Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਵਤੇਜ ਸਿੰਘ ਚੀਮਾ ਵਲੋਂ ਬਸਤੀ ਜਾਂਗਲਾ ਵਿਖੇ ਥਾਪਰ ਮਾਡਲ ਤਹਿਤ ਉਸਾਰੇ ਛੱਪੜ ਦਾ ਉਦਘਾਟਨ

ਬਰਸਾਤੀ ਪਾਣੀ ਦੀ ਸਾਂਭ ਸੰਭਾਲ, ਮੱਛੀ ਪਾਲਣ ਤੇ ਖੇਤੀ ਲਈ ਹੋ ਸਕੇਗੀ ਪਾਣੀ ਦੀ ਵਰਤੋਂ

Web Admin

Web Admin

5 Dariya News

ਸੁਲਤਾਨਪੁਰ ਲੋਧੀ , 18 Aug 2020

Last updated on: Aug 18, 2020, 00:00 IST

ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਬਸਤੀ ਜਾਂਗਲਾ ਵਿਖੇ ਥਾਪਰ ਮਾਡਲ ਤਹਿਤ 13 ਲੱਖ ਰੁਪੈ ਦੀ ਲਾਗਤ ਨਾਲ ਉਸਾਰੇ ਗਏ ਛੱਪੜ ਦਾ ਉਦਘਾਟਨ ਕੀਤਾ ਗਿਆ। ਥਾਪਰ ਮਾਡਲ ਤਹਿਤ ਉਸਾਰੇ ਗਏ ਛੱਪੜਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਨ੍ਹਾਂ ਨਾਲ ਨਾ ਸਿਰਫ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਹੁੰਦੀ ਹੈ ਸਗੋਂ ਇਨ੍ਹਾਂ ਦੀ ਵਰਤੋਂ ਮੱਛੀ ਪਾਲਣ ਤੇ ਖੇਤੀ ਦੇ ਕੰਮ ਲਈ ਵੀ ਕੀਤੀ ਜਾਂਦੀ ਹੈ।ਇਸ ਮੌਕੇ ਵਿਧਾਇਕ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਤਮਾਨ ਸੀਜਨ ਦੌਰਾਨ 66 ਪਿੰਡਾਂ ਵਿਚ ਛੱਪੜਾਂ ਦੀ ਸਫਾਈ, ਡੀਸਿਲਟਿੰਗ ਤੇ ਡੀ ਵਾਟਰਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦੇ ਪਾਣੀ ਦੀ ਸਹੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਹਲਕੇ ਦੇ ਹੋਰਨਾਂ ਪਿੰਡਾਂ ਅੰਦਰ ਵੀ ਥਾਪਰ ਮਾਡਲ ਤਹਿਤ ਛੱਪੜਾਂ ਦੀ ਉਸਾਰੀ ਲਈ ਯੋਜਨਾਬੰਦੀ ਕੀਤੀ ਗਈ ਹੈ, ਜਿਸ ਨਾਲ ਨਾ ਸਿਰਫ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮਿਲੇਗਾ ਸਗੋਂ ਮਨਰੇਗਾ ਤਹਿਤ ਕੰਮ ਹੋਣ ਕਾਰਨ ਹਲਕੇ ਦੇ ਲੋੜਵੰਦ ਲੋਕਾਂ ਨੂੰ ਵੱਡੀ ਪੱਧਰ ਉੱਪਰ ਰੁਜ਼ਗਾਰ ਵੀ ਮਿਲੇਗਾ।ਸ. ਚੀਮਾ ਨੇ ਕਿਹਾ ਕਿ ਹਲਕੇ ਦੇ ਬਾਕੀ ਪਿੰਡਾਂ ਦੇ ਛੱਪੜਾਂ ਦੀ ਸਫਾਈ ਲਈ ਵੀ ਪ੍ਰਾਜੈਕਟ ਤਿਆਰ ਹੋ ਚੁੱਕਾ ਹੈ, ਜਿਸਦੀ ਪ੍ਰਵਾਨਗੀ ਲਈ ਉਹ ਨਿੱਜੀ ਤੌਰ ਉੱਪਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਕੇ ਅਪੀਲ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਅੰਦਰ ਸਾਫ ਸੁਥਰੇ ਵਾਤਾਵਰਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਦੇਣ। ਇਸ ਤੋਂ ਇਲਾਵਾ ਸ. ਚੀਮਾ ਵਲੋਂ ਪਿੰਡ ਬੂਲਪੁਰ ਵਿਖੇ 4 ਲੱਖ ਰੁਪੈ ਦੀ ਲਾਗਤ ਨਾਲ ਉਸਾਰੇ ਗਏ ਬਾਬਾ ਬੀਰ ਸਿੰਘ ਜੀ ਗਰੀਨ ਪਾਰਕ ਦਾ ਉਦਘਾਟਨ ਵੀ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸਿੰਘ ਪੱਪਾ,  ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਬੱਲ, ਚੇਅਰਮੈਨ ਰਜਿੰਦਰ ਸਿੰਘ ਤਕੀਆ, ਉਪ ਚੇਅਰਮੈਨ ਮੰਗਲ ਸਿੰਘ ਭੱਟੀ,  ਇੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਤੇ ਪਿੰਡਾਂ ਦੇ ਸਰਪੰਚ/ਪੰਚ ਹਾਜ਼ਰ ਸਨ।

 

Tags: Punjab Pradesh Congress Committee , Congress , Punjab Congress , Punjab , Punjab Government , Government of Punjab , Punjab , Navtej Singh Cheema , Sultanpur Lodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD