Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੋਵਿਡ-19 ਦੇ 106 ਹੋਰ ਮਰੀਜ਼ਾਂ ਨੂੰ ਇਲਾਜ ਉਪਰੰਤ ਮਿਲੀ ਛੁੱਟੀ, ਹੁਣ ਤੱਕ 3006 ਮਰੀਜ਼ ਹੋਏ ਤੰਦਰੁਸਤ

Web Admin

Web Admin

5 Dariya News

ਜਲੰਧਰ , 20 Aug 2020

Last updated on: Aug 20, 2020, 00:00 IST

ਜਲੰਧਰ ਵਿਖੇ ਅੱਜ 106 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਤਰ੍ਹਾਂ ਹੁਣ ਤੱਕ ਜਲੰਧਰ ਵਿਖੇ 3006 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।ਜ਼ਿਨ੍ਹਾਂ 106 ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਗਈ ਉਨਾਂ ਵਿੱਚ ਸਿਵਲ ਹਸਪਤਾਲ ਤੋਂ 16, ਕੋਵਿਡ ਕੇਅਰ ਸੈਂਟਰ ਤੋਂ 27 ਅਤੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਤੋਂ 19 ਤੇ ਹੋਮ ਕੁਅਰੰਟੀਨ ਦਾ ਸਮਾਂ ਪੂਰਾ ਕਰਨ ਵਾਲੇ 44 ਮਰੀਜ਼ ਸ਼ਾਮਿਲ ਹਨ। ਛੁੱਟੀ ਮਿਲਣ ਉਪਰੰਤ ਇਨਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਬਾਹਰ ਆਉਂਦਿਆਂ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਜਿਨਾਂ ਨੇ ਉਨਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੇਸ ਵੱਧਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ੋਰਾਂ ਨਾਲ ਟੈਸਟਾਂ ਰਾਹੀਂ ਪ੍ਰਭਾਵਿਤ ਮਰੀਜ਼ਾਂ ਦੀ ਪਹਿਚਾਣ ਕਰਕੇ ਸੁਚਾਰੂ ਕਲੀਨਿਕਲ ਪ੍ਰਬੰਧਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।ਸ੍ਰੀ ਥੋਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਲਾਗ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਸਕ ਪਹਿਨਣ ਨਾਲ ਲਾਗ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਾਇਆ ਜਾਵੇ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD