Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ: ਤ੍ਰਿਪਤ ਬਾਜਵਾ

ਸੁਖਬੀਰ ਬਾਦਲ ਆਪਣੀਆਂ ਰਾਜਸੀ ਰੋਟੀਆਂ ਸੇਕਣ ਲਈ ਗਰੀਬਾਂ ਦੇ ਢਿੱਡ ਉੱਤੇ ਲੱਤ ਮਾਰਨ ਲਈ ਵੀ ਤਿਆਰ: ਪੰਚਾਇਤ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 21 Aug 2020

Last updated on: Aug 21, 2020, 00:00 IST

ਸੁਖਬੀਰ ਸਿੰਘ ਬਾਦਲ ਵਲੋਂ ਮਗਨਰੇਗਾ ਸਕੀਮ ਤਹਿਤ ਸਮਾਨ ਦੀ ਖ਼ਰੀਦ ਵਿਚ 1000 ਕਰੋੜ ਦਾ ਘਪਲਾ ਹੋਣ ਦੇ ਦੋਸ਼ ਨੂੰ ਸਰਾਸਰ ਝੂਠਾ, ਪੂਰੀ ਤਰਾਂ ਗੈਰ ਜ਼ਿਮੇਂਵਾਰਾਨਾ, ਸਚਾਈ ਤੋਂ ਕੋਹਾਂ ਦੂਰ ਅਤੇ ਸੌੜੀ ਸਿਆਸਤ ਤੋਂ ਪ੍ਰੇਰਤ ਦਸਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਦਰਅਸਲ ਅਕਾਲੀ ਦਲ ਦਾ ਪ੍ਰਧਾਨ ਮਗਨਰੇਗਾ ਤਹਿਤ ਪਿੰਡਾਂ ਦੇ ਹੋ ਰਹੇ ਲਾਮਿਸਾਲ ਵਿਕਾਸ ਤੋਂ ਘਬਰਾ ਕੇ ਇਸ ਨੂੰ ਆਨੀ-ਬਹਾਨੀ ਬੰਦ ਕਰਵਾਉਣਾ ਚਾਹੁੰਦਾ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਕਾਰਨ ਹਾਸ਼ੀਏ ੳੇੱਤੇ ਆਏ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮਗਨਰੇਗਾ ਤਹਿਤ ਪੰਜਾਬ ਭਰ ਦੇ ਪਿੰਡਾਂ ਵਿਚ ਹੋ ਰਹੇ ਲਾਮਿਸਾਲ ਵਿਕਾਸ ਕਾਰਜਾਂ ਨਾਲ ਲੋਕਾਂ ਵਿਚ ਕਾਂਗਰਸ ਸਰਕਾਰ ਦੀ ਹੋ ਰਹੀ ਬੱਲੇ-ਬੱਲੇ ਬਰਦਾਸ਼ਤ ਹੀ ਨਹੀਂ ਹੋ ਰਹੀ।ਉਹ ਕੇਂਦਰ ਸਰਕਾਰ ਵਿਚ ਆਪਣੀ ਭਾਈਵਾਲੀ ਦੇ ਬਲਬੂਤੇ ਇਹ ਵਿਕਾਸ ਕਾਰਜ ਰੋਕਣਾ ਚਾਹੁੰਦਾ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਇਸ ਸਕੀਮ ਦੇ ਬੰਦ ਹੋਣ ਨਾਲ ਪੰਜਾਬ ਵਿਚ ਤਕਰੀਬਨ ਢਾਈ ਲੱਖ ਗਰੀਬ ਪਰਿਵਾਰਾਂ ਦੇ ਚੁੱਲੇ ਠੰਡੇ ਹੋ ਜਾਣਗੇ।ਸ਼੍ਰੀ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਝੂਠ ਇਸ ਤੱਥ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਮੈਟਰੀਅਲ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ।ਉਹਨਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਮੈਟੀਰੀਅਲ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ।

ਪੰਚਾਇਤ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ।ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗੇ ਜ਼ਿਮੇਵਾਰ ਵਿਅਕਤੀ ਨੂੰ ਅਜਿਹੀ ਗੈਰਜ਼ਿਮੇਵਾਰਾਨਾ ਬਿਆਨਬਾਜ਼ੀ ਅਤੇ ਨਿਰਮੂਲ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।ਸ਼੍ਰੀ ਬਾਜਵਾ ਨੇ ਦੱਸਿਆ ਕਿ ਮਗਨਰੇਗਾ ਤਹਿਤ 60 ਫੀਸਦੀ ਖਰਚਾ ਲੇਬਰ ਅਤੇ 40 ਫੀਸਦੀ ਖਰਚਾ ਮੈਟੀਰੀਅਲ ਉੱਤੇ ਹੋ ਸਕਦਾ ਹੈ ਅਤੇ ਮੈਟੀਰੀਅਲ ਉੱਤੇ ਅਜੇ ਸਿਰਫ 22 ਫੀਸਦੀ ਹੀ ਹੋਇਆ ਹੈ।ਉਨਾਂ ਸਪੱਸ਼ਟ ਕੀਤਾ ਕਿ ਲੇਬਰ ਦੀ ਅਦਾਇਗੀ ਸਬੰਧੀ ਫੰਡ ਸੂਬੇ ਦੇ ਖਜ਼ਾਨੇ ਵਿਚ ਨਹੀਂ ਆਉਂਦਾ ਅਤੇ ਲੇਬਰ ਦੀ ਅਦਾਇਗੀ ਸਿੱਧੇ ਤੌਰ ਤੇ ਹੀ ਭਾਰਤ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਖਾਤੇ ਵਿੱਚ ਕੀਤੀ ਜਾਂਦੀ ਹੈ।ਸੂਬੇ ਵਿਚ ਮਗਨਰੇਗਾ ਤਹਿਤ ਸੂਬੇ ਵਿਚ ਹੋ ਰਹੇ ਕੰਮਾਂ ਬਾਰੇ ਦਸਦਿਆਂ ਕਿਹਾ ਕਿ ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿਚ ਲਾਕ ਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ।ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰਕੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਤਹਿਤ ਕੰਮ ਕਰ ਰਹੇ ਕੁਲ ਵਰਕਰਾਂ ਵਿਚ 68 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੁਲ ਵਰਕਰਾਂ ਵਿਚੋਂ 58 ਫੀਸਦੀ ਔਰਤਾਂ ਹਨ।ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਮਨਰੇਗਾ ਸਕੀਮ ਨੂੰ ਇਸ ਸਾਲ ਸੂਬੇ ਵਿਚ ਵਧਾ ਕੇ 1500 ਕਰੋੜ ਰੁਪਏ ਉੱਤੇ ਲੈ ਕੇ ਜਾਣ ਦਾ ਟੀਚਾ ਮਿੱਥਿਆ ਹੈ।ਜਦਕਿ ਅਕਾਲੀ ਦਲ ਦੇ ਰਾਜ ਦੇ ਆਖਰੀ ਸਾਲ ਭਾਵ 2016-17 ਵਿਚ ਮਗਨਰੇਗਾ ਦਾ ਕੁਲ ਬਜਟ ਸਿਰਫ 531 ਕਰੋੜ ਦਾ ਸੀ ਜਿਸ ਨੂੰ ਮੌਜੂਦਾ ਸਰਕਾਰ ਨੇ ਪਿਛਲੇ ਸਾਲ 767 ਕਰੋੜ ਰੁਪਏ ਉੱਤੇ ਲੈ ਗਏ ਸੀ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD