Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਦੈੜੀ ਵਿਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਤੇ ਪਾਰਕ ਦਾ ਨੀਂਹ-ਪੱਥਰ

ਪਿੰਡ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ 95 ਲੱਖ ਰੁਪਏ ਦੀ ਗ੍ਰਾਂਟ ਪਹਿਲਾਂ ਹੀ ਜਾਰੀ : ਬਲਬੀਰ ਸਿੰਘ ਸਿੱਧੂ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 20 Aug 2020

Last updated on: Aug 20, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਪਿੰਡ ਦੈੜੀ ਵਿਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਕੀਤਾ ਅਤੇ ਪਾਰਕ ਦਾ ਨੀਂਹ-ਪੱਥਰ ਰਖਿਆ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਇਸ ਪਿੰਡ ਵਿਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਲਾਉਣ ਦੀ ਮੰਗ ਕਾਫ਼ੀ ਸਮੇਂ ਤੋਂ ਲਟਕ ਰਹੀ ਸੀ ਜਿਸ ਨੂੰ ਅੱਜ ਪੂਰਾ ਕਰ ਦਿਤਾ ਗਿਆ ਹੈ। ਇਸ ਪਲਾਂਟ 'ਤੇ ਲਗਭਗ ਸਾਢੇ ਤਿੰਨ ਲੱਖ ਰੁਪਏ ਦਾ ਖ਼ਰਚਾ ਆਇਆ ਹੈ।  ਉਨਾਂ ਕਿਹਾ ਕਿ ਇਸ ਪਲਾਂਟ ਜ਼ਰੀਏ ਜਿਥੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੰਭਾਲ ਹੋਵੇਗੀ, ਉਥੇ ਇੱਧਰ-ਉੱਧਰ ਸੁੱਟੇ ਜਾਂਦੇ ਕੂੜੇ ਕਾਰਨ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਅਤੇ ਵੱਖ-ਵੱਖ ਤਰਾਂ ਦੀਆਂ ਬੀਮਾਰੀਆਂ ਤੋਂ ਵੀ ਬਚਾਅ ਹੋਵੇਗਾ। ਪਲਾਂਟ ਵਿਚ ਬਣਨ ਵਾਲੀ ਉਪਯੋਗੀ ਖਾਦ ਵੱਖ-ਵੱਖ ਮੰਤਵਾਂ ਲਈ ਵਰਤੀ ਜਾ ਸਕੇਗੀ। ਉਨਾਂ ਕਿਹਾ ਕਿ ਪਿੰਡ ਵਿਚ ਪਾਰਕ ਦਾ ਨਿਰਮਾਣ ਪਿੰਡ ਵਾਸੀਆਂ ਲਈ ਸਿਹਤ ਪੱਖੋਂ ਕਾਫ਼ੀ ਫ਼ਾਇਦੇਮੰਦ ਹੋਵੇਗਾ। ਇਸ ਪਾਰਕ 'ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਾਰਕ ਦਾ ਨਿਰਮਾਣ ਛੇਤੀ ਤੋਂ ਛੇਤੀ ਕੀਤਾ ਜਾਵੇ।ਸਿਹਤ ਮੰਤਰੀ ਨੇ ਦੱਸਿਆ ਕਿ ਇਸ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਕੁਲ 95 ਲੱਖ ਰੁਪਏ ਖ਼ਰਚੇ ਜਾ ਰਹੇ ਹਨ। ਇਨਾਂ ਵਿਕਾਸ ਕਾਰਜਾਂ ਵਿਚ ਗਲੀਆਂ-ਨਾਲੀਆਂ ਦਾ ਨਵੀਨੀਕਰਨ, ਸ਼ਮਸ਼ਾਨ ਘਾਟ ਵਿਚ ਭਰਤ, ਸਟਰੀਟ ਲਾਈਟਾਂ ਲਾਉਣ, ਪ੍ਰਾਇਮਰੀ ਸਕੂਲ ਵਿਚ ਕਮਰਿਆਂ ਦਾ ਨਿਰਮਾਣ ਆਦਿ ਜਿਹੇ ਕੰਮ ਸ਼ਾਮਲ ਹਨ ਜਿਨਾਂ ਵਿਚੋਂ ਕੰਮ ਕੰਮ ਮੁਕੰਮਲ ਹੋ ਚੁਕੇ ਹਨ। ਉਨਾਂ ਦਸਿਆ ਕਿ ਇਹ 95 ਲੱਖ ਰੁਪਏ ਦੀ ਗ੍ਰਾਂਟ ਪਹਿਲਾਂ ਹੀ ਜਾਰੀ ਕੀਤੀ ਜਾ ਚੁਕੀ ਹੈ ਅਤੇ ਹੋਰ 18 ਲੱਖ ਰੁਪਏ ਦੀ ਗ੍ਰਾਂਟ ਵੀ ਛੇਤੀ ਹੀ ਜਾਰੀ ਕੀਤੀ ਜਾਵੇਗੀ। 

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਜੰਗੀ ਪੱਧਰ 'ਤੇ ਵਿਕਾਸ ਹੋ ਰਿਹਾ ਹੈ। ਸ਼ਹਿਰਾਂ ਵਾਂਗ ਹੀ ਪਿੰਡਾਂ ਵਿਚ ਵੀ ਹਰ ਤਰਾਂ ਦੀਆਂ ਸਹੂਲਤਾਂ ਦੇਣ 'ਤੇ ਜ਼ੋਰ ਦਿਤਾ ਜਾ ਰਿਹਾ ਹੈ। ਹਲਕੇ ਵਿਚ ਵਿਕਾਸ ਕਾਰਜ ਵੱਡੇ ਪੱਧਰ 'ਤੇ ਚੱਲ ਰਹੇ ਹਨ। ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਫ਼ੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿਤੀ ਜਾਵੇਗੀ।ਸਿਹਤ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਦੀਆਂ ਤਮਾਮ ਸਰਕਾਰੀ ਸਿਹਤ ਸੰਸਥਾਵਾਂ ਦੇ ਮਜ਼ਬੂਤੀਕਰਨ ਦਾ ਕੰਮ ਵੱਡੀ ਪੱਧਰ 'ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ 'ਕੋਰੋਨਾ ਵਾਇਰਸ' ਮਹਾਂਮਾਰੀ ਨਾਲ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੰਗ ਲੜ ਰਹੀ ਹੈ ਪਰ ਇਸ ਸਭ ਦੇ ਬਾਵਜੂਦ ਵਿਕਾਸ ਕਾਰਜਾਂ ਵਲ ਪੂਰੀ ਤਵੱਜੋ ਦਿਤੀ ਜਾ ਰਹੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬੀਡੀਪੀਓ ਖਰੜ ਹਿਤੇਨ ਕਪਿਲਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਨਰਿੰਦਰ ਕੌਰ ਦੈੜੀ, ਟਹਿਲ ਸਿੰਘ ਮਾਣਕਪੁਰ ਕੱਲਰ, ਬਹਾਦਰ ਸਿੰਘ ਮਾਣਕਪੁਰ ਕੱਲਰ, ਲਖਬੀਰ ਸਿੰਘ ਨੌਲਾ, ਗੁਰਿੰਦਰ ਸਿੰਘ ਖੱਟੜਾ, ਦਰਸ਼ਨ ਸਿੰਘ ਦੈੜੀ, ਕੁਲਦੀਪ ਸਿੰਘ ਦੈੜੀ, ਗੁਰਦੀਪ ਸਿੰਘ ਦੈੜੀ, ਗੁਰਚਰਨ ਸਿੰਘ ਗੀਗੇ ਮਾਜਰਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਅਮਰਿੰਦਰ ਸਿੰਘ, ਸਰਬਜੀਤ ਸਿੰਘ ਬਠਲਾਣਾ, ਫ਼ਕੀਰ ਸਿੰਘ ਸਰਪੰਚ ਮੋਟੇ ਮਾਜਰਾ, ਬਲਵੰਤ ਸਿੰਘ ਸਾਬਕਾ ਸਰਪੰਚ ਦੈੜੀ, ਕਾਕਾ ਸਿੰਘ ਪੰਚ ਆਦਿ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD