Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਹਰਮਿੰਦਰ ਸਿੰਘ ਗਿੱਲ ਨੇ 2 ਸਕੂਲਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਤਰਨ ਤਾਰਨ , 16 Aug 2020

ਦੇਸ਼ ਦੇ 74ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਸੀ੍ਰ ਸੁਖਬਿੰਦਰ ਸਿੰਘ ਸਰਕਾਰੀਆ, ਐੱਮ. ਪੀ. ਸ੍ਰੀ ਜਸਬੀਰ ਸਿੰਘ ਡਿੰਪਾ, ਐਮ ਐਲ ਏ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ( ਲੜਕੇ ), ਨੌਸ਼ਹਿਰਾ ਪੰਨੂਆਂ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਉਦਘਾਟਨ ਕੀਤਾ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਜੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਬਿਹਤਰੀਨ ਪੜਾਈ ਦੇ ਨਾਲ ਨਾਲ ਸੰਸਾਰ ਪੱਧਰ ਤੇ ਵਿਚਰਨ ਲਈ ਨਵੀਆਂ ਤਕਨੀਕਾਂ ਨਾਲ ਪੜਾਈ ਕਰਵਾਈ ਜਾ ਰਹੀ ਹੈ । ਉਹਨਾਂ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ  ਸਮਾਰਟ ਫੋਨਾਂ ਬਾਰੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ  ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਇਸ ਨਾਲ ਵਿਦਿਆਰਥੀ ਆਪਣੀ ਪੜਾਈ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣਗੇ ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਨੇ ਮੌਜੂਦਾ ਸਮੇਂ ਵਿੱਚ ਆਪਣੇ ਆਪ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿੱਜੀ ਸਕੂਲਾਂ ਤੋਂ ਅੱਗੇ ਲਿਆ ਖੜੇ ਕੀਤਾ ਹੈ । ਇਸ ਵਰ੍ਹੇ ਜਿੱਥੇ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਰਹੇ, ਉਥੇ ਅਧਿਆਪਕ ਸਹਿਬਾਨ ਦੀ ਮਿਹਨਤ ਸਦਕਾ ਜ਼ਿਲ੍ਹੇ ਭਰ ਵਿਚ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।ਸਕੂਲਾਂ  ਵਿਚ ਇਸ ਸਮੇਂ ਸੋਹਣੀਆਂ ਪਾਰਕਾਂ ਦੇ ਨਾਲ ਨਾਲ  ਐਜ਼ੁਕੇਸ਼ਨਲ ਪਾਰਕਾਂ ਦਾ ਵੀ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚ ਵਿਗਿਆਨ, ਗਣਿਤ ਅਤੇ ਸਮਾਜਿਕ ਵਿਸ਼ੇ ਨਾਲ ਸਬੰਧਿਤ ਮਾਡਲ ਲਗਾਏ ਗਏ ਹਨ ਜਿਸ ਨਾਲ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਲ ਕਰ ਰਹੇ ਹਨ । ਸਕੂਲ ਦੇ 100 ਪ੍ਰਤੀਸ਼ਤ ਵਿਦਿਆਰਥੀ ਹੀ ਬਿਹਤਰੀਨ ਅੰਕ ਲੈ ਕੇ ਪਾਸ ਹੋਏ ਹਨ ।ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਜ਼ੁਕੇਅਰ ਐਪ ਲਾਂਚ ਕੀਤੀ ਗਈ ਹੈ ਜਿਸ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨਾਲ ਸਬੰਧਿਤ ਹਰ ਵਿਸ਼ੇ ਦਾ ਸਿਲੇਬਸ ਮੌਜ਼ੂਦ ਹੈ ਜਿੱਥੋਂ ਵਿਦਿਆਰਥੀ ਪੂਰਾ ਲਾਭ ਆਪਣੇ ਮੋਬਾਇਲਾਂ ਦੀ ਸਹਾਇਤਾ ਨਾਲ ਉਠਾ ਸਕਦੇ ਹਨ ।  ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀਮਤੀ ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਉਹਨਾਂ ਕਿਹਾ ਕਿ ਇਸ ਵਰ੍ਹੇ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ ਸਕੂਲ ਵਿਚ ਵਿਦਿਆਰਥੀਆਂ ਦਾ ਦਾਖਲਾ ਲਗਭਗ 20 ਪ੍ਰਤੀਸ਼ਤ ਦੇ ਕਰੀਬ ਵਧਿਆ ਹੈ ਅਤੇ ਲਗਾਤਾਰ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਸਾਡੇ ਸਕੂਲ ਵਿੱਚ ਦਾਖਲ ਹੋ ਰਹੇ ਹਨ । ਉਹਨਾਂ ਦਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਦੋਹਾਂ ਵਿੱਚ ਪੜਾਈ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀ ਆਪਣੀ ਮਰਜ਼ੀ ਨਾਲ ਮਾਧਿਅਮ ਚੁਣ ਸਕਦੇ ਹਨ ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਹਰਪਾਲ ਸਿੰਘ ਸੰਧਾਵਾਲੀਆ, ਡੀ ਐਸ ਐਮ ਗੁਰਦੀਪ ਸਿੰਘ, ਸੰਦੀਪ ਸਿੰਘ ਰੰਧਾਵਾ,ਤੇਜਪ੍ਰਤਾਪ ਸਿੰਘ, ਬੇਅੰਤ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ, ਸਰਪੰਚ  ਲਖਬੀਰ ਸਿੰਘ, ਚੇਅਰਮੈਨ ਐਸ ਐਮ ਸੀ ਮੱਖਣ ਸਿੰਘ  ਵੀ ਹਾਜ਼ਰ ਸਨ।

 

Tags: Sukhbinder Singh Sarkaria , Jasbir Singh Gill , Punjab Pradesh Congress Committee , Congress , Indian National Congress , Punjab Congress , Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD