Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਛੇਵੀਂ ਜਮਾਤ ਦੇ ਬੱਚੇ ਨੇ ਆਪਣੀ ਕਮਾਈ ਨਾਲ ਤਿਆਰ ਕੀਤੇ 2000 ਮਾਸਕ ਲੋੜਵੰਦਾਂ ਲਈ ਕੀਤੇ ਦਾਨ

ਅਜਿਹੇ ਬੱਚੇ ਸੂਬੇ ਦੇ ਸੱਚੇ ਮਿਸ਼ਨ ਫ਼ਤਿਹ ਯੋਧਾ ਹਨ- ਆਸ਼ਿਕਾ ਜੈਨ ਏਡੀਸੀ ਮੋਹਾਲੀ

Web Admin

Web Admin

5 Dariya News

ਐਸ.ਏ.ਐਸ. ਨਗਰ , 27 Aug 2020

Last updated on: Aug 27, 2020, 00:00 IST

'ਅਬੀਰ ਨੇ ਬਹੁਤ ਹੀ ਛੋਟੀ ਉਮਰ ਵਿਚ ਲੋਕ ਭਲਾਈ ਲਈ ਪਹਿਲ ਕੀਤੀ ਹੈ। ਹੋਰਨਾਂ ਬੱਚਿਆਂ ਨੂੰ ਵੀ ਉਸ ਤੋਂ ਸੇਧ ਲੈਣੀ ਚਾਹੀਦੀ ਹੈ। ਅਜਿਹੇ ਬੱਚੇ ਸੂਬੇ ਦੇ ਸੱਚੇ ਮਿਸ਼ਨ ਫ਼ਤਿਹ ਯੋਧਾ ਹਨ। ਸਾਨੂੰ ਅਬੀਰ ਵਰਗੇ ਬੱਚਿਆਂ 'ਤੇ ਮਾਣ ਹੈ।' ਇਹ ਪ੍ਰਗਟਾਵਾ ਸ੍ਰੀਮਤੀ ਆਸ਼ਿਕਾ ਜੈਨ ਏਡੀਸੀ ਮੋਹਾਲੀ ਨੇ ਮੋਹਾਲੀ ਨਿਵਾਸੀ ਛੇਵੀਂ ਜਮਾਤ ਦੇ ਬੱਚੇ ਵਲੋਂ ਆਪਣੀ ਕਮਾਈ ਨਾਲ ਤਿਆਰ ਕੀਤੇ ਮਾਸਕ ਦੇਣ ਮੌਕੇ ਕੀਤਾ।ਇਸ ਸਬੰਧ ਵਿੱਚ ਦੱਸਿਆ ਜਾਂਦਾ ਹੈ ਕਿ ਸ੍ਰੀ ਅਬੀਰ ਗਰਗ ਜੋ ਕਿ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਚੰਡੀਗੜ੍ਹ ਵਿੱਚ 6 ਵੀਂ ਜਮਾਤ ਦੇ ਵਿਦਿਆਰਥੀ ਹਨ ਅਤੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਦੇ ਲਾਈਫ ਮੈਂਬਰ ਵੀ ਹਨ, ਉਨ੍ਹਾਂ ਵਲੋਂ 30,000/- ਰੁਪਏ ਇਕੱਠੇ ਕਰਕੇ ਕੋਵਿਡ-19 ਵਿੱਚ ਕੰਮ ਕਰ ਰਹੇ ਲੋਕਾਂ ਦੀ ਸਹਾਇਤਾ ਕੀਤੀ ਗਈ, ਜੋ ਕਿ ਕੋਰੋਨਾ ਦੀ ਸਥਿਤੀ ਨਾਲ ਜੂਝ ਰਹੇ ਹਨ। ਅਬੀਰ ਨੇ ਆਪਣੀ ਕਲਾ ਦੇ ਨਾਲ ਕੁੱਝ ਵਿਲੱਖਣ ਬੁੱਕਮਾਰਕਸ ਤਿਆਰ ਕੀਤੇ, ਜਿਸ ਦੀ ਉਸਦੇ ਪਰਿਵਾਰ ਅਤੇ ਦੋਸਤਾਂ ਵਲੋਂ ਭਰਪੂਰ ਪ੍ਰਸ਼ੰਸਾ ਕਰਦਿਆਂ, ਉਸਨੂੰ ਇਹ ਬੁੱਕਮਾਰਕਸ ਆਨਲਾਈਨ ਵੇਚਣ ਲਈ ਪ੍ਰੇਰਿਤ ਕੀਤਾ, ਜਿਸ ਤੋਂ ਕਿ ਅਬੀਰ ਨੇ 30,000/- ਰੁਪਏ ਇਕੱਠੇ ਕੀਤੇ। ਇਕੱਠੀ ਕੀਤੀ ਗਈ ਰਕਮ ਨਾਲ ਅਬੀਰ ਵਲੋਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ ਦਾਨ ਕੀਤੀਆਂ ਅਤੇ ਬਕਾਇਆਂ ਰਕਮ ਨਾਲ ਰੈਡ ਕਰਾਸ ਸ਼ਾਖਾ ਨੂੰ ਧੋ ਕੇ ਦੁਬਾਰਾ ਵਰਤੋਂ ਵਿੱਚ ਆਉਣ ਵਾਲੇ 2000 ਮਾਸਕ ਵੀ ਮੁਹੱਈਆਂ ਕਰਵਾਏ ਗਏ।ਇਸ ਮੌਕੇ 'ਤੇ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਨੇ ਇਸ ਬੱਚੇ ਅਤੇ ਉਸਦੇ ਪਿਤਾ ਸ੍ਰੀ ਸ਼ਿਧਾਰਥ ਗਰਗ ਅਤੇ ਮਾਤਾ ਸ੍ਰੀਮਤੀ ਚੇਰਿਤਾ ਗਰਗ ਦਾ ਧੰਨਵਾਦ ਵੀ ਕੀਤਾ ਅਤੇ ਬੱਚੇ ਨੂੰ ਨੇਕ ਕੰਮ ਲਈ ਉਤਸ਼ਾਹਤ ਕਰਨ ਲਈ ਉਹਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਰੈਡ ਕਰਾਸ ਵਲੋਂ ਇਸ ਸਮੇਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ ਤਾਂ ਜੋ ਲੋੜਵੰਦਾ ਦੀ ਸਹਾਇਤਾ ਜਾਰੀ ਰੱਖੀ ਜਾ ਸਕੇ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਸ੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਸ਼ਨ ਫਤਿਹ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD