Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਸੋਢੀ ਨੇ ਨਯਾਗਾਉਂ ਤੋਂ ਚੱਪੜਚਿੜੀ ਤੱਕ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ, ਐਸ.ਏ.ਐਸ. ਨਗਰ ਅਤੇ ਹੈਰੀਟੇਜ਼ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਈ ਗਈ ਸਾਈਕਲ ਰੈਲੀ

Web Admin

Web Admin

5 Dariya News

ਚੰਡੀਗੜ੍ਹ , 15 Aug 2020

Last updated on: Aug 15, 2020, 00:00 IST

ਅੱਜ ਇੱਥੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ ,ਐਸ.ਏ.ਐੱਸ. ਨਗਰ ਅਤੇ ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ, ਐਸ.ਏ.ਐਸ. ਨਗਰ. ਵੱਲੋਂ ਆਜ਼ਾਦੀ ਦਿਹਾੜੇ ਅਤੇ ਮਿਸ਼ਨ ਫ਼ਤਿਹ ਨੂੰ ਸਮਰਪਿਤ ਇੱਕ ਸਾਈਕਲ ਰੈਲੀ ਕਰਵਾਈ ਗਈ।ਰੈਲੀ ਨੂੰ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਨਯਾਗਾਉਂ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸਦੀ ਸਮਾਪਤੀ ਚੱਪੜਚਿੜੀ ਵਿਖੇ ਹੋਈ। ਉਪ-ਪ੍ਰਮੁੱਖ ਸਕੱਤਰ ਨੇ ਇਸ ਰੈਲੀ ਵਿੱਚ ਖੁਦ ਵੀ ਹਿੱਸਾ ਲਿਆ ਅਤੇ ਬਾਕੀ ਹਿੱਸਾ ਲੈਣ ਵਾਲਿਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ  ਘਰ ਤੋਂ ਬਾਹਰ ਨਿਕਨਣ ਸਮੇਂ ਮਾਸਕ ਪਹਿਨਣ, ਸਾਬਣ ਨਾਲ 20 ਸਕਿੰਟ ਤੱਕ ਹੱਥ ਧੋਣ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਸਬੰਧੀ ਸਿਹਤ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਅੱਜ ਦੀ ਇਸ ਸਾਈਕਲ ਰੈਲੀ ਦਾ ਉਦੇਸ਼ ਲੋਕਾਂ ਵਿੱਚ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲਾਂ ਦੀ ਮਹੱਤਤਾ ਅਤੇ ਇਸ ਮਾਰੂ ਵਾਇਰਸ ਤੋਂ ਆਪਣੀ ’ਤੇ ਆਪਣੇ ਅਜ਼ੀਜ਼ਾਂ ਦੀ ਸੁਰੱਖਿਆ ਲਈ ਇਨਾਂ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।ਚੱਪੜਚਿੜੀ ਵਿਖੇ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਨੂੰ ਵੱਖ-ਵੱਖ ਯੂਥ ਕਲੱਬਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨਿਤ ਹੋਰਨਾਂ ਵਿੱਚ ਤਿੰਨ ਵਿਸ਼ੇਸ਼ ਮਹਿਮਾਨਾਂ ਹਰਜਿੰਦਰ ਸਿੰਘ ਗਰੇਵਾਲ (ਨੈਸਨਲ ਐਵਾਰਡੀ ਬੈਸਟ ਟੀਚਰ ਸਪੋਰਟਸ ਆਰਗੇਨਾਈਜ਼ਰ ਸਿੱਖਿਆ ਵਿਭਾਗ, ਪੰਜਾਬ), ਕੈਨੇਡੀਅਨ ਆਰਮੀ ਦੇ ਸੈਕਿੰਡ ਲੈਫਟੀਨੈਂਟ ਅਜੀਤ ਪਾਲ ਸਿੰਘ (ਓਂਟਾਰੀਓ) ਅਤੇ ਐਸ.ਐਸ. ਟੀਚਰ (ਨਾਭਾ ਤੋਂ ਕੌਮੀ ਹਾਕੀ ਖਿਡਾਰੀ) ਬਲਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ, ਐਸ.ਏ.ਐਸ. ਨਗਰ ਦੇ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਅਤੇ ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ, ਐਸ.ਏ.ਐਸ. ਨਗਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਵੀ ਮੌਜੂਦ ਸਨ।    

 

Tags: Punjab Admin , Jugni Cultural And Youth Welfare Club S.A.S. Nagar , Heritage Cultural And Welfare Society , Gurinder Singh Sodhi , Nayagaon , Chapparchiri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD