ਜ਼ਿਲਾ ਮੁਕਤਸਰ ’ਚ 52 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ
25 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ
Web Admin
5 Dariya News
ਸ੍ਰੀ ਮੁਕਤਸਰ ਸਾਹਿਬ , 24 Aug 2020
Last updated on: Aug 24, 2020, 00:00 IST
ਜ਼ਿਲੇ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਬਰੀਕੀ ਨਾਲ ਜਾਂਚ ਜਾਰੀ ਹੈ, ਜਿਸ ਦੇ ਤਹਿਤ ਅੱਜ ਜ਼ਿਲੇ ’ਚ52 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨਾਂ ਵਿੱਚੋਂ 9 ਸ੍ਰੀ ਮੁਕਤਸਰ ਸਾਹਿਬ, 13 ਮਲੋਟ, 5 ਗਿੱਦੜਬਾਹਾ, 11 ਬਾਦਲ, 1 ਗੁਰੂਸਰ ਜੋਧਾ, 1 ਹੁਸਨਰ, 1 ਬੁੱਟਰ ਬਖੂਆ, 1 ਮਹਿਣਾ, 3 ਰੁਪਾਣਾ, 1 ਗੰਧੜ, 2 ਤੱਪਾ ਖੇੜਾ,1 ਮਨੀਆਵਾਲਾ, 1 ਕਿਲਿਆਂਵਾਲੀ, 1 ਸੋਥਾ ਅਤੇ 1 ਮਰੀਜ਼ ਪਿੰਡ ਅਸਪਾਲ ਨਾਲ ਸਬੰਧਿਤ ਹੈ। ਇਹ ਜਾਣਕਾਰੀ ਡਾ.ਹਰੀ ਨਰਾਇਣ ਸਿੰਘ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।ਉਹਨਾਂ ਦੱਸਿਆ ਕਿ ਜ਼ਿਲੇ’ਚ ਹੁਣ ਤੱਕ ਕੋਰੋਨਾ ਕਾਰਨ 6 ਮੌਤ ਹੋ ਚੁੱਕੀਆਂ ਹਨ ਅਤੇ ਅੱਜ 25 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਹੁਣ ਜ਼ਿਲੇ ਅੰਦਰ 291 ਐਕਟਿਵ ਮਰੀਜ਼ ਹਨ। ਜ਼ਿਲੇ ’ਚੋਂ ਹੁਣ ਤੱਕ ਕੁਲ 390 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ’ਚੋਂ ਹੁਣ ਤੱਕ ਕੁੱਲ 20634 ਲੋਕਾਂ ਦੇ ਸੈਂਪਲ ਲਏ ਗਏ ਹਨ ਜਿਸ ਵਿੱਚੋਂ 18704 ਲੋਕਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ।ਉਨਾਂ ਦੱਸਿਆ ਕਿ 1271 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜਤ ਛੁਪਿਆ ਨਾ ਰਹਿ ਸਕੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਮੂੰਹ ਤੇ ਮਾਸਕ ਲਗਾ ਕੇ ਰੱਖਣ, ਆਪਸੀ ਦੂਰੀ ਬਣਾ ਕੇ ਰੱਖਣ, ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਸਾਫ ਕੀਤਾ ਜਾਵੇ ਅਤੇ ਸੈਨੀਟਾਈਜ਼ਰ ਦੀ ਵਰਤੋ ਕਰਨ ਅਤੇ ਜੇਕਰ ਕੋਈ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ ’ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।