Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਬਲਵਿੰਦਰ ਸਿੰਘ ਲਾਡੀ

ਸ੍ਰੀ ਹਰਗੋਬਿੰਦਪੁਰ ਵਿਖੇ ਲੱਗੇ ਪਲੇਸਟਮੈਂਟ ਕੈਂਪ ਵਿਚ 45 ਪ੍ਰਾਰਥੀਆਂ ਦੀ ਚੋਣ

Web Admin

Web Admin

5 Dariya News

ਗੁਰਦਾਸਪੁਰ , 18 Aug 2020

Last updated on: Aug 18, 2020, 00:00 IST

ਸਰਕਾਰ ਵਲੋ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆ ਗਈਆ ਹਦਾਇਤਾਂ ਨੂੰ ਧਿਆਨ ਵਿਚ  ਰੱਖਦੇ ਹੋਏ  ਘਰ ਘਰ ਰੋਜਗਾਰ ਸਕੀਮ ਤਹਿਤ ਅੱਜ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਵਲੋਂ ਸ਼੍ਰੀ ਹਰਗੋਬਿੰਦਪੁਰ ਵਿਖੇ ਪਲੇਸਮੈਟ ਕੈਂਪ ਲਗਾਇਆ , ਜਿਸ ਵਿਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।  ਮੇਲੇ ਵਿੱਚ ਐਸ.ਆਈ.ਐਸ ਸਕਿਊਰਿਟੀ ਕੰਪਨੀ ਨੇ ਸ਼ਿਰਕਤ ਕੀਤੀ । ਕੰਪਨੀ ਵਲੋਂ ਅਧਿਕਾਰੀ ਜੈ ਕਿਸ਼ਨਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ।ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕੋਵਿਡ-19 ਦੇ ਚੱਲਦਿਆਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈੱ ਕਰਵਾਉਣ ਲਈ ਬਲਾਕ ਪੱਧਰ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਸਰਕਾਰ ਜਿਥੇ ਕੋਰੋਨਾ ਵਾਇਰਸ ਵਿਰੁੱਝ ਦੰਗ ਲੜ ਰਹੀ ਹੈ ਉਸਦੇ ਨਾਲ ਸੂਬੇ ਅੰਦਰ ਵਿਕਾਸ ਕੰਮ ਵੀ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਜਿੱਤੀ ਜਾਵੇਗੀ। ਉਨਾਂ ਪਸੇਲਮੈਂਟ ਵਿਚ ਆਈ ਪ੍ਰਾਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪਰੇਰਿਤ ਕੀਤਾ।ਕੰਪਨੀ  ਵਲੋਂ ਲਈ ਯੋਗਤਾ 10ਵੀਤੋਂ 12ਵੀ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਣੀ ਸੀ । ਪਲੇਸਮੈਂਟ ਕੈਂਪ ਵਿੱਚ 50 ਪ੍ਰਾਰਥੀਆ ਹਾਜਰ ਹੋਏ । ਕੰਪਨੀ ਦੇ ਅਧਿਕਾਰੀਆਂ ਵਲੋਂ ਪ੍ਰਾਰਥੀਆ ਦੀ ਇੰਟਰਵਿਊ ਲਈ ਗਈ ।ਟਰਵਿਊ  ਲੈਣ ਉਪਰੰਤ 45 ਪ੍ਰਾਰਥੀਆਂ ਦੀ ਸਕਿਊਰਿਟੀ ਗਾਰਡ ਵਜੋਂ ਚੋਣ ਕੀਤੀ ਗਈ ।  ਚੁਣੇ ਗਏ ਪ੍ਰਾਰਥੀਆਂ ਨੂੰ ਮੋਕੇ ਤੇ ਹੀ ਆਫਰ ਲੈਟਰ ਵੰਡੇ ਗਏ ।ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ ਚੁਣੇ ਗਏ  ਪ੍ਰਾਰਥੀਆਂ ਨੂੰ  10000 ਰੁਪਏ ਤਨਖਾਹ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਮੇਲੇ ਵਿੱਚ ਆਏ ਹੋਏ ਪ੍ਰਾਰਥੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਬਾਰੇ ਜਾਣਕਾਰੀ ਵੀ ਦਿੱਤੀ ਗਈ । ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ। ਪਲੈਸਮੈਂਟ ਅਫਸਰ ਵਰੁਣ ਨੇ ਦੱਸਿਆ ਕਿ  ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਸਕੀਮ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਇਹਨਾਂ ਪਲੇਸਮੈਂਟ ਕੈਂਪਾਂ ਦੌਰਾਨ ਰੋਜਗਾਰ ਮੁੱਹਈਆ ਕਰਵਾਇਆ ਜਾ ਰਿਹਾ ਹੈ ਅਤੇ  ਭਵਿੱਖ ਵਿੱਚ ਵੀ ਵੱਖ-ਵੱਖ ਕੰਪਨੀਆ ਨੂੰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਲੋਂ ਵੱਖ-ਵੱਖ ਹਲਕਆਂ ਦੇ ਵਿੱਚ  ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹਈਆ ਕਰਵਾਇਆ ਜਾ ਸਕੇ ਅਤੇ ਇਹਨਾਂ ਪ੍ਰਾਰਥੀਆ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ  । ਇਸ ਮੌਕੇ ਡਾ. ਵਰੁਣ ਜੋਸ਼ੀ ਪਲੇਸਮੈਂਟ ਅਫਸਰ ਹਾਜਰ ਸਨ।

 

Tags: Balwinder Singh Laddi , Punjab Pradesh Congress Committee , Congress , Punjab Congress , Punjab , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD