Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਚੌਕਸੀ ਬਿਊਰੋ ਨੇ ਪੀ.ਐਚ.ਸੀ. ਭਵਾਨੀਗੜ੍ਹ ਵਿਖੇ ਤਾਇਨਾਤ ਦੰਦਾਂ ਦਾ ਡਾਕਟਰ 8500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ-ਐਸ.ਐਸ.ਪੀ. ਸਿੱਧੂ

Web Admin

Web Admin

5 Dariya News

ਪਟਿਆਲਾ , 21 Aug 2020

Last updated on: Aug 21, 2020, 00:00 IST


ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਚੌਕਸੀ ਪੁਲਿਸ ਪਟਿਆਲਾ ਨੇ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਪੀ.ਐਚ.ਸੀ. 'ਚ ਤਾਇਨਾਤ ਇੱਕ ਦੰਦਾਂ ਦੇ ਡਾਕਟਰ ਨੂੰ 8500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸ. ਸਿੱਧੂ ਨੇ ਦੱਸਿਆ ਕਿ ਇਸ ਸਬੰਧੀਂ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਸ਼ਿਕਾਇਤ ਕਰਤਾ ਨਿਰਭੈ ਸਿੰਘ ਦੀ ਸ਼ਿਕਾਇਤ 'ਤੇ ਐਫ.ਆਈ.ਆਰ. ਨੰਬਰ 14 ਮਿਤੀ 21/8/2020 ਪੀ.ਸੀ. ਐਕਟ 1988 ਐਜ ਅਮੈਂਡਡ ਬਾਇ ਪੀ.ਸੀ. (ਅਮੈਂਡਮੈਂਟ) ਐਕਟ 2018 ਦੀ ਧਾਰਾ 7 ਤਹਿਤ ਡਾ. ਸੁਰਜੀਤ ਚੌਧਰੀ ਖ਼ਿਲਾਫ਼ ਦਰਜ ਕੀਤਾ ਹੈ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਮਸਾਣੀ ਦੇ ਵਸਨੀਕ ਨਿਰਭੈ ਸਿੰਘ ਭੁੱਲਰ ਪੁੱਤਰ ਨੇ ਸ਼ਿਕਾਇਤ ਕੀਤੀ ਸੀ ਕਿ ਭਵਾਨੀਗੜ੍ਹ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਨੇ ਉਸਦੀ ਪਤਨੀ ਗੁਰਜੀਤ ਕੌਰ ਦੇ ਦੰਦਾਂ ਦੇ ਇਲਾਜ ਲਈ ਉਸ ਕੋਲੋਂ 2000 ਰੁਪਏ ਰਿਸ਼ਵਤ ਲਏ ਹਨ ਅਤੇ 8500 ਰੁਪਏ ਹੋਰ ਮੰਗੇ ਜਾ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਇਸ ਸਬੰਧੀਂ ਇੱਕ ਵੀਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ, ਜਿਸ 'ਚ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਅੱਜ ਦੁਪਿਹਰ ਦੰਦਾਂ ਦੇ ਡਾਕਟਰ ਨੂੰ ਸ਼ਿਕਾਇਤ ਕਰਤਾ ਕੋਲੋਂ ਰਿਸ਼ਵਤ ਦੇ 8500 ਰੁਪਏ ਲੈਂਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਵਿਜੀਲੈਂਸ ਟੀਮ 'ਚ ਵਿਜੀਲੈਂਸ ਬਿਊਰੋ ਸੰਗਰੂਰ ਦੇ ਇੰਸਪੈਕਟਰ ਸੁਦਰਸ਼ਨ ਸੈਣੀ ਸਮੇਤ ਹੋਰ ਸ਼ਾਮਲ ਸਨ ਅਤੇ ਡਾਕਟਰ ਕੋਲੋਂ 8500 ਰੁਪਏ ਮੌਕੇ 'ਤੇ ਬ੍ਰਾਮਦ ਕੀਤੇ ਗਏ।

 

Tags: Vigilance Bureau , Crime News Punjab , Punjab Police , Police , Crime News , Patiala , Bhwanigarh , Sangrur , Vigilance Patiala Range , Mandeep Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD