Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਿਸ਼ਨ ਫਤਿਹ-: ਲਾਈਫਲਾਈਨ ਹਸਪਤਾਲ ਗਿੱਲ ਰੋਡ ਵਿਖੇ 10 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸ਼ੁਰੂ

ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੋਰ ਨਿੱਜੀ ਹਸਪਤਾਲਾਂ ਨੂੰ ਇਸ ਔਖੀ ਘੜੀ 'ਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ

Web Admin

Web Admin

5 Dariya News

ਲੁਧਿਆਣਾ , 17 Aug 2020

Last updated on: Aug 17, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਨਿੱਜੀ ਹਸਪਤਾਲਾਂ ਵੱਲੋਂ ਆਪਣੇ ਹਸਪਤਾਲਾਂ ਵਿੱਚ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤੇ ਹਨ। ਅੱਜ, ਸ਼ਹਿਰ ਦੇ ਗਿੱਲ ਰੋਡ ਖੇਤਰ ਵਿੱਚ ਲਾਈਫਲਾਈਨ ਹਸਪਤਾਲ ਦੇ ਪ੍ਰਬੰਧਕਾਂ ਨੇ ਆਪਣੇ ਹਸਪਤਾਲ ਵਿੱਚ 10 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਲਾਈਫਲਾਈਨ ਹਸਪਤਾਲ ਦਾ ਦੌਰਾ ਕੀਤਾ ਅਤੇ ਕੋਵਿਡ ਕੇਅਰ ਸੈਂਟਰ ਸੁਰੂ ਕਰਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੋਬਾਈਲ ਐਪ ਐਚ.ਬੀ.ਐਮ.ਐਸ.ਪੰਜਾਬਂ ਜਾਂ ਸਰਕਾਰੀ ਵੈਬ ਲਿੰਕਸ  ““https://ludhiana.nic.in/notice/covid-19-bed-status-in-ludhiana-district/" ਜਾਂ “www.hbmspunjab.in"  ਰਾਹੀਂ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ ਮੁਹੱਈਆ ਕਰਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਮੋਬਾਈਲ ਐਪ ਦੇ ਨਾਲ ਨਾਲ ਵੈਬ ਲਿੰਕਸ ਉੱਤੇ ਜੋੜਿਆ ਗਿਆ ਹੈ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ ਵਿੱਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਔਖੀ ਘੜੀ 'ਚ ਸਮਾਜ ਲਈ ਸੱਚੀ ਸੇਵਾ ਕਰ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੀ ਹਾਜ਼ਰ ਸਨ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD