Thursday, 02 May 2024

 

 

ਖ਼ਾਸ ਖਬਰਾਂ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ

 

ਸੁਖਵਿੰਦਰ ਸਿੰਘ ਬਿੰਦਰਾ ਨੇ ਸ਼੍ਰੀ ਕ੍ਰਿਸ਼ਨਾ ਹਸਪਤਾਲ ਵਿੱਚ 20 ਬੈੱਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ

ਨਿੱਜੀ ਹਸਪਤਾਲ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ : ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਲੁਧਿਆਣਾ , 18 Aug 2020

ਸ਼੍ਰੀ ਕ੍ਰਿਸ਼ਨਾ ਹਸਪਤਾਲ (ਚੈ.) ਮਾਡਲ ਟਾਊਨ, ਲੁਧਿਆਣਾ ਵੱਲੋਂ ਆਪਣੇ ਕੋਵਿਡ ਕੇਅਰ ਸੈਂਟਰ ਵਿੱਚ 20 ਬਿਸਤਰੇ ਜੋੜ ਦਿੱਤੇ ਹਨ। ਇਸ ਮੌਕੇ ਬੋਲਦਿਆਂ ਚੇਅਰਮੈਨ ਸ. ਸੁਖਬਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਡਵੈਲਪਮੈਂਟ ਬੋਰਡ ਪੰਜਾਬ, ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਰਾਜ ਦੇ ਨੌਜਵਾਨਾਂ ਅਤੇ ਵਸਨੀਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ  ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਹਾਜ਼ਰ ਸਨ।ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਸ਼੍ਰੀ ਖੁਸ਼ਬਕਤ ਰਾਏ ਉਪਲਿਸ਼, ਪ੍ਰੈਜ਼ੀਡੈਂਟ, ਸ਼੍ਰੀ ਕ੍ਰਿਸ਼ਨਾ ਹਸਪਤਾਲ (ਚੈ.) ਅਤੇ ਪੂਰੀ ਮੈਨੇਜਮੈਂਟ ਦਾ 20 ਬੈੱਡ ਕੋਵਿਡ ਕੇਅਰ ਸੈਂਟਰ ਵਿੱਚ ਜੋੜਨ ਲਈ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆਂ ਸ. ਸੁਖਵਿੰਦਰ ਸਿੰਘ ਬਿੰਦਰਾ ਜੀ ਨੇ ਕਿਹਾ ਕਿ ਜਿੱਥੇ ਮੁੱਖ ਤੌਰ ਤੇ ਸਰਕਾਰੀ ਹਸਪਤਾਲ ਪਹਿਲਾਂ ਲੋਕਾਂ ਦੀ ਸਿਹਤ ਸੁਰੱਖਿਆ ਵਿੱਚ ਸ਼ਾਮਿਲ ਸਨ, ਉੱਥੇ ਹੀ ਕਈ ਨਿੱਜੀ ਹਸਪਤਾਲਾਂ ਨੇ ਕੋਵਿਡ-19 ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਸ. ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਜਿਲ੍ਹੇ ਵਿੱਚ ਬਿਸਤਰਿਆਂ ਦੀ ਕੋਈ ਘਾਟ ਨਾ ਹੋਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਮੌਜੂਦਾ ਬਿਸਤਰਿਆਂ ਵਿੱਚ ਲੈਵਲ-2 ਅਤੇ ਲੈਵਲ-3 ਬਿਸਤਰਿਆਂ ਦੀ ਵਧੇਰੇ ਗਿਣਤੀ ਸ਼ਾਮਲ ਕੀਤੀ ਜਾ ਰਹੀ ਹੈ।ਸ. ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਮੂਹ ਨਿੱਜੀ ਹਸਪਤਾਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ ਤਾਂ ਜੋ ਉਹ ਇਸ ਘੜੀ ਵਿੱਚ ਸਮਾਜ ਲਈ ਸੱਚੀ ਸੇਵਾ ਕਰ ਸਕਣ। ਸ. ਬਿੰਦਰਾ ਨੇ ਰਾਜ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਸਰਕਾਰ ਨੂੰ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੋਬਾਈਲ ਐਪ ਐਚ.ਬੀ.ਐਮ.ਐੱਸ. ਪੰਜਾਬਂ ਰਾਹੀਂ ਜਾਂ ਸਰਕਾਰੀ ਵੈਬ ਲਿੰਕਸ “https://ludhiana.nic.in/notice/covid-19-bed-status-in-ludhiana-district/" ਜਾਂ “www.hbmspunjab.in" ਰਾਹੀਂ ਖਾਲੀ ਬਿਸਤਰੇ ਦੀ ਸਥਿਤੀ ਦੀ ਜਾਂਚ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ਼ ਮੁਹੱਈਆ ਕਰਵਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਮੋਬਾਈਲ ਐਪ ਦੇ ਨਾਲ ਨਾਲ ਵੈਬ ਲਿੰਕਸ ਉੱਤੇ ਜੋੜਿਆ ਗਿਆ ਹੈ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਹੋਰ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਅੱਜ ਦੀ ਇਸ ਔਖੀ ਘੜੀ 'ਚ ਸਮਾਜ ਲਈ ਸੱਚੀ ਸੇਵਾ ਕਰ ਸਕਣ।

 

Tags: Sukhwinder Singh Bindra , DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana , Government of Punjab , Punjab Government , Punjab , Punjab Pradesh Congress Committee , Congress , Punjab Congress , Shri Krishna Hospital Charitable Hospital

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD