Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਂਡੂ ਤੇ ਕਿਸਾਨੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਸਹਿਕਾਰਤਾ ਲਹਿਰ ਨੂੰ ਕੀਤਾ ਜਾ ਰਿਹਾ ਹੈ ਮਜਬੂਤ: ਸੁਖਜਿੰਦਰ ਸਿੰਘ ਰੰਧਾਵਾ

ਕੈਪਟਨ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਦੇ ਸਮਰੱਥ

Web Admin

Web Admin

5 Dariya News

ਅਬੋਹਰ , 19 Aug 2020

Last updated on: Aug 19, 2020, 00:00 IST

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਹੈ ਕਿ ਸੂਬਾ ਸਰਕਾਰ ਰਾਜ ਵਿਚ ਸਹਿਕਾਰਤਾ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਨੂੰ ਤਰਜੀਹ ਦੇ ਰਹੀ ਹੈ। ਉਹ ਅੱਜ ਇੱਥੇ ਪਿੰਡ ਮੌਜਗੜ ਵਿਖੇ ਸ: ਬੇਅੰਤ ਸਿੰਘ ਦੀ ਸਰਕਾਰ ਵਿਚ ਸਹਿਕਾਰਤਾ ਮੰਤਰੀ ਰਹੇ ਸ੍ਰੀ ਸੱਜਣ ਕੁਮਾਰ ਜਾਖੜ ਨੂੰ ਮਿਲਣ ਲਈ ਆਏ ਸਨ।ਇਸ ਮੌਕੇ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸੂਬੇ ਦੇ ਕਿਸਾਨੀ ਤੇ ਦਿਹਾਤੀ ਅਰਥਚਾਰੇ ਨੂੰ ਉੱਚਾ ਚੁੱਕਣ ਵਿਚ ਵਿਸੇਸ਼ ਭੁਮਿਕਾ ਨਿਭਾਅ ਰਿਹਾ ਹੈ। ਉਨਾਂ ਨੇ ਕਿਹਾ ਕਿ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਬਹੁ ਸੇਵਾ ਕੇਂਦਰਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਨਾਲ ਇੰਨਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਇਹ ਕਿਸਾਨਾਂ ਲਈ ਹੋਰ ਲਾਭਕਾਰੀ ਸਿੱਧ ਹੋਣਗੀਆਂ। ਉਨਾਂ ਨੇ ਆਖਿਆ ਕਿ ਸੂਬਾ ਸਰਕਾਰ ਨੇ ਗੰਨਾ ਕਿਸਾਨਾਂ ਦੇ ਬਕਾਇਆ ਜਾਰੀ ਕਰਨ ਲਈ ਵੀ ਵਿਸੇਸ਼ ਉਪਰਾਲੇ ਕਰਕੇ ਕਿਸਾਨਾਂ ਨੂੰ ਕਰੋੜਾ ਰੁਪਏ ਦੇ ਬਕਾਏ ਜਾਰੀ ਕਰਵਾਏ ਹਨ। ਉਨਾਂ ਨੇ ਕਿਹਾ ਕਿ ਇਸ ਲਈ 63 ਕਰੋੜ ਰੁਪਏ ਕੇਂਦਰ ਵੱਲ ਬਕਾਇਆ ਹਨ ਅਤੇ ਇਹ ਰਕਮ ਪ੍ਰਾਪਤ ਹੋਣ ਤੇ ਬਾਕੀ ਰਹਿੰਦੇ ਬਕਾਏ ਵੀ ਕਿਸਾਨਾਂ ਨੂੰ ਜਾਰੀ ਕਰ ਦਿੱਤੇ ਜਾਣਗੇ।ਇਸੇ ਤਰਾਂ ਇਕ ਕੈਬਨਿਟ ਮੰਤਰੀ ਨੇ ਆਖਿਆ ਕਿ ਪੰਜਾਬ ਕੋਲ ਆਪਣੀਆਂ ਜਰੂਰਤਾਂ ਤੋਂ ਵੀ ਘੱਟ ਪਾਣੀ ਹੈ ਅਤੇ ਪਾਣੀ ਹੋਰ ਸੂਬਿਆਂ ਨੂੰ ਪਾਣੀ ਦੇਣ ਤੋਂ ਅਸਮੱਰਥ ਹੈ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ।ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਚੁੱਕੇ ਕਦਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ ਸਹੁਲਤਾਂ ਦੇ ਵਿਸਥਾਰ ਦੇ ਨਾਲ ਨਾਲ ਰਾਜ ਵਿਚ ਟੈਸਟਾਂ ਦੀ ਗਿਣਤੀ ਵਧਾਈ ਗਈ ਹੈ। ਜਿਸ ਨਾਲ ਨਵੇਂ ਮਰੀਜਾਂ ਦਾ ਜਲਦੀ ਪਤਾ ਲੱਗ ਸਕੇਗਾ ਜਿਸ ਨਾਲ ਅਸੀਂ ਇਸ ਬਿਮਾਰੀ ਨੂੰ ਕਾਬੂ ਕਰ ਸਕਾਂਗੇ।ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ 4700 ਕਰੋੜ ਰੁਪਏ ਤੋਂ ਵੱਧ ਦਾ ਕਰਜ ਮਾਫ ਕਰਨ ਬਾਰੇ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਹੁਣ ਸੂਬਾ ਸਰਕਾਰ ਬੇਜਮੀਨੇ ਖੇਤ ਮਜਦੂਰਾਂ ਦਾ ਕਰਜ ਵੀ ਮਾਫ ਕਰੇਗੀ। ਇਸੇ ਤਰਾਂ ਜ਼ੇਲ ਸੁਧਾਰਾ ਦੀ ਗੱਲ ਕਰਦਿਆਂ ਸ: ਰੰਧਾਵਾਂ ਨੇ ਆਖਿਆ ਕਿ ਜ਼ੇਲ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਬਿਨਾਂ ਜ਼ੇਲਾਂ ਦੀ ਸੁਰੱਖਿਆ ਮਜਬੂਤ ਕੀਤੀ ਗਈ ਹੈ ਅਤੇ ਸਹਿਕਾਰਤਾ ਵਿਭਾਗ ਦੇ ਮਾਰਫ਼ਤ ਜ਼ੇਲਾਂ ਵਿਚ ਸਮਾਨ ਦੀ ਸਪਲਾਈ ਤੇ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਰਾਜ ਦੇ ਸਹਿਕਾਰੀ ਅਦਾਰਿਆਂ ਨੂੰ ਲਾਭ ਹੋਵੇ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ, ਸੀਨਿਅਰ ਕਾਂਗਰਸੀ ਆਗੂ ਸ੍ਰੀ ਸੰਜੀਵ ਚਾਹਰ ਆਦਿ ਵੀ ਹਾਜਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Abhor , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD