Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਲੰਧਰ 'ਚ ਕੋਵਿਡ-19 ਮਹਾਂਮਾਰੀ ਨਾਲ ਨਿਪਟਣ ਲਈ ਤਿਆਰੀਆਂ ਦਾ ਜਾਇਜ਼ਾ

ਜਲੰਧਰ ਦੇ ਹਸਪਤਾਲਾਂ ਵਿੱਚ ਵਾਧੂ ਅਮਲਾ ਤਾਇਨਾਤ ਕਰਨ ਦੇ ਮੁੱਦੇ ਨੂੰ ਉਠਾਉਣ ਦਾ ਦਿੱਤਾ ਭਰੋਸਾ

Web Admin

Web Admin

5 Dariya News

ਜਲੰਧਰ , 18 Aug 2020

Last updated on: Aug 18, 2020, 00:00 IST

ਜ਼ਿਲਾ ਜਲੰਧਰ ਵਿਖੇ ਕੋਵਿਡ-19 ਮਹਾਂਮਾਰੀ ਦਾ ਟਾਕਰਾ ਕਰਨ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਉਨਾਂ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਮਹਾਂਮਾਰੀ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਵਾਧੂ ਸਿਹਤ ਅਮਲਾ ਤਾਇਨਾਤਾ ਕਰਨ ਦਾ ਮੁੱਦਾ ਸੂਬਾ ਸਰਕਾਰ ਪਾਸ ਉਠਾਇਆ ਜਾਵੇਗਾ। ਪ੍ਰਮੁੱਖ ਸਕੱਤਰ ਜਿਨਾਂ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇ ਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਮੋਹਰਲੀ ਕਤਾਰ ਵਿੱਚ ਭੂਮਿਕਾ ਨਿਭਾਉਣ ਵਾਲੇ ਵਿਭਾਗਾਂ, ਖਾਸ ਕਰਕੇ ਸਿਹਤ ਵਿਭਾਗ ਵਲੋਂ ਜੋ ਅਣਥੱਕ ਯਤਨ ਕੀਤੇ ਜਾ ਰਹੇ ਹਨ , ਉਹ ਸ਼ਲਾਘਾ ਯੋਗ ਹਨ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸਿਹਤ ਵਿਭਾਗ ਨੂੰ ਹੋਰ ਅਮਲਾ ਮੁਹੱਈਆ ਕਰਵਾਉਣ ਦੀ ਕੀਤੀ ਗਈ ਮੰਗ 'ਤੇ ਬੋਲਦਿਆਂ ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕ ਉਨਾਂ ਵਲੋਂ ਇਹ ਮੁੱਦਾ ਪੰਜਾਬ ਸਰਕਾਰ ਪਾਸ ਉਠਾਇਆ ਜਾਵੇਗਾ ਤਾਂ ਕਿ ਮਰੀਜ਼ਾਂ ਦੀ ਚੰਗੀ ਤਰਾਂ ਦੇਖ ਭਾਲ ਕਰਨ ਤੋਂ ਇਲਾਵਾ ਮੌਜੂਦਾ ਸਟਾਫ਼ 'ਤੇ ਕੰਮ ਦੇ ਦਬਾਅ ਨੂੰ ਘਟਾਇਆ ਜਾ ਸਕੇ। ਉਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਦਾ ਅੱਗੇ ਆ ਕੇ ਟੈਸਟ ਕਰਵਾਉਣ ਪ੍ਰਤੀ ਜਾਗਰੂਕ ਕਰਨ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਨੂੰ ਪੋਲੀਓ ਟੀਕਾਕਰਨ ਜਾਗਰੂਕਤਾ ਮੁਹਿੰਮ ਦੀ ਤਰਾਂ ਚਲਾਇਆ ਜਾਵੇਗ ਤਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਉਨਾਂ ਦਾ ਇਲਾਜ ਯਕੀਨੀ ਬਣਾਇਆ ਜਾ ਸਕੇ। ਪ੍ਰਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਵਿਸ਼ਵਾਸ ਦੁਆਇਆ ਕਿ ਸੂਬਾ ਸਰਕਾਰ ਪਾਸ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਲਈ ਹੈ ਅਤੇ ਉਨਾਂ ਦੀ ਲੋੜ ਅਨੁਸਾਰ ਵਾਧੂ ਅਮਲਾ ਇਥੇ ਤਾਇਨਾਤ ਕੀਤਾ ਜਾਵੇਗਾ। 

ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ  ਸ੍ਰੀ ਸ਼ੇਖਰ ਨੇ ਵਿਸ਼ਵਾਸ਼ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ-19 ਖਿਲਾਫ਼ ਲੜਾਈ ਵਿੱਚ ਪੂਰਾ ਸਹਿਯੋਗ ਅਤੇ ਸਹਾਇਤਾ ਮਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪ੍ਰਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ। ਉਨਾਂ ਦੱਸਿਆ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਸਿਵਲ ਹਸਪਤਾਲ ਅਤੇ ਹੋਰਨਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜ ਅਨੁਸਾਰ ਬੈਡ ਉਪਲਬੱਧ ਹਨ।  ਸ੍ਰੀ ਥੋਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਮਿਆਰੀ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਨਾਂ ਮਰੀਜ਼ਾਂ ਦੀਆਂ ਲੋੜੀਂਦੀਆਂ ਲੋੜਾਂ ਨੂੰ ਪੂਰਾ ਕਰਨ ਤੋਂ ਇਲਾਵਾ ਪੌਸ਼ਟਿਕ ਭੋਜਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਪਹਿਲਾਂ ਹੀ ਲੋਕਾਂ ਨੂੰ ਸੁਰੱਖਿਆ ਨਿਯਮਾਂ ਨੂੰ ਅਪਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਕਰੁਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਜਾਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਐਸ.ਐਮ.ਓ. ਡਾ.ਕਸ਼ਮੀਰੀ ਲਾਲ, ਡਾ.ਸਤੀਸ਼ ਕੁਮਾਰ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: Punjab Admin , Principal Secretary General Administration , Alok Shekhar , Jalandhar , Gurpreet Singh Bhullar , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD