Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਭੂਸ਼ਣ ਆਸ਼ੂ ਵੱਲੋਂ ਪਿੰਡ ਸਿਆੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ

ਸਕੂਲ ਦੇ ਵਿਕਾਸ ਲਈ 2 ਲੱਖ, ਹਲਕਾ ਪਾਇਲ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਕੀਤਾ ਐਲਾਨ

Web Admin

Web Admin

5 Dariya News

ਸਿਆੜ੍ਹ(ਲੁਧਿਆਣਾ) , 15 Aug 2020

Last updated on: Aug 15, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਰਟ ਸਕੂਲ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਥੇ ਵਿਦਿਆਰਥੀ ਆਧੁਨਿਕ ਆਡੀਓ-ਵਿਜ਼ੂਅਲ ਦੀ ਵਰਤੋਂ ਕਰਦਿਆਂ ਉੱਤਮ ਵਿਦਿਆ ਪ੍ਰਾਪਤ ਕਰ ਰਹੇ ਹਨ।ਸ੍ਰੀ ਆਸ਼ੂ ਨੇ ਇਹ ਗੱਲ ਜ਼ਿਲ੍ਹੇ ਦੇ ਪਿੰਡ ਸਿਆੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਕਰਦਿਆਂ ਕਹੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਪਾਇਲ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ, ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ, ਲੁਧਿਆਣਾ ਦੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਖੰਨਾ ਦੇ ਐਸ.ਐਸ.ਪੀ. ਸ੍ਰੀ ਹਰਪ੍ਰੀਤ ਸਿੰਘ, ਡੀ.ਈ.ਓ.(ਸੈਕੰਡਰੀ) ਸ੍ਰੀਮਤੀ ਸਵਰਨਜੀਤ ਕੌਰ ਵੀ ਹਾਜ਼ਰ ਸਨ।ਸਕੂਲ ਆਲੇ-ਦੁਆਲੇ ਦੀ ਸਾਫ-ਸਫਾਈ ਅਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕਰਦਿਆਂ ਸ੍ਰੀ ਆਸ਼ੂ ਨੇ ਇਸ ਸਕੂਲ ਦੇ ਵਿਕਾਸ ਲਈ ਆਪਣੇ ਅਖਤਿਆਰੀ ਕੋਟੇ ਤੋਂ 2 ਲੱਖ ਰੁਪਏ ਅਤੇ ਪਾਇਲ ਹਲਕੇ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੀਆਂ ਮਿਉਂਸਪਲ ਹੱਦਾਂ ਅਧੀਨ ਆਉਂਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਦਾ ਵਿਕਾਸ ਕੀਤਾ ਗਿਆ ਹੈ ਅਤੇ ਹੁਣ, ਪੇਂਡੂ ਖੇਤਰਾਂ ਵਿੱਚ ਪੈਂਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਵਿਕਸਤ ਕੀਤੇ ਜਾਣਗੇ।ਖੰਨਾ ਦੇ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜੇ ਸ਼ਾਨਦਾਰ ਨਤੀਜੇ ਦਿਖਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਇਲ ਹਲਕੇ ਵਿੱਚ ਰਹਿੰਦੇ ਵਿਦਿਆਰਥੀਆਂ ਦੇ ਹਿੱਤਾਂ ਲਈ ਹੋਰ ਅਜਿਹੇ ਸਮਾਰਟ ਸਕੂਲ ਵਿਕਸਤ ਕੀਤੇ ਜਾਣਗੇ।ਇਸ ਮੌਕੇ ਹਾਜ਼ਰ ਮਾਣਯੋਗ ਸਖ਼ਸ਼ੀਅਤਾਂ ਤੋਂ ਇਲਾਵਾ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਵਿਕਾਸ ਮਹਿਤਾ, ਏ.ਡੀ.ਸੀ. (ਖੰਨਾ) ਸ੍ਰੀ ਜਸਪਾਲ ਸਿੰਘ ਗਿੱਲ, ਐਸ.ਡੀ.ਐਮ ਪਾਇਲ ਸ੍ਰੀ ਮਨਕੰਵਲ ਸਿੰਘ ਚਹਿਲ, ਸਿਆੜ੍ਹ ਪਿੰਡ ਦੀ ਸਰਪੰਚ ਸ੍ਰੀਮਤੀ ਲਵਪ੍ਰੀਤ ਕੌਰ, ਪੰਚਾਇਤ ਮੈਂਬਰ, ਸਕੂਲ ਪ੍ਰਿੰਸੀਪਲ ਸ੍ਰੀ ਜਤਿੰਦਰਪਾਲ ਸ਼ਰਮਾ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD