Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ ਨੂੰ ਮਿਲਣਗੇ ਨਵੇਂ ਨੌ ਸੀਵਰੇਜ ਟਰੀਟਮੈਂਟ ਪਲਾਂਟ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆ ਨੂੰ ਸਾਫ਼ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Web Admin

Web Admin

5 Dariya News

ਜਲੰਧਰ , 27 Aug 2020

Last updated on: Aug 27, 2020, 00:00 IST

ਜ਼ਿਲ੍ਹੇ ਵਿੱਚ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਤੋਂ ਇਲਾਵਾ ਸੀਵਰੇਜ ਦੇ ਪਾਣੀ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸਿੰਚਾਈ ਲਈ ਵਰਤਣ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਨੌ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲੱਗਣਗੇ , ਜਿਸ ਵਿੱਚ ਇਕ ਨਗਰ ਨਿਗਮ ਦੀ ਹਦੂਦ ਅੰਦਰ, ਸੱਤ ਹੋਰ ਨਗਰ ਕੌਂਸਲਾਂ /ਨਗਰ ਪੰਚਾਇਤਾਂ ਅਤੇ ਇਕ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਫੋਕਲ ਪੁਆਇੰਟ ਵਿਖੇ ਲਗਾਇਆ ਜਾਵੇਗਾ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਫੋਲੜੀਵਾਲ ਵਿਖੇ 50 ਐਮ.ਐਲ.ਡੀ. ਸਵੀਰੇਜ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਸ਼ੁਰੂ ਕਰਨ ਦੇ ਆਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭੋਗਪੁਰ, ਕਰਤਾਰਪੁਰ, ਆਦਮਪੁਰ ਅਤੇ ਨਗਰ ਪੰਚਾਇਤ ਗੋਰਾਇਆ ਵਿਖੇ ਚਾਰ ਸੀਵਰੇਜ ਟਰੀਟਮੈਂਟਾਂ ਪਲਾਂਟਾ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ,ਜਿਸ ਲਈ ਟੈਂਡਰ ਮੰਗੇ ਜਾ ਰਹੇ ਹਨ।ਸ੍ਰੀ ਥੋਰੀ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ, ਨਗਰ ਕੌਂਸਲ ਮਹਿਤਪੁਰ ਅਤੇ ਨਗਰ ਕੌਂਸਲ ਅਲਾਵਲਪੁਰ ਵਿਖੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣਗੇ ਅਤੇ ਜ਼ਮੀਨ ਲਈ ਸਰਵੇ ਸ਼ੁਰੂ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵਲੋਂ ਫੋਕਲ ਪੁਆਇੰਟ ਵਿਖੇ ਵੀ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਸ੍ਰੀ ਥੋਰੀ ਨੇ ਦੱਸਿਆ ਕਿ ਨਗਰ ਨਗਮ ਵਲੋਂ ਫੋਲੜੀਵਾਲ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਨੂੰ 100 ਐਮ.ਐਲ.ਡੀ. ਤੱਕ ਮੁੜ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ,ਜਿਸ 'ਤੇ ਕੰਮ ਜਲਦ ਸ਼ੁਰੂ ਹੋ ਜਾਵੇਗਾ।

ਸ੍ਰੀ ਥੋਰੀ ਨੇ ਦੱਸਿਆ ਕਿ ਸਬੰਧਿਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਨਾਲ,ਇਹ ਜ਼ਿਲ੍ਹੇ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਜਿੰਨੀ ਜਲਦੀ ਹੋ ਸਕੇ ਮੁਕੰਮਲ ਕਰਨ ਦੀ ਲੋੜ ਹੈ।ਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇਸ ਤਰ੍ਹਾਂ ਦੀ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਸਕੇ।ਸ੍ਰੀ ਥੋਰੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸੁਚਾਰੂ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਨ ਲਈ  ਅਧਿਕਾਰੀਆਂ ਵਲੋਂ ਇਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇ।ਸ੍ਰੀ ਥੋਰੀ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਜ਼ਿਲ੍ਹਾ ਵਾਸੀਆਂ ਦੀ ਖੁਸਹਾਲੀ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਚਰਨ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਕੁਲਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸ੍ਰੀ ਜਤਿਨ ਵਾਸੂਦੇਵਾ , ਡੀ.ਐਸ.ਪੀ.ਸ੍ਰੀ ਸਰਬਜੀਤ ਰਾਏ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Small Industries & Export Corporation , PSIEC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD