Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨ ਆਈ.ਏ.ਐਸ. ਅਧਿਕਾਰੀ ਨੇ ਬੁਢਲਾਡਾ ਦੀ ਨੁਹਾਰ ਨੂੰ ਸੰਵਾਰਨ ਦਾ ਟੀਚਾ ਮਿੱਥਿਆ

ਬੁਢਲਾਡਾ ਨੂੰ ਖ਼ੂਬਸੂਰਤ ਬਣਾਉਣ ਲਈ ‘ਪਾਮ ਪ੍ਰੋਜੈਕਟ’ ਵਜੋਂ ਵਿਕਸਤ ਕਰਨ ਦਾ ਦਿੱਤਾ ਪ੍ਰਸਤਾਵ

Web Admin

Web Admin

5 Dariya News

ਮਾਨਸਾ , 20 Aug 2020

Last updated on: Aug 20, 2020, 00:00 IST

ਬੁਢਲਾਡਾ ਨੂੰ ਖ਼ੂਬਸੂਰਤ ਸ਼ਹਿਰ ਵਿਚ ਬਦਲਣ ਦੀ ਸੋਚ ਤਹਿਤ ਨੌਜਵਾਨ ਆਈ.ਏ.ਐਸ. ਅਧਿਕਾਰੀ ਸ੍ਰੀ ਸਾਗਰ ਸੇਤੀਆ ਵੱਲੋਂ ਇਕ ਨਵੇਂ ਪ੍ਰੋਜੈਕਟ ਦੀ ਵਿਉਂਤਬੰਦੀ ਕੀਤੀ ਗਈ ਹੈ।ਹੱਥ ਨਾਲ ਬਣਾਏ ਗਏ ਚਿੱਤਰਾਂ ਰਾਹੀਂ ਆਪਣੇ ਪਹਿਲੇ ਪ੍ਰੋਜੈਕਟ ਦੀ ਝਲਕ ਸਾਂਝੀ ਕਰਦਿਆਂ ਸ੍ਰੀ ਸਾਗਰ ਸੇਤੀਆ, ਜੋ ਹਾਲ ਹੀ ਵਿਚ ਐਸ.ਡੀ.ਐਮ. ਬੁਢਲਾਡਾ ਵਜੋਂ ਤਾਇਨਾਤ ਹੋਏ ਹਨ, ਵੱਲੋਂਇੱਕ ਪੂਰੀ ਗਲੀ ਦੇ ਨਵੀਨੀਕਰਨ ਵਜੋਂ ਰੇਲਵੇ ਰੋਡ ਨੂੰ ਸੁੰਦਰ ‘ਪਾਮ ਸਟਰੀਟ’ ਦੇ ਤੌਰ 'ਤੇ ਸਥਾਪਿਤ ਕਰਨ ਦਾ ਪ੍ਰਸਤਾਵ ਦਿੱਤਾ ਹੈ।'ਪਾਮ ਸਟਰੀਟ' ਪ੍ਰੋਜੈਕਟ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਸੇਤੀਆ ਨੇ ਦੱਸਿਆ ਕਿਪਾਮ ਸਟਰੀਟ ਵਜੋਂ ਇਸ ਰੋਡ ਨੂੰ ਸਥਾਪਤ ਕਰਨ ਦਾ ਉਦੇਸ਼ ਇਹ ਹੈ ਕਿ ਰਾਹਗੀਰਾਂ ਲਈ ਇਕ ਸੁੰਦਰ ਪੈਦਲ ਸੈਰਗਾਹ ਲਈ ਸੜਕ ਦੇ ਕਿਨਾਰੇ ਪਾਮ (ਖਜੂਰ) ਅਤੇ ਛਾਂਦਾਰ ਰੁੱਖ ਲਗਾ ਕੇ ਸਾਰੀ ਰੇਲਵੇ ਸੜਕ ਦਾ ਨਵੀਨੀਕਰਨ ਕੀਤਾ ਜਾਵੇ। ਸ੍ਰੀ ਸੇਤੀਆ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਬਾਜ਼ਾਰ ਆਉਣ ਵਾਲੇ ਲੋਕਾਂ ਦੀ ਸਹੂਲਤ ਵਜੋਂ ਵਾਹਨਾਂ ਦੀ ਪਾਰਕਿੰਗ ਦੀ ਸੁਵਿਧਾ ਅਤੇ ਆਕਰਸ਼ਕ ਰੌਸ਼ਨੀ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਇਕ ਛੋਟਾ ਪਰ ਜ਼ਿਆਦਾ ਚੱਲਣ ਵਾਲਾ ਰਾਸਤਾ ਹੈ ਜਿਸ ਵਿਚ ਵੱਡੀ ਗਿਣਤੀ ਦੁਕਾਨਾਂ ਹਨ।ਸ੍ਰੀ ਸੇਤੀਆ, ਜੋ ਕਿ ਮਿਊਂਸਪਲ ਕੌਂਸਲ ਬੁਢਲਾਡਾ ਦੇ ਪ੍ਰਬੰਧਕ ਦੇ ਤੌਰ 'ਤੇ ਵੀ ਚਾਰਜ ਸੰਭਾਲ ਰਹੇ ਹਨ, ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਢਲੇ ਪੜਾਅ ਵਜੋਂ ਸਭ ਤੋਂ ਵੱਡਾ ਕੰਮ ਸ਼ਹਿਰ ਵਿੱਚ  ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਅਕਤੀਆਂ ਨੇ 10-12 ਫੁੱਟ ਤੱਕ ਜਨਤਕ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਵਿਚ ਲਿਆ ਹੋਇਆ ਹੈ, ਉਨ੍ਹਾਂ ਨੂੰ ਉਹ ਖ਼ੁਦ ਨਿੱਜੀ ਦਿਲਚਸਪੀ ਲੈ ਕੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਪਹੁੰਚ ਕਰ ਚੁੱਕੇ ਹਨ ਤਾਂ ਕਿ ਗਲੀ ਨੂੰ ਸੁੰਦਰ ਬਣਾਉਣ ਦਾ ਕਾਰਜ ਆਰੰਭ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿਅਕਤੀਆਂ ਨੇ ਭਰੋਸਾ ਦਿਵਾਇਆ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਖੁਦ ਹੀ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦੇਣਗੇ ਪਰ ਸ਼ਹਿਰ ਦੀ ਸੁੰਦਰਤਾ ਦੇ ਹਿਤ ਵਿਚ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਆਪਣੇ ਨਿੱਜੀ ਹਿੱਤਾਂ ਕਰਕੇ ਨਾਜਾਇਜ਼ ਕਬਜ਼ੇ ਨਹੀਂ ਹਟਾਉਣਗੇ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਐਸ.ਡੀ.ਐਮ. ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੁਆਰਾ ਭਰੋਸਾ ਦਿੱਤਾ ਗਿਆ ਹੈ ਕਿ  ਨਾਜਾਇਜ਼ ਕਬਜੇ ਹਟਵਾਉਣ ਲਈ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਬਹੁਤ ਘੱਟ ਲੋਕਾਂ ਦੇ ਨਿੱਜੀ ਹਿੱਤ ਇਕ ਵੱਡੇ ਸਮੂਹ ਦੇ ਹਿੱਤ ਨੂੰ ਪਛਾੜ ਨਹੀਂ ਸਕਦੇ।ਇਸ ਦੌਰਾਨ ਐਸ.ਡੀ.ਐਮ. ਨੇ ਨਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਚਲਾਉਂਦੇ ਹੋਏ ਕਬਜ਼ਾਧਾਰੀਆਂ ਨੂੰ ‘ਪਾਮ ਪ੍ਰੋਜੈਕਟ’ ਦਾ ਹਵਾਲਾ ਦੇ ਕੇ ਜਨਤਕ ਜ਼ਮੀਨ ਖਾਲੀ ਕਰਨ ਦੀ ਹਦਾਇਤ ਕੀਤੀ ਹੈ।  ਉਨ੍ਹਾਂ ਕਿਹਾ ਕਿ ਸੜਕ ਨੂੰ ਸੁੰਦਰ ਬਣਾਉਣਾ ਸ਼ਹਿਰ ਦੀ ਭਲਾਈ ਦੇ ਹਿੱਤ ਵਿਚ ਹੈ। ਸਾਰੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਇਸ ਪ੍ਰੋਜੈਕਟ ਨੂੰ ਸਫਲ ਬਣਾਇਆ ਜਾਵੇਗਾ।

 

Tags: Punjab Admin , Budhlada , Mansa , Palm Street , Palm Street Project , Sagar Setia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD