Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਟੈਸਟ ਜਰੂਰ ਕਰਾਉਣ ਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਬਿਮਾਰੀ ਤੋਂ ਬਚਾਉਣ

Web Admin

Web Admin

5 Dariya News

ਬਠਿੰਡਾ , 25 Aug 2020

Last updated on: Aug 25, 2020, 00:00 IST

ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀਨਿਵਾਸਨ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਨੂੰ ਇਸ ਬਿਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਬਜਾਏ ਤੁਰੰਤ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ।ਟੈਸਟ ਉਪਰੰਤ ਪਾਜ਼ਿਟਿਵ ਆਏ ਮਰੀਜ਼ਾਂ ਦਾ ਘਰ ਵਿਚ ਹੀ ਇਲਾਜ ਕਰਨ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿੱਥੋਂ ਮਰੀਜ਼ ਨਾਲ ਫੋਨ ਕਾਲ, ਵਟਸਐਪ ਗਰੁੱਪ ਅਤੇ ਵੀਡੀਓ ਕਾਲ ਰਾਹੀਂ ਲਗਾਤਾਰ ਸੰਪਰਕ ਰੱਖਿਆ ਜਾਵੇਗਾ। ਮਾਹਰ ਡਾਕਟਰ ਮਰੀਜ਼ਾਂ ਨੂੰ ਖਾਣੇ ਅਤੇ ਦਵਾਈ ਸਬੰਧੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਮਰੀਜਾਂ ਲਈ ਯੋਗਾ ਕਲਾਸ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਜਿਸ ਵਿਚ ਯੋਗਾ ਮਾਹਰ ਮਰੀਜ਼ਾਂ ਨੂੰ ਟ੍ਰੇਨਿੰਗ ਦੇਣਗੇ। ਜੇਕਰ ਕਿਸੇ ਮਰੀਜ਼ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕੰਟਰੋਲ-ਰੂਮ ਫੋਨ ਕਰ ਸਕਦਾ ਹੈ ਉਸਨੂੰ ਲੋੜ ਪੈਣ ਤੇ ਹਸਪਤਾਲ ਸ਼ਿਫਟ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ 85 ਫੀਸਦੀ ਕੇਸਾਂ ਵਿੱਚ ਲੱਛਣ ਨਜ਼ਰ ਨਹੀਂ ਆਉਂਦੇ, ਅਜਿਹੇ ਮਰੀਜ਼ਾਂ ਲਈ ਘਰ ਵਿੱਚ ਇਕਾਂਤਵਾਸ ਦੇ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਘਰ ਵਿਚ ਮਰੀਜ਼ ਕੋਲ ਵੱਖਰਾ ਕਮਰਾ ਤੇ ਗੁਸਲਖਾਨਾ ਹੋਣਾ ਜ਼ਰੂਰੀ ਹੈ।ਰੈਡ ਕਰਾਸ ਬਠਿੰਡਾ ਵਲੋਂ ਘਰ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਲਈ ਕੋਵਿਡ ਸੁਰੱਖਿਆ ਕਿੱਟ ਤਿਆਰ ਕੀਤੀ ਗਈ ਹੈ ਜਿਸ ਵਿੱਚ ਮਰੀਜ਼ ਦੀ ਲੋੜ ਦਾ ਜ਼ਰੂਰੀ ਸਮਾਨ ਪਲਸ ਆਕਸੀਮੀਟਰ, ਥਰਮਾਮੀਟਰ, ਸੈਨੇਟਾਈਜ਼ਰ ਤੋਂ ਇਲਾਵਾ ਜ਼ਿੰਕ ਅਤੇ ਵਿਟਾਮਿਨ ਦੀਆਂ ਗੋਲੀਆਂ ਅਤੇ ਬੁਖ਼ਾਰ ਦੀ ਦਵਾਈ ਹੋਵੇਗੀ। ਇਸ ਕੋਵਿਡ ਸੁਰੱਖਿਆ ਕਿੱਟ ਦੀ ਕੀਮਤ 1500 ਰੁਪਏ ਰੱਖੀ ਗਈ ਹੈ।ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕਰੋਨਾ ਦੇ ਕੁੱਲ 683 ਐਕਟਿਵ ਮਰੀਜ਼ ਹਨ ਜਿੰਨ੍ਹਾਂ ਵਿੱਚੋ 342 ਮਰੀਜ਼ ਘਰਾਂ ਵਿੱਚ ਇਕਾਂਤਵਾਸ ਵਿਚ ਹਨ। ਬਠਿੰਡਾ ਜ਼ਿਲ੍ਹੇ ਵਿਚ ਰੋਜ਼ਾਨਾ ਕਰੋਨਾ ਟੈਸਟਾਂ ਦੀ ਸਮਰੱਥਾ 1000 ਤੱਕ ਵਧਾ ਦਿੱਤੀ ਗਈ ਹੈ। ਖਾਂਸੀ, ਬੁਖ਼ਾਰ ਜਾਂ ਥਕਾਵਟ ਦੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਨੂੰ ਬਿਨਾਂ ਕਿਸੇ ਡਰ ਦੇ ਕਰੋਨਾ ਟੈਸਟ ਲਈ ਅੱਗੇ ਆਉਣਾ ਚਾਹੀਦਾ ਹੈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਮਰੀਜ਼ਾਂ ਦੀ ਹਰ ਕਿਸਮ ਦੀ ਸਹਾਇਤਾ ਲਈ ਪ੍ਰਬੰਧ ਕੀਤੇ ਗਏ ਹਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD