Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 43ਵੀਂ ਬਰਸੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

ਅਖੌਤੀ ਪ੍ਰਚਾਰਕਾਂ ਦਾ ਸੰਗਤ ਨੂੰ ਗੁਰੂ ਘਰ ਨਾਲ ਜੋੜਨ ਦੀ ਥਾਂ ਗਲੈਮਰ ਦੀ ਦੁਨੀਆ ਵਿਚ ਵਿਚਰਨਾ ਮੰਦਭਾਗਾ : ਜਥੇਦਾਰ ਹਰਪ੍ਰੀਤ ਸਿੰਘ

5 Dariya News

5 Dariya News

5 Dariya News

ਚੌਕ ਮਹਿਤਾ/ ਅੰਮ੍ਰਿਤਸਰ , 16 Aug 2020

Last updated on: Aug 16, 2020, 00:00 IST

ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਪੰਥ ਰਤਨ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ 43ਵੀਂ ਬਰਸੀ ਅੱਜ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ।ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਆਏ ਸ੍ਰੀ ਅਕਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਲਈ ਪਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਜੀ ਦੇ ਜੀਵਨ ’ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੰਤ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਲੇਖੇ ਲਾਉਂਦਿਆਂ ਗੁਰਮਤਿ ਸਿਧਾਂਤ ਦੇ ਪਰਚਾ ਪ੍ਰਸਾਰ ਨੂੰ ਸਮਰਪਿਤ ਕੀਤਾ ਅਤੇ ਸਿੱਖਾਂ ’ਚ ਅਜਿਹੇ ਕਿਰਦਾਰ ਪੈਦਾ ਕੀਤੇ ਜਿਨ੍ਹਾਂ ਅਗੇ ਚੱਲ ਕੇ ਗੁਰੂ ਲਈ ਕੁਰਬਾਨ ਹੋਏ ਅਤੇ ਕੌਮੀ ਸ਼ਹੀਦ ਕਹਿਲਾਏ। ਉਨ੍ਹਾਂ ਸਿੱਖਾਂ ਨੂੰ  ਹੀ ਨਹੀਂ ਗੈਰ ਸਿੱਖਾਂ ਨੂੰ ਵੀ ਗੁਰੂਘਰ ਨਾਲ ਜੋੜਨ ਲਈ ਉਪਰਾਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਵੀ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਅਖੌਤੀ ਪ੍ਰਚਾਰਕ ਸਿੱਖੀ ਅਤੇ ਸੰਗਤ ਨੂੰ ਗੁਰੂ ਘਰ ਨਾਲ ਜੋੜਨ ਦੀ ਥਾਂ ਗਲੈਮਰ ਦੀ ਦੁਨੀਆ ਵਿਚ ਵਿਚਰਦਿਆਂ ਸੰਗਤ ਨੂੰ ਆਪਣੇ ਨਾਲ ਜੋੜਨ ਨੂੰ ਤਰਜੀਹ ਦੇ ਰਹੇ ਹਨ।ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਮਦਮੀ ਟਕਸਾਲ ਦੀ ਵਿਲੱਖਣ ਸੇਵਾ ਅਤੇ ਪਰਉਪਕਾਰ ਦੀ ਗਲ ਕਰਦਿਆਂ ਕਿਹਾ ਕਿ ਦਮਦਮੀ ਟਕਸਾਲ ਗੁਰਬਾਣੀ ਸ਼ੁੱਧ ਉਚਾਰਨ, ਅਰਥ ਪਰੰਪਰਾ ਸੰਭਾਲ ਕੇ ਰੱਖਣ, ਵਿੱਦਿਆ ਦੇ ਖੇਤਰ ਤੋਂ ਇਲਾਵਾ ਕੌਮ ਲਈ ਸ਼ਹੀਦੀਆਂ ਦੇਣ ਵਿਚ ਵੀ ਮੋਹਰੀ ਰਹੀ।ਗੁਰੂ ਪੰਥ ਨੂੰ ਦਿੱਤੀ ਗਈ ਬਹੁਤ ਵੱਡੀ ਦੇਣ ਵਜੋਂ ਦਮਦਮੀ ਟਕਸਾਲ ਵੱਲੋਂ ਦਿੱਤੀਆਂ ਸ਼ਹਾਦਤਾਂ ਨੇ ਮੌਜੂਦਾ ਸਮੇਂ ਵਿਸ਼ਵ ਪੱਧਰ ’ਤੇ ਖ਼ਾਲਸਾ ਪੰਥ ਦੀ ਨਿਆਰੀ ਹਸਤੀ ਨੂੰ ਮਜ਼ਬੂਤੀ ਦਿੱਤੀ ਹੈ। ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਸ਼੍ਰੀ ਮੁੱਖ ਵਾਕ ਦੀ ਕੱਥਾ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਜੀ ਦੇ ਘਾਲਣਾ ਭਰੇ ਅਲੌਕਿਕ ਜੀਵਨ ਸਫ਼ਰ, ਗੁਰਬਾਣੀ ਦੇ ਪ੍ਰਚਾਰ ਪ੍ਰਸਾਰ 'ਚ ਪਾਏ ਵੱਡੇ ਅਤੇ ਲਾਸਾਨੀ ਯੋਗਦਾਨ 'ਤੇ ਚਾਨਣਾ ਪਾਇਆ।  ਉਨ੍ਹਾਂ ਦੱਸਿਆ ਕਿ ਸੰਤ ਕਰਤਾਰ ਸਿੰਘ ਜੀ ਖ਼ਾਲਸਾ ਪਰਪੱਕ ਤੇ ਪੰਥ ਨੂੰ ਸਮਰਪਿਤ ਗੁਰਸਿੱਖ ਸਨ ਜਿਨ੍ਹਾਂ ਨੇ ਦਮਦਮੀ ਟਕਸਾਲ ਦੇ ਮੁਖੀ ਵਜੋਂ 8 ਸਾਲ ਦੇ ਥੋੜ੍ਹੇ ਅਰਸੇ ਦੌਰਾਨ 80 ਵਰ੍ਹਿਆਂ ਜਿੰਨਾ ਪ੍ਰਚਾਰ ਕਰਦਿਆਂ ਖ਼ਾਲਸਾਈ ਪਰਚਮ ਨੂੰ ਦੇਸ਼ ਦੇ ਕੋਨੇ ਕੋਨੇ ਵਿੱਚ ਲਹਿਰਾਇਆ। 

ਇਸ ਦੌਰਾਨ ਉਨ੍ਹਾਂ ਜਿੱਥੇ ਪਖੰਡੀਆਂ ਤੇ ਦੇਹਧਾਰੀਆਂ ਦੇ ਪੈਰ ਨਹੀਂ ਲੱਗਣ ਦਿੱਤੇ, ਉੱਥੇ ਲੋਕਤੰਤਰ ਦਾ ਘਾਣ ਕਰਨ ਵਾਲੀ ਐਮਰਜੈਂਸੀ ਦਾ ਨਿਰਭੈਤਾ ਨਾਲ ਵਿਰੋਧ ਕਰਦਿਆਂ ਦੇਸ਼ ਭਰ 'ਚ 37 ਧਾਰਮਿਕ ਜਲੂਸ ਕੱਢਦਿਆਂ ਸਿੱਖ ਸੰਗਤ ਵਿਚ ਗੁਰਮਤਿ ਅਤੇ ਰਾਜਸੀ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਵੱਲੋਂ ਦਿੱਲੀ ਵਿਖੇ ਕਹੇ ਗਏ ਬੇਖ਼ੌਫ਼ ਵਾਕ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਰ ਉਪਕਾਰਾਂ ਦੀ ਦੇਣ ਹਿੰਦੁਸਤਾਨੀ ਕਦੀ ਦੇ ਨਹੀਂ ਸਕਦੇ, ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਤ ਕਰਤਾਰ ਸਿੰਘ ਜੀ ਦਾ ਦਮਦਮੀ ਟਕਸਾਲ ਵਿਚ ਆਉਣਾ, ਗੁਰਬਾਣੀ ਦੀ ਸੰਥਿਆ ਅਤੇ ਟਕਸਾਲ ਮੁਖੀ ਬਣਨ ਤੋਂ ਬਾਅਦ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਨਾਲ  ਜੋੜਨ ਬਾਰੇ ਘਾਲੀ ਗਈ ਲੰਬੀ ਘਾਲਣਾ ਅਤੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਪਿੰਡ ਮਹਿਤਾ ਵਿਖੇ ਅਕਾਲ ਚਲਾਣਾ ਕਰਨ ਤੋਂ ਬਾਅਦ ਸੰਤ ਕਰਤਾਰ ਸਿੰਘ ਜੀ ਵੱਲੋਂ ਮਹਿਤਾ ਵਿਖੇ ਦਮਦਮੀ ਟਕਸਾਲ ਦਾ ਕੇਂਦਰੀ ਸਥਾਨ ਬਣਾ ਕੇ ਗੁਰਮਤਿ ਦਾ ਮਹਾਨ ਵਿਦਿਆਲਿਆ ਸਥਾਪਿਤ ਕਰਨ ਬਾਰੇ ਦੱਸਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਸੰਤ ਕਰਤਾਰ ਸਿੰਘ ਜੀ ਨੇ ਸਿੱਖੀ ਪ੍ਰਚਾਰ ਲਈ ਨਿਵੇਕਲਾ ਰਾਹ ਅਪਣਾਇਆ ਅਤੇ ਅੰਤ ਸਮੇਂ ਸਿਰ ਜਾਵੇ ਤਾਂ ਜਾਵੇ ਮੇਰਾ ਸਿੱਖੀ ਸਿਦਕ ਨਾ ਜਾਵੇ ਨੂੰ ਪੁੱਗਾ ਦੇ ਦਿਖਾਇਆ। ਸੰਬੋਧਨ ਕਰਨ ਵਾਲਿਆਂ ਸੂਫ਼ੀ ਸੰਤ ਗ਼ੁਲਾਮ ਹੈਦਰ ਕਾਦਰੀ, ਬਾਬਾ ਬੰਤਾ ਸਿੰਘ, ਗਿਆਨੀ ਜੀਵਾ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਸਮਾਗਮ ਵਿਚ ਬਹੁਤ ਵੱਡੀ ਗਿਣਤੀ ਪੁੱਜੀਆਂ ਸੰਗਤਾਂ ਵਿਚ ਮੁੱਖ ਤੌਰ ਤੇ ਭਾਈ ਈਸ਼ਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਬਾਬਾ ਮੇਜਰ ਸਿੰਘ ਵਾਂ, ਬਾਬਾ ਸੁਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਗੁਰਭੇਜ ਸਿੰਘ ਖੁਜਾਲਾ ਮੁੱਖ ਬੁਲਾਰਾ ਸੰਤ ਸਮਾਜ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਗੁਰਮੀਤ ਸਿੰਘ ਬਦੋਵਾਲ, ਬਾਬਾ ਸਵਰਨ ਸਿੰਘ ਰਸੂਲਪੁਰ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਦਰਸ਼ਨ ਸਿੰਘ ਘੋੜੇਵਾਹ,  ਬਾਬਾ ਮੇਜਰ ਸਿੰਘ ਗੁਰੂਆਣਾ, ਬਾਬਾ ਗੁਰਦਿਆਲ ਸਿੰਘ ਲੰਗੇਆਣਾ, ਗਿਆਨੀ ਸੁਰਜੀਤ ਸਿੰਘ, ਭਾਈ ਰਾਮ ਸਿੰਘ ਰਾਗੀ, ਸ: ਮਲਕੀਤ ਸਿੰਘ ਏ ਆਰ, ਬਲਜੀਤ ਸਿੰਘ ਜਲਾਲਉਸਮਾ, ਤਰਲੋਕ ਸਿੰਘ ਬਾਠ, ਭਾਈ ਮੰਗਲ ਸਿੰਘ ਬਟਾਲਾ, ਭਾਈ ਜਗਤਾਰ ਸਿੰਘ ਰੋਡੇ, ਮਾਸਟਰ ਮੁਖਵਿੰਦਰ ਸਿੰਘ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਗਿਆਨੀ ਗੁਰਦੇਵ ਸਿੰਘ ਤਰਸਿੱਕਾ, ਸ: ਅਮਰ ਸਿੰਘ ਪਦਮ,  ਭਾਈ ਅਮਰਜੀਤ ਸਿੰਘ ਚਹੇੜੂ, ਭਾਈ ਕਰਮਜੀਤ ਸਿੰਘ ਡਿਪਟੀ, ਭਾਈ ਦੀਪ ਸਿੰਘ, ਭਾਈ ਰਣਜੀਤ ਸਿੰਘ ਰਾਣਾ ਟੁੱਟ ਬ੍ਰਦਰ, ਭਾਈ ਗੁਰਦੇਵ ਸਿੰਘ ਬੱਡਿਆਨਾ, ਭਾਈ ਮਨਦੀਪ ਸਿੰਘ ਜੌਹਲ, ਭਾਈ ਧੰਨਾ ਸਿੰਘ ਤਲਣ, ਭਾਈ ਦਵਿੰਦਰ ਸਿੰਘ ਮਾਹਲ, ਭਾਈ ਜਸਪਾਲ ਸਿੰਘ ਭੱਟੀ ਮੁੰਬਈ, ਗਿਆਨੀ ਸਾਹਿਬ ਸਿੰਘ, ਜਥੇਦਾਰ ਨਿਰਵੈਰ ਸਿੰਘ, ਜ: ਜਰਨੈਲ ਸਿੰਘ, ਭਾਈ ਹਰਸ਼ਦੀਪ ਸਿੰਘ, ਭਾਈ ਬੋਹੜ ਸਿੰਘ, ਜਥੇਦਾਰ ਸੁਖਦੇਵ  ਸਿੰਘ ਅਨੰਦਪੁਰ, ਗਿਆਨੀ ਮੋਹਨ ਸਿੰਘ ਉਰਲਾਣਾ,ਸਵਰਨਜੀਤ ਸਿੰਘ ਕੁਰਾਲੀਆ, ਭਾਈ ਲਖਵਿੰਦਰ ਸਿੰਘ ਸੋਨਾ ਚੇਅਰਮੈਨ, ਗੁਰਮੀਤ ਸਿੰਘ ਖਬੇ, ਡਾ: ਅਵਤਾਰ ਸਿੰਘ ਬੁੱਟਰ, ਭਾਈ ਮਨਜੀਤ ਸਿੰਘ ਢੱਡਰੀਆਂ, ਭਾਈ ਮਾਲਕ ਸਿੰਘ ਪ੍ਰਧਾਨ, ਸ਼ਮਸ਼ੇਰ ਸਿੰਘ ਜੇਠੂਵਾਲ, ਕਸ਼ਮੀਰ ਸਿੰਘ ਕਾਲਾ ਸਰਪੰਚ, ਸੁਰਜੀਤ ਸਿੰਘ ਬੈਂਸ, ਮਨਜੀਤ ਸਿੰਘ ਭੱਠਲ ਭਾਈਕਾ, ਭਾਈ ਦਲਬੀਰ ਸਿੰਘ ਚੱਕ ਰਾਜੂ ਕਾ, ਅਮੋਲਕ ਸਿੰਘ ਤੇ ਭਾਈ ਜਸਕੀਰਤ ਸਿੰਘ ਆਸਟਰਲੀਆ, ਰਾਜਬੀਰ ਸਿੰਘ ਉਦੋਨੰਗਲ, ਸਰਪੰਚ ਅਮਰ ਸਿੰਘ ਮਧਰੇ, ਪ੍ਰਿੰਸੀਪਲ ਗੁਰਦੀਪ ਸਿੰਘ, ਗੁਰਮੁਖ ਸਿੰਘ ਸਾਬਾ, ਪ੍ਰੋਫੈਸਰ ਸਰਚਾਂਦ ਸਿੰਘ ਆਦਿ ਦੇ ਨਾਮ ਵਿਸ਼ੇਸ਼ ਤੌਰ ਤੇ ਵਰਣਨ ਯੋਗ ਹਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD