Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵੀ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’

ਦਸਤਾਵੇਜ਼ੀ ਸਬੂਤਾਂ ਨੇ ਐਸ. ਵਾਈ. ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ-ਤਿ੍ਰਪਤ ਬਾਜਵਾ

Web Admin

Web Admin

5 Dariya News

ਚੰਡੀਗੜ੍ਹ , 26 Aug 2020

Last updated on: Aug 26, 2020, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸਤਲੁਜ-ਯਮਨਾ ਲਿੰਕ ਨਹਿਰ ਬਣਾਉਣ ਨਾਲ ਸਬੰਧਤ ਸਾਹਮਣੇ ਆਏ ਨਵੇਂ  ਦਸਤਾਵੇਜ਼ੀ ਸਬੂਤਾਂ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਨੰਗੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦਸਤਾਵੇਜਾਂ ਨੇ ਸਪਸ਼ਟ ਕਰ ਦਿੱਤਾ ਹੈ ਇਹ ਵਿਵਾਦਤ ਨਹਿਰ ਅਕਾਲੀ ਸਰਕਾਰਾਂ ਸਮੇਂ ਹੀ ਬਣਦੀ ਰਹੀ ਹੈ।ਸ਼੍ਰੀ ਬਾਜਵਾ ਨੇ ਇਹ ਇਹ ਟਿੱਪਣੀ ਅੱਜ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਨਵੀਂ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ ਰਿਲੀਜ਼ ਕਰਨ ਸਮੇਂ ਕੀਤੀ।ਪੰਚਾਇਤ ਮੰਤਰੀ ਨੇ ਕਿਹਾ ਕਿ ਸਾਹਮਣੇ ਆਏ ਨਵੇਂ ਦਸਤਾਵੇਜ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਨਾਲ ਨਾਲ ਹਰਿਆਣਾ ਵਿਧਾਨ ਸਭਾ ਦੇ ਰਿਕਾਰਡ ਉੱਤੇ ਅਧਾਰਤ ਹਨ। ਉਹਨਾਂ ਕਿਹਾ ਕਿ ਰਿਕਾਰਡ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿਚ ਇਹ ਜਾਣਕਾਰੀ ਦਿੱਤੀ ਸੀ ਕਿ ਇਸ ਨਹਿਰ ਲਈ ਜ਼ਮੀਨ ਗ੍ਰਹਿਣ ਕਰਨ ਲਈ  ਨੋਟੀਫੀਕੇਸ਼ਨ ੧੯੭੮ ਵਿਚ ਬਾਦਲ ਸਰਕਾਰ ਵਲੋਂ ਜਾਰੀ ਕੀਤੇ ਗਏ ਸਨ।ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਨੋਟੀਫੀਕੇਸ਼ਨ ਜਾਰੀ ਕਰਨ ਵੇਲੇ ਅਕਾਲੀ ਸਰਕਾਰ ਨੇ ਸਬੰਧਤ ਕਾਨੂੰਨ ਵਿਚੋਂ ਐਮਰਜੈਂਸੀ ਮੱਦ ਵੀ ਜੋੜ ਦਿੱਤੀ ਜਿਸ ਵਿਚ ਦਰਜ ਹੈ, ‘‘ਇਸ ਕਾਨੂੰਨ ਤਹਿਤ ਮਿਲੀਆਂ ਸ਼ਕਤੀਆਂ ਦੀ  ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਇਹ ਨਿਰਦੇਸ਼ ਦੇਣ ਵਿਚ ਖ਼ੁਸ਼ੀ ਮਹਿਸੂਸ ਕਰਦੇ ਹਨ ਕਿ ਇਸ ਕੇਸ ਵਿਚ ਉਪਰੋਕਤ ਕਾਨੂੰਨ ਦੀ ਧਾਰਾ ੧੭ ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਅਤਿਅੰਤ ਜਰੂਰੀ ਹੋਣ ਅਤੇ ਧਾਰਾ ੫ (ਏ) ਦੀਆਂ ਵਿਵਸਥਾਵਾਂ ਇਹ ਜ਼ਮੀਨ ਗ੍ਰਹਿਣ ਕਰਨ ਲਈ ਲਾਗੂ ਨਹੀਂ ਹੋਣਗੀਆਂ।’’ ਬਾਦਲ ਸਰਕਾਰ ਵਲੋਂ ਇਹ ਦੋ ਨੋਟੀਫੀਕੇਸ਼ਨ ਨੂੰ ੧੧੩/੫/  ੧੨੧/੫/ ੨੦ ਫਰਵਰੀ ੧੯੭੮ ਨੂੰ ਜਾਰੀ ਕੀਤੇ ਗਏ ਸਨ। ਸ਼੍ਰੀ ਬਾਜਵਾ ਨੇ ਕਿਹਾ ਕਿ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਲਗਾਤਾਰ ਇਹ ਕਹਿਣਾ ਵੀ ਸਰਾਸਰ ਗਲਤ ਹੈ ਕਿ ਉਹਨਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਵਲੋਂ ੧੯੭੬ ਵਿਚ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਸੁਣਾਏੇ ਗਏ ਅਵਾਰਡ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਹਨਾਂ ਕਿਹਾ ਕਿ ਸਹੀ ਤੱਥ ਇਹ ਹੈ ਕਿ ਪਹਿਲਾਂ ਹਰਿਆਣਾ ਸਰਕਾਰ ਇਸ ਅਵਾਰਡ ਨੂੰ ਲਾਗੂ ਕਰਾਉਣ ਲਈ ੩੦ ਅਪ੍ਰੈਲ ੧੯੭੯ ਨੂੰ ਸੁਪਰੀਮ ਕੋਰਟ ਵਿਚ ਗਈ ਸੀ ਅਤੇ ਉਸ ਤੋਂ ਬਾਅਦ ੩੧ ਜੁਲਾਈ ੧੯੭੯ ਨੂੰ ਪੰਜਾਬ ਸਰਕਾਰ ਇਸ ਕੇਸ ਵਿਚ ਪਾਰਟੀ ਬਣੀ ਸੀ।ਪੰਚਾਇਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ੨੦੦੪ ਵਿਚ ਦਰਿਆਈ ਪਾਣੀਆਂ ਸਬੰਧੀ ਪੰਜਾਬ ਸਿਰ ਥੋਪੇ ਗਏ ਸਾਰੇ ਸਮਝੌਤਿਆਂ ਅਤੇ ਅਵਾਰਡਾਂ ਨੂੰ ਉਸ ਸਮੇਂ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਵਾਇਆ ਜਦੋਂ ਇਸ ਨਹਿਰ ਨੂੰ ਬਣਾਉਣ ਲਈ ਪੰਜਾਬ ਸਰਕਾਰ ਸਿਰ ਤਲਵਾਰ ਲਟਕ ਰਹੀ ਸੀ।ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਕਿਤਾਬ ਵਿਚ ਪੰਜਾਬ ਦੇ ਕਾਲੇ ਦੌਰ ਦੇ ਵਰਤਾਰਿਆਂ ਵਿਚੋਂ ਛੋਹਿਆ ਗਿਆ ਮਹਿਜ਼ ਇੱਕ ਮਾਮਲਾ ਹੈ। ਉਹਨਾਂ ਕਿਹਾ ਇਸ ਕਿਤਾਬ ਵਿਚ ਤੱਥਾਂ ਦੇ ਅਧਾਰ ਉੱਤੇ ਇਹ ਵੀ ਸਿੱਧ ਕੀਤਾ ਗਿਆ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਉਭਾਰਨ ਵਿਚ ਕਾਂਗਰਸ ਦਾ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਰੋਲ ਸੀ।   

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , River Waters on Fire-Khalistan Struggle , SYL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD