Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ

ਹਲਕਾ ਮੋਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਵੱਡੇ ਪੱਧਰ 'ਤੇ ਜਾਰੀ: ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ.ਨਗਰ , 21 Aug 2020

Last updated on: Aug 21, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੁਆਰਾ ਹਲਕਾ ਮੋਹਾਲੀ ਵਿਚ ਸਿਹਤ ਅਤੇ ਸਿਖਿਆ ਦੇ ਖੇਤਰਾਂ ਵਿਚ ਵਿਆਪਕ ਸੁਧਾਰਾਂ ਦੇ ਯਤਨ ਲਗਾਤਾਰ ਜਾਰੀ ਹਨ। ਇਸੇ ਦਿਸ਼ਾ ਵਿਚ ਉਨਾਂ ਦੇ ਉਪਰਾਲਿਆਂ ਨੂੰ ਉਦੋਂ ਹੋਰ ਬਲ ਮਿਲਿਆ ਜਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੀਗੇ ਮਾਜਰਾ ਦੇ ਕਾਇਆਕਲਪ ਲਈ 25 ਲੱਖ ਰੁਪਏ ਦੀ ਗ੍ਰਾਂਟ ਹਾਸਲ ਹੋਈ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਗ੍ਰਾਂਟ ਐਮਪੀਲੈਡ ਸਕੀਮ ਤਹਿਤ ਮਿਲੀ ਹੈ। ਉਨਾਂ ਗ੍ਰਾਂਟ ਦਾ ਮਨਜ਼ੂਰੀ ਪੱਤਰ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੂੰ ਸੌਂਪਿਆ। ਸਿਹਤ ਮੰਤਰੀ ਮੁਤਾਬਕ ਪਿੰਡ ਗੀਗੇ ਮਾਜਰਾ ਦੇ ਸਕੂਲ ਲਈ ਉਹ ਅਪਣੇ ਅਖ਼ਤਿਆਰੀ ਕੋਟੇ ਵਿਚੋਂ ਲੱਖਾਂ ਰੁਪਏ ਦੀ ਗ੍ਰਾਂਟ ਪਹਿਲਾਂ ਹੀ ਜਾਰੀ ਕਰ ਚੁਕੇ ਹਨ ਜਿਸ ਨਾਲ ਸਕੂਲ ਵਿਚ ਕਈ ਕਮਰਿਆਂ ਦੀ ਉਸਾਰੀ ਕੀਤੀ ਜਾ ਚੁਕੀ ਹੈ ਅਤੇ ਹੁਣ ਇਸ ਗ੍ਰਾਂਟ ਨਾਲ ਸਕੂਲ ਦਾ ਮੁਕੰਮਲ ਮੂੰਹ-ਮੁਹਾਂਦਰਾ ਬਦਲ ਜਾਵੇਗਾ।ਹਲਕਾ ਵਿਧਾਇਕ ਨੇ ਆਖਿਆ ਕਿ ਉਨਾਂ ਦਾ ਟੀਚਾ ਹਲਕਾ ਮੋਹਾਲੀ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਉਣਾ ਹੈ ਜਿਸ ਦੀ ਪ੍ਰਾਪਤੀ ਲਈ ਕਾਫ਼ੀ ਕੰਮ ਪਹਿਲਾਂ ਹੀ ਕੀਤਾ ਜਾ ਚੁਕਾ ਹੈ। ਉਨਾਂ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਗੋਬਿੰਦਗੜ, ਲਾਂਡਰਾ, ਨਗਾਰੀ,  ਸਨੇਟਾ ਆਦਿ ਦੇ ਸਰਕਾਰੀ ਸਕੂਲਾਂ ਵਿਚ ਵਾਧੂ ਕਮਰਿਆਂ ਦੀ ਉਸਾਰੀ, ਫ਼ਰਨੀਚਰ ਦੀ ਖ਼ਰੀਦ ਤੇ ਹੋਰ ਸੁਧਾਰ ਲਈ ਕ੍ਰਮਵਾਰ 50 ਲੱਖ ਰੁਪਏ, 15 ਲੱਖ ਰੁਪਏ, 8 ਲੱਖ ਰੁਪਏ ਅਤੇ 8 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਤੇ ਸ਼ਾਨਦਾਰ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਵਿਚ ਸਿਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਹਿਲੇ ਦਿਨ ਤੋਂ ਹੀ ਯਤਨ ਕਰ ਰਹੀ ਹੈ। ਜਿਥੇ ਅਧਿਆਪਕਾਂ ਦੀ ਭਰਤੀ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ, ਉਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਕਵਾਇਦ ਵੀ ਲਗਾਤਾਰ ਚੱਲ ਰਹੀ ਹੈ। ਉਨਾਂ ਕਿਹਾ ਕਿ ਹਲਕਾ ਮੋਹਾਲੀ ਦੇ ਤਮਾਮ ਸਰਕਾਰੀ ਸਕੂਲਾਂ ਦਾ ਕਾਇਆਕਲਪ ਕਰਨਾ ਉਨਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ ਜਿਸ ਲਈ ਉਹ ਪੂਰੀ ਤਰਾਂ ਯਤਨਸ਼ੀਲ ਅਤੇ ਵਚਨਬੱਧ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਵਾਸਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਤਰਸੇਮ ਸਿੰਘ ਸਰਪੰਚ ਗੀਗੇ ਮਾਜਰਾ, ਅਧਿਆਪਕਾ ਪੂਨਮ ਰਾਣੀ, ਮਾਸਟਰ ਇੰਦਰ ਕੁਮਾਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੋਰੀ-ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਗੁਰਚਰਨ ਸਿੰਘ ਗੀਗੇ ਮਾਜਰਾ, ਕੁਲਵੰਤ ਸਿੰਘ ਫ਼ੌਜੀ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਗੁਰਦੀਪ ਸਿੰਘ ਸਰਪੰਚ ਦੈੜੀ, ਸੋਮਨਾਥ ਨਗਾਰੀ, ਸ਼ੇਰ ਸਿੰਘ ਦੈੜੀ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ ਅਤੇ ਹਰਿੰਦਰ ਸਿੰਘ ਜੋਨੀ ਸਰਪੰਚ ਗੁਡਾਣਾ ਆਦਿ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD