Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਿਸ਼ਨ ਫਤਿਹ: ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ

ਏਡੀਸੀ ਅਤੇ ਐਸਡੀਐਮ ਵੱਲੋਂ ਵਲੰਟੀਅਰਾਂ ਦੀਆਂ 6 ਟੀਮਾਂ ਰਵਾਨਾ

Web Admin

Web Admin

5 Dariya News

ਬਰਨਾਲਾ , 21 Aug 2020

Last updated on: Aug 21, 2020, 00:00 IST


ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਖਿਲਾਫ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਜ਼ਿਲਾ ਬਰਨਾਲਾ ਵਿਚ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਮੌਕੇ ਸ੍ਰੀ ਆਦਿਤਯ ਡੇਚਲਵਾਲ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸ੍ਰੀ ਵਰਜੀਤ ਵਾਲੀਆ ਐਸ.ਡੀ.ਐਮ. ਬਰਨਾਲਾ ਵੱਲੋਂ ਐਨਐਸਐਸ ਵਲੰਟੀਅਰਾਂ ਅਤੇ ਐਨਵਾਈਸੀ ਨੂੰ ਮਾਸਕ ਦੇ ਕੇ ਸ਼ਹਿਰ ਬਰਨਾਲਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਰਵਾਨਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜਯ ਭਾਸਕਰ ਸ਼ਰਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਬਰਨਾਲਾ ਨੇ ਦੱਸਿਆ ਕਿ ਐਨ.ਐਸ.ਐਸ ਵਲੰਟੀਅਰਾਂ ਦੀਆਂ 6 ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਬਰਨਾਲਾ ਦੇ ਮੁੱਖ ਸਦਰ ਬਾਜ਼ਾਰ ਤੋਂ ਇਲਾਵਾ ਫਰਵਾਹੀ ਬਜ਼ਾਰ, ਹੰਡਿਆਇਆ ਬਜ਼ਾਰ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ ਅਤੇ ਬੱਸ ਸਟੈਂਡ ਰੋਡ ਨੂੰ ਕਵਰ ਕਰਦੇ ਹੋਏ ਦੁਕਾਨਦਾਰਾਂ ਅਤੇ ਕੰਮਕਾਜ ਲਈ ਬਾਹਰੋਂ ਆ ਰਹੇ ਲੋਕਾਂ ਨੂੰ ਮਾਸਕ ਦੀ ਵੰਡ ਕਰਨਗੇ। ਇਸ ਦੇ ਨਾਲ ਕਰੋਨਾ ਤੋਂ ਬਚਣ ਲਈ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ ਬਣਾਏ ਰੱਖਣਾ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਅਤੇ ਮਾਸਕ ਦੀ ਵਰਤੋਂ ਕਰਨਾ ਆਦਿ ਲਈ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਐਸ.ਡੀ.ਐਮ. ਬਰਨਾਲਾ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਕਰੋਨਾ ਦੇ ਵਧਦੇ ਕਰੋਪ ਤੋਂ ਬਚਣ ਲਈ ਸਾਨੂੰ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ ਅਤੇ ਜ਼ਰੂਰੀ ਇਹਤਿਆਤਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਇਸ ਮੌਕੇ ਸ੍ਰੀਮਤੀ ਪਰਮਜੀਤ ਕੌਰ ਸੋਹਲ, ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਰਨਾਲਾ ਤੋਂ ਇਲਾਵਾ ਟੀਮ ਇੰਚਾਰਜ ਲਵਪ੍ਰੀਤ ਸ਼ਰਮਾ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਨਵਨੀਤ ਕੌਰ ਤੇ ਸੁਸ਼ਮਾਵਤੀ ਹਾਜ਼ਰ ਸਨ।

 

Tags: Mission Fateh , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD