Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਠਿੰਡਾ ਵਿੱਚ 1320 ਏਕੜ ਵਿਚ ਬਣੇਗਾ ਉਦਯੋਗਿਕ ਪਾਰਕ : ਮਨਪ੍ਰੀਤ ਸਿੰਘ ਬਾਦਲ

ਵਿੱਤ ਮੰਤਰੀ ਨੇ ਸ਼ਹਿਰ ਵਿੱਚ ਬਣੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਬਠਿੰਡਾ , 15 Aug 2020

Last updated on: Aug 15, 2020, 00:00 IST

ਇੱਥੇ ਬਹੁਤ ਜਲਦ 1320 ਏਕੜ ਰਕਬੇ ਵਿੱਚ ਉਦਯੋਗਿਕ ਪਾਰਕ ਬਣਾਇਆ ਜਾਵੇਗਾ ਜਿਸ ਨਾਲ ਉਦਯੋਗਿਕ ਕ੍ਰਾਂਤੀ ਦੇ ਖੇਤਰ ਵਿਚ ਬਠਿੰਡਾ ਲੰਮੀਆਂ ਪੁਲਾਂਘਾ ਪੁੱਟੇਗਾ। ਇਹ ਜਾਣਕਾਰੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਦਿੱਤੀ।ਵਿੱਤ ਮੰਤਰੀ ਵਲੋਂ ਇੱਥੇ ਨਵੇਂ ਬਣਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਲੜੀ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਆਜ਼ਾਦੀ ਦਿਹਾੜੇ ਮੌਕੇ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਸ. ਬਾਦਲ ਨੇ ਇੱਥੋਂ ਦੇ ਫ਼ਾਇਰ ਬ੍ਰਿਗੇਡ ਚੌਂਕ ਵਿਖੇ ਹੋਏ ਵਿਖੇ ਸ਼ਹਿਰ ਅੰਦਰ ਐਲ.ਈ.ਡੀ. ਲਾਇਟਾਂ ਲਗਾਉਣ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਉਪਰੰਤ ਸਬੰਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ 16.6 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀ ਗਲੀਆਂ ਅਤੇ ਮੋੜਾਂ 'ਤੇ ਲਗਭਗ 24 ਹਜ਼ਾਰ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ। ਇਨਾਂ ਲਾਇਟਾਂ ਦੀ ਜਿੱਥੇ ਰੌਸ਼ਨੀ ਜ਼ਿਆਦਾ ਹੋਵੇਗੀ ਉੱਥੇ ਇਸ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਲਗਾਈਆਂ ਜਾਣ ਵਾਲੀਆਂ ਐਲ.ਈ.ਡੀ. ਲਾਇਟਾਂ ਕੰਪਿਊਟਰਾਈਜ਼ਡ ਹੋਣਗੀਆਂ ਜਿਨਾਂ ਦੇ ਖ਼ਰਾਬ ਹੋਣ ਬਾਰੇ ਕਿਸੇ ਵਿਅਕਤੀ ਨੂੰ ਸ਼ਿਕਾਇਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ ਸਗੋਂ ਕੰਟਰੋਲ ਰੂਮ ਤੋਂ ਬੈਠਾ ਵਿਅਕਤੀ ਹੀ ਇਨਾਂ ਨੂੰ ਠੀਕ ਕਰਵਾ ਸਕੇਗਾ।ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਥੋਂ ਦੇ ਉਦਯੋਗਿਕ ਗਰੋਥ ਸੈਂਟਰ ਵਿਖੇ 1.91 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲੈਣ ਉਪਰੰਤ ਵਿੱਤ ਮੰਤਰੀ ਸ. ਬਾਦਲ ਨੇ ਦੱਸਿਆ ਕਿ ਇਹ ਪਲਾਂਟ ਪ੍ਰਤੀ ਦਿਨ 5 ਮਿਲੀਅਨ ਗੇਲਣ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਸਮਰੱਥਾ ਰੱਖਦਾ ਹੈ। ਇਸ ਟਰੀਟਮੈਂਟ ਪਲਾਂਟ ਦੇ ਚਾਲੂ ਹੋਣ ਨਾਲ ਇੱਥੋਂ ਦੀ ਲਗਭਗ 1.5 ਲੱਖ  ਆਬਾਦੀ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਇੱਥੋਂ ਦੇ ਗੁਰੂ ਕੀ ਨਗਰੀ ਵਿਖੇ ਨਵੇਂ ਬਣੇ ਪੌਪ ਅੱਪ ਸਪਰਿੰਕਲਰ ਸਿਸਟਮ ਤੇ ਸੀ.ਸੀ.ਟੀ.ਵੀ ਕੈਮਰਿਆਂ ਵਾਲੇ ਪਾਰਕ ਦਾ ਵੀ ਉਦਘਾਟਨ ਕੀਤਾ। ਉਨਾਂ ਦੱਸਿਆ ਕਿ 1.25 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਅਜਿਹੇ ਹੋਰ ਵੀ ਵੱਖ-ਵੱਖ ਪਾਰਕ ਤਿਆਰ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਪੌਪ ਅੱਪ ਸਪਰਿੰਕਲਰ ਸਿਸਟਮ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਬਾਦਲ ਵਲੋਂ ਇੱਥੋਂ ਦੀ ਅਨਾਜ ਮੰਡੀ ਵਿਖੇ 155 ਲੱਖ ਰੁਪਏ ਦੀ ਲਗਾਤ ਨਵੀਂ ਬਣੀ ਫ਼ੜੀ ਮਾਰਕਿਟ ਦਾ ਉਦਘਾਟਨ ਕੀਤਾ। ਇਸ ਮਾਰਕਿਟ ਵਿਚ 273 ਨਵੀਆਂ ਫ਼ੜੀਆਂ ਬਣਾਈਆਂ ਗਈਆਂ ਹਨ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਅਨਿਲ ਭੋਲਾ ਤੋਂ ਇਲਾਵਾ ਆਦਿ ਸ਼ਖ਼ਸ਼ੀਅਤਾਂ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD