Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮਿਸ਼ਨ ਫਤਿਹ-ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਘਰ 'ਚ ਇਕਾਂਤਵਾਸ ਲਈ ਮੋਬਾਈਲ ਐਪ ਵਿਕਸਤ

'ਹੋਮ ਆਈਸੋਲੇਸ਼ਨ ਲੁਧਿਆਣਾ' ਮੋਬਾਇਲ ਐਪ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ.ਅਮਰ ਸਿੰਘ ਵਲੋਂ ਲਾਂਚ

Web Admin

Web Admin

5 Dariya News

ਰਾਏਕੋਟ(ਲੁਧਿਆਣਾ) , 18 Aug 2020

Last updated on: Aug 18, 2020, 00:00 IST

ਕੋਵਿਡ ਪੋਜ਼ਟਿਵ ਮਰੀਜ਼ਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਇਕ ਮੋਬਾਈਲ ਐਪ ਵਿਕਸਿਤ ਕੀਤੀ ਹੈ ਜਿਸ ਰਾਹੀਂ ਮਰੀਜ਼ ਆਪਣੇ ਘਰਾਂ ਵਿਚ ਬੈਠ ਕੇ ਘਰ ਵਿੱਚ ਇਕਾਂਤਵਾਸ ਲਈ ਅਪਲਾਈ ਕਰ ਸਕਦੇ ਹਨ। ਇਹ ਮੋਬਾਈਲ ਐਪ ਹੋਮ ਆਈਸੋਲੇਸ਼ਨ ਲੁਧਿਆਣਾਂ ਸੰਸਦ ਮੈਂਬਰ ਸ੍ਰੀ ਫਤਹਿਗੜ੍ਹ ਸਾਹਿਬ ਤੋ ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਦੁਆਰਾ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਏ.ਡੀ.ਸੀ. ਜਗਰਾਂਓਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐਸ.ਡੀ.ਐਮ. ਰਾਏਕੋਟ, ਡਾ. ਹਿੰਮਾਂਸੂ਼ ਗੁਪਤਾ, ਯੂਥ ਕਾਂਗਰਸ ਆਗੂ ਸ੍ਰੀ ਕਾਮਲ ਬੋਪਾਰਾਏ ਵੀ ਹਾਜ਼ਰ ਸਨ। ਇਸ ਐਪ ਨੂੰ ਵੈਬ ਲਿੰਕ  https://homeisolationpunjab.in. 'ਤੇ ਜਾ ਕੇ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਮੋਬਾਈਲ ਐਪ "ਹੋਮ ਆਈਸੋਲੇਸ਼ਨ ਲੁਧਿਆਣਾ" ਇਸ ਸਮੇਂ ਗੂਗਲ ਪਲੇ ਸਟੋਰ (ਐਂਡਰਾਇਡ ਫੋਨਾਂ ਲਈ) 'ਤੇ ਉਪਲਬਧ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਆਈ.ਓ.ਐਸ. ਪਲੇਟਫਾਰਮ (ਆਈਫੋਨਜ਼ ਲਈ)' ਤੇ ਲਾਂਚ ਕੀਤੀ ਜਾਵੇਗੀ।ਇਸ ਮੌਕੇ ਬੋਲਦਿਆਂ ਡਾ: ਅਮਰ ਸਿੰਘ ਨੇ ਕਿਹਾ ਕਿ ਮੋਬਾਈਲ ਐਪ, 'ਹੋਮ ਆਈਸੋਲੇਸ਼ਨ ਲੁਧਿਆਣਾ' ਕੋਵਿਡ ਪੋਜ਼ਟਿਵ ਮਰੀਜ਼ਾਂ ਲਈ ਬਹੁਤ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ, ਜਿਨ੍ਹਾਂ ਵਿਅਕਤੀਆਂ ਦੇ ਕੋਵਿਡ ਟੈਸਟ ਪੋਜ਼ਟਿਵ ਪਾਏ ਜਾਂਦੇ ਸੀ, ਉਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਲਈ ਸਰਕਾਰੀ ਹਸਪਤਾਲਾਂ 'ਚ ਜਾ ਕੇ ਅਪਲਾਈ ਕਰਨਾ ਪੈਂਦਾ ਸੀ, ਪਰ ਹੁਣ ਇਸ ਮੋਬਾਈਲ ਐਪ, 'ਹੋਮ ਆਈਸੋਲੇਸ਼ਨ ਲੁਧਿਆਣਾ' ਦੀ ਵਰਤੋਂ ਕਰਕੇ ਘਰ ਬੈਠੇ ਹੀ ਅਪਲਾਈ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਆਪਣੀ ਇੱਕ ਸਾਧਾਰਣ ਵੀਡੀਓ ਬਣਾਉਣੀ ਹੋਵੇਗੀ, ਜਿਸ ਵਿੱਚ ਇੱਕ ਵੱਖਰਾ ਕਮਰਾ, ਅਟੈਚ ਬਾਥਰੂਮ ਅਤੇ ਇੱਕ ਦੇਖਭਾਲ ਕਰਨ ਲਈ ਵਿਅਕਤੀ ਨੂੰ ਦਿਖਾਉਦਾ ਹੋਵੇਗਾ। 

ਉਨ੍ਹਾਂ ਕਿਹਾ ਕਿ ਇਹ ਵੀਡੀਓ ਮੋਬਾਇਲ ਐਪ 'ਤੇ ਅਪਲੋਡ ਹੋਣ ਤੋਂ ਬਾਅਦ ਮਰੀਜ਼ ਨੂੰ ਮੈਸਜ ਰਾਹੀਂ ਦਸ ਦਿੱਤਾ ਜਾਵੇਗਾ ਕਿ ਉਸ ਦੀ ਐਪਲੀਕੇਸ਼ਨ ਜਮ੍ਹਾਂ ਹੋ ਗਈ ਹੈ। ਇਕ ਵਾਰ ਬਿਨੈ-ਪੱਤਰ ਜਮ੍ਹਾ ਹੋਣ ਤੋਂ ਬਾਅਦ, ਮਰੀਜ਼ ਆਪਣੀ ਮਰਜ਼ੀ ਦਾ ਇਕ ਟਾਈਮ ਸਲਾਟ ਚੁਣ ਸਕਦਾ ਹੋਵੇਗਾ ਤਾਂ ਜੋ ਉਹ ਮੈਰੀਟੋਰੀਅਸ ਸਕੂਲ ਲੁਧਿਆਣਾ ਵਿਖੇ ਸਥਾਪਤ ਕੋਵਿਡ ਕੇਅਰ ਸੈਂਟਰ 'ਚ ਜਾ ਕੇ ਡਾਕਟਰ ਤੋਂ ਆਪਦੀ ਜਾਂਚ ਕਰਵਾ ਸਕੇਗਾ ਅਤੇ ਇਸ ਸਬੰਧੀ ਫਾਈਨਲ ਮੰਜ਼ੂਰੀ ਵੀ ਲੈ ਸਕੇਗਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਿਰਫ 60 ਸਾਲ ਤੋਂ ਘੱਟ ਉਮਰ ਅਤੇ ਹਲਕੇ ਲੱਛਣਾਂ ਵਾਲੇ ਏਸੈਮਪੋਟੋਮੈਟਿਕ/ਮਰੀਜ਼ ਘਰ 'ਚ ਇਕਾਂਤਵਾਸ ਹੋਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਕਾਂਤਵਾਸ ਲਈ ਅਪਲਾਈ ਕਰਨ ਸਮੇਂ ਸਿਰਫ ਸਹੀ ਜਾਣਕਾਰੀ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਦਿਨਾਂ ਦੌਰਾਨ ਲਾਂਚ ਕੀਤੀ ਗਈ ਇਹ ਦੂਜੀ ਮੋਬਾਈਲ ਐਪ ਹੈ। 9 ਅਗਸਤ ਨੂੰ ਇੱਕ ਮੋਬਾਈਲ ਐਪ "ਐਚ.ਬੀ.ਐਮ.ਐਸ. ਪੰਜਾਬ", ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੁਆਰਾ ਵਸਨੀਕ ਨਿੱਜੀ ਅਤੇ ਸਰਕਾਰੀ ਦੋਵਾਂ ਹਸਪਤਾਲਾਂ ਵਿੱਚ ਖਾਲੀ ਬਿਸਤਰੇ ਦੀ ਅਸਲ ਸਥਿਤੀ ਦੀ ਜਾਂਚ ਕਰ ਸਕਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਲੋਕ ਸਰਕਾਰੀ ਵੈਬ ਲਿੰਕ  “https://ludhiana.nic.in/notice/covid-19-bed-status-in-ludhiana-district/" ਜਾਂ “www.hbmspunjab.in" 'ਤੇ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦਾ ਇਲਾਜ ਕਰਨ ਵਾਲੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਐਪ 'ਤੇ ਅਤੇ ਨਾਲ ਹੀ ਵੈੱਬ ਲਿੰਕਸ 'ਤੇ ਜੋੜ ਦਿੱਤੀ ਗਈ ਹੈ।

 

Tags: Dr Amar Singh , Dr. Amar Singh , Punjab Pradesh Congress Committee , Punjab Congress , Congress , Raikot , Ludhiana , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD