Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਸ਼ਨਰੇਟ ਪੁਲਿਸ ਨੇ ਅਗਵਾ ਹੋਏ ਨਵ ਜਨਮੇ ਬੱਚੇ ਲੜਕੇ ਨੂੰ ਛੁਡਾਇਆ

ਪੰਚਾਇਤ ਮੈਂਬਰ ਅਤੇ ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀ ਸਮੇਤ ਪੰਜ ਗ੍ਰਿਫ਼ਤਾਰ, ਦੋਸੀਆਂ ਵਲੋਂ ਬੱਚੇ ਨੂੰ 4 ਲੱਖ 'ਚ ਵੇਚਿਆ ਜਾਣਾ ਸੀ

Web Admin

Web Admin

5 Dariya News

ਜਲੰਧਰ , 22 Aug 2020

Last updated on: Aug 22, 2020, 00:00 IST

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਪਿਛਲੇ ਦੋ ਦਿਨਾਂ ਤੋਂ ਸਿਵਲ ਹਸਪਤਾਲ ਜਲੰਧਰ ਤੋਂ ਅਗਵਾ ਕੀਤੇ ਗਏ ਨਵ ਜਨਮੇ ਬੱਚੇ (ਲੜਕੇ) ਨੂੰ ਸੁਰੱਖਿਆ ਬਚਾਉਣ ਤੋਂ ਇਲਾਵਾ ਇਸ ਘਿਨੌਣੇ ਜੁਰਮ ਵਿੱਚ ਸ਼ਾਮਿਲ ਪੰਚਾਇਤ ਮੈਂਬਰ ਅਤੇ ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਦੋਸ਼ੀਆਂ ਦੀ ਪਹਿਚਾਣ ਗੁਰਮੀਤ ਸਿੰਘ ਗੋਪੀ (22) ਪੰਚਾਇਤ ਮੈਂਬਰ ਪਿੰਡ ਮਹੇੜੂ, ਗੁਰਪ੍ਰੀਤ ਸਿੰਘ ਪੀਤਾ (24), ਰਣਜੀਤ ਸਿੰਘ ਰਾਣਾ (25), ਦਵਿੰਦਰ ਕੌਰ ਖ਼ੁਰਸੈਦਪੁਰ ਕਲੋਨੀ ਨਕੋਦਰ ਅਤੇ ਕਿਰਨ (28) ਲੰਬਾ ਪਿੰਡ ਵਜੋਂ ਹੋਈ ਹੈ। ਕਿਰਨ ਪਿਛਲੇ ਸੱਤ ਸਾਲਾਂ ਤੋਂ ਸਿਵਲ ਹਸਪਤਾਲ ਵਿਖੇ ਸਫ਼ਾਈ ਕਰਮਚਾਰੀ ਵਜੋਂ ਕੰਮ ਕਰ ਰਹੀ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਸ਼ੀਆ ਵਲੋਂ ਬੱਚੇ ਨੂੰ ਚਾਰ ਲੱਖ ਰੁਪਏ ਵਿੱਚ ਵੇਚ ਕੇ ਰਕਮ ਨੂੰ ਬਰਾਬਰ ਆਪਸ ਵਿੱਚ ਵੰਡਿਆ ਜਾਣਾ ਸੀ।ਦੋਸ਼ੀਆਂ ਤੋਂ ਮੁੱਢਲੀ ਪੁੱਛਗਿੱਛ ਵਿੱਚ ਪੁਲਿਸ ਕਮਿਸ਼ਨਰ ਨੇ ਦੰਸਿਆ ਕਿ 20 ਅਗਸਤ ਦੀ ਰਾਤ 12.40 ਵਜੇ ਦੋਸ਼ੀ ਗੁਰਪ੍ਰੀਤ ਸਿੰਘ ਗੋਪੀ ਅਤੇ ਗਰਪ੍ਰੀਤ ਸਿੰਘ ਪੀਤਾ ਬਲੈਰੋ ਗੱਡੀ (ਪੀ.ਬੀ. 08-ਸੀ.ਜੀ.-2473) ਵਿੱਚ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਪਹੁੰਚੇ ਅਤੇ ਉਹ ਲਗਾਤਾਰ ਦੂਜੇ ਦੋਸੀਆਂ ਰਣਜੀਤ, ਦਵਿੰਦਰ ਕੌਰ ਅਤੇ ਕਿਰਨ ਦੇ ਨਾਲ ਫੋਨ 'ਤੇ ਸੰਪਰਕ ਵਿੱਚ ਸਨ ਅਤੇ ਇਸ ਉਪਰੰਤ ਹਸਪਤਾਲ ਦੇ ਜੱਚਾ-ਬੱਚਾ ਸੰਭਾਲ ਕੇਂਦਰ ਵਿਖੇ ਦਾਖਿਲ ਹੋਏ।ਇਸ ਉਪਰੰਤ ਕਿਰਨ ਵਲੋਂ ਨਵ ਜਨਮਿਆਂ ਬੱਚਾ (ਲੜਕਾ) ਅਗਵਾ ਕਰਕੇ ਪੌੜੀਆਂ ਨੇੜੇ ਗੁਰਪ੍ਰੀਤ ਸਿੰਘ ਗੋਪੀ ਅਤੇ ਗੁਰਪ੍ਰੀਤ ਸਿੰਘ ਪੀਤਾ ਨੂੰ ਦੇ ਦਿੱਤਾ ਜੋ ਤੁਰੰਤ ਬਲੈਰੋ ਗੱਡੀ ਵਿੱਚ ਉਥੋਂ ਦੌੜ ਗਏ।

ਕਮਿਸ਼ਨਰ ਪੁਲਿਸ ਨੇ ਅੱਗੇ ਦੱਸਿਆ ਕਿ ਦੋਵਾਂ ਦੋਸ਼ੀਆਂ ਵਲੋਂ ਨਵ ਜਨਮੇ ਬੱਚੇ ਨੂੰ ਦਵਿੰਦਰ ਕੌਰ ਅਤੇ ਰਣਜੀਤ ਰਾਣਾ ਨੂੰ ਗਾਂਧਰਾ-ਪੰਡੋਰੀ ਰੋਡ 'ਤੇ ਹਵਾਲੇ ਕੀਤਾ ਗਿਆ। ਸ੍ਰੀ ਭੁੱਲਰ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਸ੍ਰੀਮਤੀ ਵਤਸਲਾ ਗੁਪਤਾ, ਏ.ਸੀ.ਪੀ. ਸ੍ਰੀ ਹਰਸਿਮਰਤ ਸਿੰਘ, ਸੀ.ਆਈ.ਏ.ਹੈਡ ਸ੍ਰੀ ਹਰਵਿੰਦਰ ਸਿੰਘ ਦੀ ਟੀਮ ਦੋਸੀਆਂ ਨੂੰ ਫੜਨ ਅਤੇ ਨਵ ਜਨਮੇ ਬੱਚੇ ਨੂੰ ਸੁਰੱਖਿਅਤ ਬਚਾਉਣ ਲਈ ਗਠਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਟੀਮ ਵਲੋਂ ਪੂਰੀ ਤਫ਼ਤੀਸ਼ ਤੋਂ ਬਾਅਦ ਗੁਰਪ੍ਰੀਤ ਸਿੰਘ ਗੋਪੀ ਨੂੰ ਉਸ ਦੇ ਦਫ਼ਤਰ ਤੋਂ ਅਤੇ ਬਾਕੀਆਂ ਨੂੰ ਉਨਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਵ ਜਨਮੇ ਬੱਚੇ (ਲੜਕੇ) ਨੂੰ ਜਿਸ ਕਮਰੇ ਵਿੱਚ ਰਣਜੀਤ ਰਾਣਾ ਅਤੇ ਦਵਿੰਦਰ ਕੌਰ ਰਹਿੰਦੀਆਂ ਤੋਂ ਸੁਰੱਖਿਅਤ ਪ੍ਰਾਪਤ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਦਵਿੰਦਰ ਕੌਰ ਜਿਨਾਂ ਪਰਿਵਾਰਾਂ ਕੋਲ ਕੋਈ ਬੱਚਾ ਨਹੀਂ ਹੈ, ਉਨ੍ਹਾਂ  ਲਈ ਅਕਸਰ ਦੀ ਅੰਡਾ ਦਾਨ ਕਰਨ ਵਾਲੀਆਂ ਔਰਤਾਂ ਨਾਲ ਸੌਦੇ ਦਾ ਪ੍ਰਬੰਧ ਕਰਦੀ ਸੀ। ਸ੍ਰੀ ਭੁੱਲਰ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਪੁਲਿਸ ਰਿਹਾਸਤ ਵਿੱਚ ਲਿਆ ਜਾਵੇਗਾ, ਤਾਂ ਜੋ ਉਨਾਂ ਪਾਸੋਂ ਇਸ ਘਿਨੌਣੇ ਧੰਦੇ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਅਤੇ ਜਿਨਾ ਨੂੰ ਇਹ ਨਵ ਜਨਮਿਆਂ ਬੱਚਾ ਵੇਚਿਆ ਜਾਣਾ ਸੀ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮ ਵਲੋਂ ਹਸਪਤਾਲ ਦੇ ਡਾਕਟਰਾਂ ਦੀ ਹਾਜ਼ਰੀ ਵਿੱਚ ਨਵ ਜਨਮਿਆਂ ਬੱਚਾ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Jalandhar , Commissionerate Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD