Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਵਾਇਰਸ : ਬੂਥਗੜ ਦੇ ਛੇ ਪਿੰਡਾਂ ਵਿਚ ਸੱਤ ਨਵੇਂ ਮਾਮਲੇ, ਇਕ ਦੀ ਮੌਤ

ਇਕ ਮਰੀਜ਼ ਚੰਡੀਗੜ ਯੂਨੀਵਰਸਿਟੀ ਘੜੂੰਆਂ ਦੇ ਕੋਵਿਡ ਕੇਅਰ ਸੈਂਟਰ 'ਚ ਦਾਖ਼ਲ, ਬਾਕੀਆਂ ਨੂੰ ਘਰਾਂ ਵਿਚ ਕੀਤਾ ਇਕਾਂਤਵਾਸ ਐਸ.ਐਮ.ਓ. ਡਾ. ਦਿਲਬਾਗ ਸਿੰਘ ਵਲੋਂ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਮੁੜ ਅਪੀਲ

Web Admin

Web Admin

5 Dariya News

ਮਾਜਰੀ , 19 Aug 2020

Last updated on: Aug 19, 2020, 00:00 IST

ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ ਅਧੀਨ ਪੈਂਦੇ ਪਿੰਡ ਮੀਆਂਪੁਰ ਚੰਗਰ, ਹੁਸ਼ਿਆਰਪੁਰ, ਸਿੰਘਪੁਰਾ, ਪੜੌਲ, ਸਿਆਲਵਾ ਅਤੇ ਓਮੈਕਸ ਸਿਟੀ ਵਿਚ ਬੁੱਧਵਾਰ ਨੂੰ 'ਕੋਰੋਨਾ ਵਾਇਰਸ' ਲਾਗ ਦੇ ਸੱਤ ਕੇਸ ਸਾਹਮਣੇ ਆਏ ਜਿਸ ਨਾਲ ਹੁਣ ਤਕ ਸਾਹਮਣੇ ਆਏ ਕੁਲ ਕੇਸਾਂ ਦੀ ਗਿਣਤੀ 85 ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਮੀਆਂਪੁਰ ਚੰਗਰ ਵਿਖੇ ਪਾਜ਼ੇਟਿਵ ਆਏ ਮਰੀਜ਼ ਨੂੰ ਘਰ ਵਿਚ ਇਕਾਂਤਵਾਸ ਕੀਤੇ ਜਾਣ ਦੀ ਕਾਰਵਾਈ ਦੀ ਨਿਗਰਾਨੀ ਕੀਤੀ ਅਤੇ ਮਰੀਜ਼ ਦੇ ਪਰਵਾਰ ਨੂੰ ਖ਼ਾਸ ਹਦਾਇਤਾਂ ਦਿਤੀਆਂ ਕਿ ਨਾ ਤਾਂ ਮਰੀਜ਼ 17 ਦਿਨਾਂ ਤਕ ਘਰੋਂ ਬਾਹਰ ਨਿਕਲੇ ਅਤੇ ਨਾ ਹੀ ਕੋਈ ਗੁਆਂਢੀ ਜਾਂ ਰਿਸ਼ਤੇਦਾਰ ਉਨਾਂ ਦੇ ਘਰ ਵਿਚ ਆਵੇ । ਉਨਾਂ ਦੱਸਿਆ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਪੌਸ਼ਟਿਕ, ਪ੍ਰੋਟੀਨ ਭਰਪੂਰ ਖ਼ੁਰਾਕ ਖਾਣ, ਤਣਾਅ-ਮੁਕਤ ਰਹਿਣ, ਕਸਰਤ ਕਰਨ ਅਤੇ ਹੋਰ ਸਾਵਧਾਨੀਆਂ ਵਰਤ ਕੇ ਮਰੀਜ਼ ਛੇਤੀ ਹੀ ਤੰਦਰੁਸਤ ਹੋ ਜਾਂਦਾ ਹੈ। ਡਾ. ਦਿਲਬਾਗ਼ ਸਿੰਘ ਨੇ ਦਸਿਆ ਕਿ ਬੁਧਵਾਰ ਨੂੰ ਸਾਹਮਣੇ ਆਏ ਮਾਮਲਿਆਂ ਵਿਚ ਸਾਰੇ ਪੁਰਸ਼ ਹਨ ਅਤੇ ਇਨਾਂ ਦੀ ਉਮਰ 27, 36, 37, 32, 28, 29, 33 ਵਰਿਆਂ ਦੀ ਹੈ ਜਦਕਿ ਇਸ ਬੀਮਾਰੀ ਕਾਰਨ ਦਮ ਤੋੜਨ ਵਾਲਾ 42 ਸਾਲਾ ਮਰੀਜ਼ ਪਿੰਡ ਪਡਿਆਲਾ ਦਾ ਵਸਨੀਕ ਸੀ ਅਤੇ ਉਹ ਮੋਹਾਲੀ ਦੇ ਕਿਸੇ ਨਿਜੀ ਹਸਪਤਾਲ ਵਿਚ ਦਾਖ਼ਲ ਸੀ। ਉਨਾਂ ਦਸਿਆ ਕਿ ਸਿਹਤ ਬਲਾਕ ਬੂਥਗੜ ਅਧੀਨ ਹੁਣ ਤਕ ਸਾਹਮਣੇ ਆਏ 85 ਕੇਸਾਂ ਵਿਚੋਂ 29 ਮਰੀਜ਼ ਸਿਹਤਯਾਬ ਹੋ ਚੁਕੇ ਹਨ ਜਦਕਿ 47 ਮਰੀਜ਼ਾਂ ਦਾ ਘਰਾਂ ਵਿਚ ਇਲਾਜ ਚੱਲ ਰਿਹਾ ਹੈ। ਛੇ ਮਰੀਜ਼ 'ਕੋਵਿਡ ਕੇਅਰ ਸੈਂਟਰਾਂ' ਵਿਚ ਜ਼ੇਰੇ ਇਲਾਜ ਹਨ ਅਤੇ ਹੁਣ ਤਕ ਕੁਲ ਤਿੰਨ ਮੌਤਾਂ ਹੋ ਚੁਕੀਆਂ ਹਨ।ਐਸ.ਐਮ.ਓ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ, ਕਪੜੇ, ਚੁੰਨੀ, ਪਰਨੇ ਆਦਿ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ।  ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾਵੇ । ਇਸ ਮੌਕੇ ਡਾ. ਵਿਕਾਸ ਰਣਦੇਵ, ਡਾ. ਮਨਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ) ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਜਗਤਾਰ ਸਿੰਘ, ਸੀਐਚਓ ਜਗਜੀਤ ਕੌਰ ਤੇ ਹੋਰ ਸਿਹਤ ਮੁਲਾਜ਼ਮ ਮੌਜੂਦ ਸਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD