Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਮਹਾਂਮਾਰੀ ਨਾਲ ਨਜਿੱਠਣ ਲਈ ਸਰੋਤ ਕੀਤੇ ਇਕੱਤਰ

ਹੋਰ ਵੈਂਟੀਲੇਟਰ ਅਤੇ ਪੈਰਾਮੈਡਿਕ ਕੀਤੇ ਪ੍ਰਾਪਤ, ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਮਰੀਜਾਂ ਲਈ ਬੈਡਾਂ ਦੀ ਸਮਰੱਥਾ ਵਧਾਉਣ ਲਈ ਦਿੱਤੇ ਨਿਰਦੇਸ਼

Web Admin

Web Admin

5 Dariya News

ਐਸ ਏ ਐਸ ਨਗਰ , 18 Aug 2020

Last updated on: Aug 18, 2020, 00:00 IST

ਮਹਾਂਮਾਰੀ ਨਾਲ ਨਜਿੱਠਣ ਲਈ ਸਰੋਤਾਂ ਨੂੰ ਤੇਜ਼ੀ ਨਾਲ ਇਕੱਤਰ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵਲੋਂ ਅੱਜ ਇਥੇ ਸਰਕਾਰੀ ਅਤੇ ਪ੍ਰਾਇਵੇਟ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਕੇਸਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਟਰਚਰੀ ਕੋਵਿਡ ਕੇਅਰ ਬੈੱਡਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿਚ ਕੋਰੋਨਾ ਕੇਸਾਂ ਦੇ ਵਾਧੇ ਨਾਲ ਨਜਿੱਠਣ ਲਈ ਢੁੱਕਵੇਂ ਬੈਡਾਂ ਦਾ ਪ੍ਰਬੰਧ ਹੈ ਪਰ ਸੁਰੱਖਿਆ ਵਜੋਂ ਲੈਵਲ ਥ੍ਰੀ (ਐਲ 3) ਸੈਂਟਰਾਂ ਵਿਚ ਵਾਧੂ ਬੈਡ ਰੱਖਣ ਦੀ ਜਰੂਰਤ ਹੈ।ਜ਼ਿਆਦਾਤਰ ਸਿਹਤ ਸੰਸਥਾਵਾਂ ਨੇ ਵੈਂਟੀਲੇਟਰ ਨਾਲ ਲੈਸ ਬੈਡ ਰੱਖਣ ‘ਤੇ ਸਹਿਮਤੀ ਜਤਾਈ ਪਰ ਕੁਝ ਹਸਪਤਾਲਾਂ  ਨੇ ਲੋੜੀਂਦੇ ਬੁਨਿਆਦੀ ਢਾਂਚੇ ਦੀ ਅਸਮਰੱਥਾ ਜ਼ਾਹਰ ਕੀਤੀ। ਸ੍ਰੀ ਗਿਰੀਸ਼ ਦਿਆਲਨ ਨੇ ਭਰੋਸਾ ਦਿੱਤਾ, “ਜ਼ਿਲ੍ਹਾ ਪ੍ਰਸ਼ਾਸਨ ਐਲ 3 ਸੈਂਟਰ ਸਥਾਪਤ ਕਰਨ ਵਿਚ ਮਦਦ ਕਰੇਗਾ ਅਤੇ ਇਕਜੁੱਟ ਹੋ ਕੇ ਚੁਣੌਤੀ ਦਾ ਮੁਕਾਬਲਾ ਕਰਨ ਲਈ ਪ੍ਰਾਇਵੇਟ ਹਸਪਤਾਲਾਂ ਨੂੰ ਵੈਂਟੀਲੇਟਰਾਂ ਅਤੇ ਪੈਰਾ ਮੈਡੀਕਲ ਮੁਹੱਈਆ ਕਰਵਾਏਗਾ।” ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 30 ਵੈਂਟੀਲੇਟਰਾਂ ਦੀ ਖਰੀਦ ਕੀਤੀ ਹੈ ਜੋ ਕਿ ਵੀਰਵਾਰ ਤੱਕ ਚੁਣੀਆਂ ਹੋਈਆਂ ਸਿਹਤ ਸੰਸਥਾਵਾਂ ਵਿੱਚ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਕਸੀਜਨ ਸਿਲੰਡਰ, ਆਕਸੀਜਨ - ਫਲੋ ਮਾਸਕ, ਹਸਪਤਾਲ ਦੇ ਬੈੱਡ, ਵੈਂਟੀਲੇਟਰ ਅਤੇ ਪੀਪੀਈ ਕਿੱਟਾਂ ਸਮੇਤ ਰੈਸਪੀਰੇਟਰੀ ਸੰਭਾਲ ਨਾਲ ਸਬੰਧਤ ਉਪਰਕਰਨਾਂ ਦਾ ਢੁੱਕਵਾਂ ਸਟਾਕ ਉਪਲੱਬਧ ਹੈ।ਉਹਨਾਂ ਸਪੱਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਐਕਪਰਟ ਰੈਫਰਲ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਕੋਵਿਡ ਮਰੀਜ਼ ਨੂੰ ਟਰਚਰੀ ਸਬੰਧੀ ਇਲਾਜ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ। ਸਿਵਲ ਸਰਜਨ ਅਤੇ ਹੋਰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਸ਼ਮੂਲੀਅਤ ਵਾਲੀ ਜ਼ਿਲ੍ਹੇ ਦੀ ਐਕਪਰਟ ਰੈਫਰਲ ਕਮੇਟੀ ਕੋਲ ਹਰ ਸਿਹਤ ਸੰਸਥਾ ਵਿੱਚ ਬੈਡਾਂ ਦੀ ਅਸਲ ਸਮੇਂ ਦੀ ਉਪਲੱਬਧਤਾ ਦੇ ਵੇਰਵੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮੇਟੀ ਨੂੰ ਇੱਕ ਮਰੀਜ਼ ਨੂੰ ਉਸ ਦੀ ਹਾਲਤ ਅਨੁਸਾਰ ਐਲ 2 ਤੋਂ ਐਲ 3 ਜਾਂ ਐਲ 3 ਤੋਂ ਐਲ 2 ਵਿਚ ਭੇਜਣ ਦਾ ਅਧਿਕਾਰ ਦਿੱਤਾ ਗਿਆ ਹੈ ਤਾਂ ਜੋ ਸਹੀ ਮਰੀਜ਼ ਸਹੀ ਜਗ੍ਹਾ ‘ਤੇ ਹੋਵੇ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੱਡੇ ਉਦਯੋਗਾਂ ਅਤੇ ਲੇਬਰ ਚੌਕ ਵਰਗੀਆਂ ਥਾਵਾਂ ਦੇ ਆਸ ਪਾਸ ਦੇ ਖੇਤਰਾਂ ਵਿੱਚ ਰੈਪਿਡ ਟੈਸਟ ਕਰਵਾਉਣ ਲਈ ‘ਮੋਬਾਈਲ-ਟੈਸਟਿੰਗ’ ਵੈਨਾਂ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਟੈਸਟਿੰਗ ਕੀਤੀ ਜਾ ਸਕੇ। ਇਸ ਤੋਂ ਇਲਾਵਾ, ਜ਼ਿਲ੍ਹੇ ਨੇ ਸਮਰਪਿਤ ਟੀਮਾਂ ਨਿਯੁਕਤ ਕੀਤੀਆਂ ਹਨ ਜੋ ਕੰਟੇਨਮੈਂਟ ਜੋਨਾਂ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਇਹਨਾਂ ਖੇਤਰਾਂ ਵਿਚ ਕੋਵਿਡ ਦੇ ਫੈਲਾਅ ਦੀ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਕਿਸੇ ਵੀ ਸੰਕਟ ਦਾ ਸਾਮ੍ਹਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ ਪਰ ਲੋਕਾਂ ਨੂੰ ਸਾਵਾਧਾਨੀ ਵਰਤੇ ਕੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਜਰੂਰਤ ਹੈ।

 

Tags: DC Mohali , Deputy Commissioner Mohali , Girish Dayalan , S.A.S Nagar , S.A.S Nagar Mohali , Mohali , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD