Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਆਈ. ਟੀ. ਆਈ ਨਵਾਂਸ਼ਹਿਰ ਵਿਖੇ ਹੋਇਆ ਜ਼ਿਲਾ ਪੱਧਰੀ ਸਮਾਗਮ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 15 Aug 2020

Last updated on: Aug 15, 2020, 00:00 IST

74ਵੇਂ ਆਜ਼ਾਦੀ ਦਿਹਾੜੇ ਮੌਕੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਉਨਾਂ ਦੇ ਨਾਲ ਸਨ। ਇਸ ਸਮਾਗਮ ਵਿਚ ਹਲਕਾ ਵਿਧਾਇਕ ਨਵਾਂਸ਼ਹਿਰ ਸ੍ਰੀ ਅੰਗਦ ਸਿੰਘ, ਹਲਕਾ ਵਿਧਾਇਕ ਬਲਾਚੌਰ ਸ੍ਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਹੋਰਨਾਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨੇ ਲਿੰਕ ਸੜਕ ਰਾਹੋਂ-ਮੱਤੇਵਾੜਾ ਸੜਕ ਤੋਂ ਿਪਾਲ ਸਾਗਰ ਅਕੈਡਮੀ ਵਾਇਆ ਕਾਹਲੋਂ, ਦਰੀਆਪੁਰ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ’ਤੇ 3.10 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਉਨਾਂ ਪੰਜਾਬ ਸਰਕਾਰ ਵੱਲੋਂ ਕੋਵਿਡ ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਸਬੰਧੀ ਜਾਗਰੂਕਤਾ ਵੈਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਕੋਰੋਨਾ ਖਿਲਾਫ਼ ਮੂਹਰਲੀ ਕਤਾਰ ਵਿਚ ਲੜਨ ਵਾਲੇ ਯੋਧਿਆਂ ਅਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਮਨਾਏ ਗਏ ਇਸ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਜ਼ਿਲੇ ਵਿਚ ਕੌਮੀ ਝੰਡਾ ਲਹਿਰਾਉਣ ਦਾ ਮੌਕਾ ਮਿਲਣ ’ਤੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨਾਂ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ਾਂ ਤੇ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦੇ ਯੋਗ ਹੋਏ ਹਾਂ। ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨਾਂ ਕਿਹਾ ਕਿ ਅੱਜ ਕੋਰੋਨਾ ਦੇ ਜਿਸ ਦੌਰ ਵਿਚੋਂ ਅਸੀਂ ਸਾਰੇ ਗੁਜ਼ਰ ਰਹੇ ਹਾਂ, ਉਹ ਉਮੀਦ ਕਰਦੇ ਹਨ ਕਿ ਜਿਸ ਹੌਸਲੇ ਅਤੇ ਹਿੰਮਤ ਨਾਲ ਅਸੀਂ ਆਜ਼ਾਦੀ ਦੀ ਜੰਗ ਜਿੱਤੀ ਸੀ, ਉਸੇ ਤਰਾਂ ਕੋਰੋਨਾ ਨੂੰ ਵੀ ਜਲਦ ਹੀ ਹਰਾ ਦੇਵਾਂਗੇ। ਕੇੋਰੋਨਾ ਖਿਲਾਫ਼ ਜੰਗ ਵਿਚ ਮੂਹਰਲੀ ਕਤਾਰ ਵਿਚ ਲੜ ਰਹੇ ਯੋਧਿਆਂ ਨੂੰ ਸਿਜਦਾ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇਸ ਜੰਗ ਵਿਚ ‘ਮਿਸ਼ਨ ਫ਼ਤਿਹ’ ਹਾਸਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਕੋਵਿਡ  ਮਰੀਜ਼ਾਂ ਦੇ ਠੀਕ ਹੋਣ ਦੀ ਦਰ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ, ਪਰੰਤੂ ਸਾਨੂੰ ਇਸ ਲੜਾਈ ਵਿਚ ਹਾਲੇ ਹੋਰ ਬਹੁਤ ਕੁਝ ਕਰਨਾ ਹੈ, ਜਿਸ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

 ਕੈਬਨਿਟ ਮੰਤਰੀ ਨੇ ਕਿਹਾ ਕਿ ਕੋਰੋਨਾ ਨੇ ਭਾਵੇਂ ਪੂਰੀ ਦੁਨੀਆ ਦੇ ਵਿਕਾਸ ਦੀ ਰਫ਼ਤਾਰ ਰੋਕ ਦਿੱਤੀ ਹੈ, ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿਚ ਪੰਜਾਬ ਖੇਤੀਬਾੜੀ, ਉਦਯੋਗਿਕ ਵਿਕਾਸ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ ਅਤੇ ਨਾਗਰਿਕ ਸੇਵਾਵਾਂ ਵਿਚ ਨਾਮਣਾ ਖੱਟ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਸੰਭਾਲਣ ਦੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਹੀ ਕੀਤੇ ਗਏ ਬਹੁਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਬਾਕੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਬੀਤੇ ਦਿਨੀ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਾ ਦਿਵਸ ਮੌਕੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਫੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦਾ ਬਿਹਤਰ ਨਤੀਜਾ ਆਇਆ ਹੈ। ਉਨਾਂ ਕਿਹਾ ਕਿ ਸਮਾਰਟ ਫੋਨ ਨਾਲ ਹੁਣ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਕੋਵਿਡ ਦੇ ਦੌਰ ਵਿਚ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧਤਾ ਦੁਹਰਾਉਂਦਿਆਂ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਹੁਣ ਖੇਤ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਨੇ ਪਿਛਲੀਆਂ ਸੱਤ ਫ਼ਸਲਾਂ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਹੈ ਅਤੇ ਕੋਵਿਡ ਸੰਕਟ ਦੇ ਬਾਵਜੂਦ ਇਸ ਵਾਰ 128 ਲੱਖ ਮੀਟਿ੍ਰਕ ਟਨ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਆਰਡੀਨੈਂਸਾਂ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਾਰੀਆਂ ਰਾਜਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਇਕ ਮੰਚ ’ਤੇ ਲਿਆ ਕੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ।ਤਕਨੀਕੀ ਸਿੱਖਿਆ ਦੇ ਖੇਤਰ ਵਿਚ ਪੁੱਟੀਆਂ ਜਾ ਰਹੀਆਂ ਪੁਲਾਂਘਾਂ ਦੀ ਗੱਲ ਕਰਦਿਆਂ ਸ. ਚੰਨੀ ਨੇ ਕਿਹਾ ਕਿ ਗੁਰਦਾਸਪੁਰ,   ਫਿਰੋਜ਼ਪੁਰ ਅਤੇ ਚਮਕੌਰ ਸਾਹਿਬ ਵਿਖੇ ਨਵੀਆਂ ਤਕਨੀਕੀ ਯੂਨੀਵਰਸਿਟੀ ਬਣਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਬਲਾਚੌਰ ਦੇ ਪਿੰਡ ਸਾਹਿਬਾ ਵਿਖੇ 6.59 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਉਦਯੋਗਿਕ ਸਿਖਲਾਈ ਕੇਂਦਰ ਦੀ ਇਮਾਰਤ ਦਾ ਨੀਂਹ ਪੱਥਰ ਅਗਲੇ ਮਹੀਨੇ ਰੱਖਿਆ ਜਾਵੇਗਾ, ਜਿਥੇ ਅਗਲੇ ਸਾਲ ਪੜਾਈ ਦਾ ਕੰਮ ਸ਼ੁਰੂ ਹੋ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਤੱਕ 58 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਵਲੋਂ ਸਤੰਬਰ ਮਹੀਨੇ ਵਿਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਉੁਨਾਂ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵਲੋਂ ਪੰਜਾਬ ਦੇ ਸੱਤ ਸ਼ਹਿਰਾਂ ਵਿਚਲੇ ਮਹੱਤਵਪੂਰਨ ਸਥਾਨਾਂ ਨੂੰ 91.55 ਕਰੋੜ ਦੀ ਲਾਗਤ ਨਾਲ ਸੈਲਾਨੀ ਕੇਂਦਰਾਂ ਵਜੋਂ ਵਿਕਸਤ ਕਰ ਕੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਵਿਚ ਸ੍ਰੀ ਅਨੰਦਪੁਰ ਸਾਹਿਬ, ਫ਼ਤਹਿਗੜ ਸਾਹਿਬ, ਚਮਕੌਰ ਸਾਹਿਬ, ਫ਼ਿਰੋਜ਼ਪੁਰ, ਖਟਕੜ ਕਲਾਂ, ਕਲਾਨੌਰ ਅਤੇ ਪਟਿਆਲਾ ਸ਼ਾਮਿਲ ਹਨ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ. ਪੀ ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ, ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਈ. ਓ ਨਵਾਂਸ਼ਹਿਰ ਰਾਜੀਵ ਸਰੀਨ, ਜ਼ਿਲਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD