ਬਲਾਂ ਵੱਲੋਂ ਆਜ਼ਾਦੀ ਨੂੰ ਕਾਇਮ ਰੱਖਣ ਲਈ ਦਿੱਤੇ ਯੋਗਦਾਨ ਲਈ ਸਲਾਮ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪੰਜਾਬ ਦੀ ਤਰੱਕੀ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਾਲਾਂਕਿ ਕੋਵਿਡ-19 ਦੀ ਮਹਾਂਮਾਰੀ ਨੇ ਪੂਰੀ ਦੁਨਿਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਇਸ ਬਿਮਾਰੀ ਨਾਲ ਨਜਿੱਠਣ ਲਈ ਸੂਬੇ ’ਚ ਵੇਲੇ ਸਿਰ ਕਰਫਿਊ ਲਾਗੂ ਕੀਤਾ ਜਿਸ ਨਾਲ ਖ਼ਤਰਨਾਕ ਨੁਕਸਾਨ ਤੋਂ ਬਹੁਤ ਹੱਦ ਤੱਕ ਬਚਾਅ ਰਿਹਾ। ਇਸ ਮੌਕੇ ਉਨਾਂ ਕੋਵਿਡ-19 ਦੀ ਮਹਾਂਮਾਰੀ ’ਚ ਡਿਊਟੀ ਨਿਭਾਅ ਕੇ ਮੋਹਰੀ ਰੋਲ ਅਦਾ ਕਰਨ ਵਾਲੇ ਡਾਕਟਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਫ਼ਾਈ ਸੇਵਕਾਂ, ਪੁਲਿਸ ਫੋਰਸ, ਸਮਾਜਿਕ ਸੰਸਥਾਵਾਂ ਅਤੇ ਹੋਰਨਾਂ ਕੋਰੋਨਾ ਯੋਧਿਆਂ ਦਾ ਵੀ ਧੰਨਵਾਦ ਕੀਤਾ।ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਦੌਰਾਨ ਟੀ.ਵੀ. ਚੈਨਲਾਂ ਤੇ ਇੰਟਰਨੈਟ ਦੀ ਮਦਦ ਨਾਲ ਆਨਲਾਇਨ ਕਲਾਸਾਂ ਲਗਾਈਆਂ ਤੇ ਵਿਦਿਆਰਥੀਆਂ ਦਾ ਨੁਕਸਾਨ ਹੋਣ ਤੋਂ ਬਚਾਇਆ। ਉਨਾਂ ਅਧਿਆਪਕਾਂ ਤੇ ਸਿੱਖਿਆ ਵਿਭਾਗ ਦੇ ਹੋਰ ਅਮਲੇ ਦਾ ਇਨਾਂ ਕਦਮਾਂ ਨੂੰ ਸਮੇਂ ਸਿਰ ਚੁੱਕਣ ਤੇ ਸਿਦਕ ਨਾਲ ਕੰਮ ਕਰਨ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਤੋਂ ਲੈ ਕੇ 12ਵੀਂ  ਤੱਕ ਸਾਰੀਆਂ ਕਲਾਸਾਂ ਦੇ ਦਾਖਲਿਆਂ ’ਚ ਲਗਭਗ 13.5 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਖੇਤੀਬਾੜੀ ਖੇਤਰ ’ਚ ਵੀ ਕੈਪਟਨ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਇਸ ਵਾਰ ਕੋਰੋਨਾ ਦੌਰਾਨ ਵੀ 128 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਤੋਂ ਬਚਾ ਕੇ ਕੀਤੀ। 

ਉਨਾਂ ਕਿਹਾ ਕਿ 4624 ਕਰੋੜ ਦਾ ਕਿਸਾਨੀ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ 75,000 ਦੇ ਕਰੀਬ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਹੀ 13.5 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ’ਚ 65,000 ਕਰੋੜ ਰੁਪਏ ਦਾ ਨਿਵੇਸ਼ ਯਕੀਨੀ ਬਣਾਇਆ ਜਾ ਰਿਹਾ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ’ਚ ਵੀ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਵਾਏ ਜਾ ਰਹੇ ਹਨ ਤੇ ਪੀਣਵਾਲੇ ਪਾਣੀ ਦੀ ਸਪਲਾਈ ਤੋਂ ਲੈ ਕੇ ਸੀਵਰੇਜ, ਗਲੀਆਂ, ਸੜਕਾਂ ਤੇ ਛੱਪੜਾਂ ਦੀ ਸਫ਼ਾਈ ਲਈ ਲੋੜੀਂਦੇ ਕੰਮ ਪ੍ਰਵਾਨ ਕਰਵਾਏ ਗਏ ਹਨ। ਉਨਾਂ ਕਿਹਾ ਕਿ ਸੰਗਰੂਰ ਦੀ ਤਰੱਕੀ ਲਈ ਵੀ ਪਾਏ ਗਏ ਯੋਗਦਾਨ ਲਈ ਉਹ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਹੋਰਨਾਂ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦੇ ਹਨ।ਸਮਾਗਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ‘ਅੰਬੇਸਡਰਜ਼ ਆਫ ਹੋਪ ਮੁਹਿੰਮ ’ਚ ਹਿੱਸਾ ਲੈ ਕੇ ਜੇਤੂ ਰਹੇ 8 ਜ਼ਿਲਿਆਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਐਪਲ ਆਈ ਪੇਡ, ਲੈਪਟੋਪ, ਐਡਰੋਇਡ ਟੈਬਲਿਟ ਨਾਲ ਸਨਮਾਨ ਕੀਤਾ। ਇਸ ਤੋਂ ਬਾਅਦ ਜ਼ਿਲਾ ਸੰਗਰੂਰ ਦੇ 98 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 17 ਵਿਦਿਆਰਥੀਆਂ ਨੰ 5100-5100 ਰੁਪਏ ਦੇ ਚੈਕ ਭੇਟ ਕੀਤੇ। ਇਸ ਮੌਕੇ ਗੰਦਗੀ ਮੁਕਤ ਭਾਰਤ ਸਕੀਮ ਤਹਿਤ ਆਨਲਾਈਨ ਪੇਟਿੰਗ ਅਤੇ ਲੇਖ ਮੁਕਾਬਲਿਆ ਦੇ ਜ਼ਿਲੇ ਨਾਲ ਸਬੰਧਤ 6 ਵਿਦਿਆਰਥੀਆਂ ਨੰੂ ਵੀ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੱਲੋਂ ਮੁੱਖ ਮਹਿਮਾਨ ਸ੍ਰੀ ਸਿੰਗਲਾ ਦਾ ਜ਼ਿਲਾ ਪ੍ਰਸ਼ਾਸਨ ਵੱਲੋਂ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਏ.ਸੀ. ਯੂ.ਟੀ. ਦੇਵਦਰਸ਼ਦੀਪ ਸਿੰਘ, ਅਨਿਲ ਘੀਚਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਨਰੇਸ ਕੁਮਾਰ ਗਾਬਾ ਚੇਅਮੈਨ ਇੰਮਪਰੂਮੈਂਟ ਟਰੱਸਟ ਸੰਗਰੂਰ, ਸਤੀਸ਼ ਕਾਂਸਲ ਡਾਇਰੈਕਟਰ ਇਨਫੋਟੈਕ ਪੰਜਾਬ,  ਮਹੇਸ਼ ਕੁਮਾਰ ਮੇਸ਼ੀ ਵਾਈਸ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸ਼ਟਰੀਜ਼ ਕਾਰਪੋਰੇਸ਼ਨ, ਸਿਵਲ ਸਰਜਨ ਡਾ. ਰਾਜ ਕੁਮਾਰ, ਡੀ.ਆਰ. ਜਤਿੰਦਰਪਾਲ ਸਿੰਘ ਚਹਿਲ, ਪਰਮਿੰਦਰ ਸ਼ਰਮਾ, ਮਾਸਟਰ ਅਜੈਬ ਸਿੰਘ ਰਟੌਲਾ, ਜਸਪਾਲ ਸਿੰਘ ਪਾਲੀ ਸੀਨੀਅਰ ਕਾਂਗਰਸੀ ਆਗੂ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , ndependence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Jalandhar , Corona Warriors

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD