Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਲੱਛਣ ਪਾਏ ਜਾਣ ’ਤੇ ਤੁਰੰਤ ਟੈਸਟ ਕਰਵਾਉਣ ਦੀ ਕੀਤੀ ਅਪੀਲ

‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਦੇ 483 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਕੀਤੀ ਵਾਪਸੀ

Web Admin

Web Admin

5 Dariya News

ਨਵਾਂਸ਼ਹਿਰ , 27 Aug 2020

Last updated on: Aug 27, 2020, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ‘ਮਿਸ਼ਨ ਫਤਿਹ’ ਤਹਿਤ ਜ਼ਿਲਾ ਲੋਕ ਸੰਪਰਕ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਫੇਸਬੁੱਕ ਪੇਜ ’ਤੇ ਲਾਈਵ ਹੋ ਕੇ ਜ਼ਿਲਾ ਵਾਸੀਆਂ ਨਾਲ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਿਆ ਕਿ ਕਰੋਨਾ ਵਾਇਰਸ ਦਾ ਫੈਲਾਅ ਦਿਨੋ-ਦਿਨ ਵੱਧਦਾ ਜਾ ਰਿਹਾ ਹੈ, ਇਸ ਕਰਕੇ ਸਾਨੂੰ ਹੋਰ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਨੇੜਲੇ ਕੋਵਿਡ ਟੈਸਟਿੰਗ ਸੈਂਟਰ ’ਤੇ ਜਾ ਕੇ ਆਪਣਾ ਟੈਸਟ ਜ਼ਰੂਰ ਕਰਵਾਉਣ, ਕਿਉਂਕਿ ਜੇਕਰ ਮੁਢਲੇ ਪੜਾਅ ਵਿਚ ਹੀ ਪਤਾ ਲੱਗ ਜਾਵੇ ਤਾਂ ਇਸ ਤੋਂ ਬਿਮਾਰੀ ਤੋਂ ਜਲਦ ਨਿਜ਼ਾਤ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਇਹ ਟੈਸਟ ਜ਼ਿਲੇ ਦੇ ਸਾਰੇ ਸਰਕਾਰੀ ਟੈਸਟਿੰਗ ਸੈਂਟਰਾਂ ’ਤੇ ਮੁਫ਼ਤ ਕੀਤੇ ਜਾਂਦੇ ਹਨ।ਉਨਾਂ ਕਿਹਾ ਕਿ ਬੀਤੇ ਦਿਨ ਤੱਕ ਕੋਵਿਡ-19 ਦੇ ਮੱਦੇਨਜ਼ਰ ਜ਼ਿਲੇ ਅੰਦਰ 23675 ਨਮੂਨੇ ਲਏ ਗਏ, ਜਿਸਦੇ ਵਿੱਚੋਂ ਕੁੱਲ 627 ਪਾਜ਼ੀਟਿਵ ਕੇਸਾਂ ਵਿਚੋਂ 483 ਲੋਕ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਵਾਪਸੀ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਵੇਲੇ ਜ਼ਿਲੇ ਵਿਚ 132 ਐਕਟਿਵ ਕੇਸ ਹਨ, ਜਿਨਾਂ ਵਿਚੋਂ 126 ਜ਼ਿਲੇ ਅਤੇ 6 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਦੇ ਇਸ ਸੰਕਟ ’ਚ ਹਰੇਕ ਜ਼ਿਲਾ ਵਾਸੀ ਨੂੰ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸੈਂਪਿਗ ਵੇਲੇ ਪੂਰਾ ਸਹਿਯੋਗ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਸਰਕਾਰ, ਜ਼ਿਲਾ ਪ੍ਰਸ਼ਾਸਨ, ਸਿਹਤ ਵਿਭਾਗ, ਪੁਲਿਸ ਅਤੇ ਹੋਰ ਵਿਭਾਗ ਜੀਅ-ਜਾਨ ਨਾਲ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਵਿਚ ਲੱਗੇ ਹੋਏ ਹਨ, ਪਰੰਤੂ ਇਸ ਵਿਚ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬੀ ਮਿਲ ਸਕਦੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਸੈਂਪਲਿੰਗ ਕਰਨ ਵਾਲੀਆਂ ਟੀਮਾਂ ਨਾਲ ਬਦਸਲੂਕੀ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ ਬਹੁਤ ਗਲਤ ਗੱਲ ਹੈ। ਉਨਾਂ ਕਿਹਾ ਕਿ ਦਿਨ-ਰਾਤ ਸੇਵਾ ਵਿਚ ਜੁੱਟੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਾਨੂੰ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ, ਨਾ ਕਿ ਉਨਾਂ ਦੇ ਕੰਮ ਵਿਚ ਰੁਕਾਵਟ ਪਾ ਕੇ ਜਾਂ ਬਦਸਲੂਕੀ ਕਰ ਕੇ ਉਨਾਂ ਦਾ ਮਨੋਬਲ ਡੇਗਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਭ ਉਨਾਂ ਦੇ ਭਲੇ ਲਈ ਕੀਤਾ ਜਾ ਰਿਹਾ ਹੈ।ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਕੋਵਿਡ ਤੋਂ ਬਚਾਅ ਲਈ ਹਰੇਕ ਤਰਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਡਰਨ ਜਾਂ ਦਹਿਸ਼ਤ ਵਿਚ ਆਉਣ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੁਣ ਘੱਟ ਸੀਰੀਅਸ ਪਾਜ਼ੀਟਿਵ ਕੇਸ ਆਉਣ ’ਤੇ ਘਰਾਂ ’ਚ ਲੋੜੀਂਦੀ ਸੁਵਿਧਾ ਹੋਣ ਦੇ ਆਧਾਰ ’ਤੇ ਇਕਾਂਤਵਾਸ ਲਈ ਆਗਿਆ ਦਿੱਤੀ ਜਾਵੇਗੀ ਅਤੇ ਮਰੀਜ਼ ਨੂੰ ਹਸਪਤਾਲ ਦਾਖ਼ਲ ਹੋਣ ਦੀ ਲੋੜ ਨਹੀਂ ਪਵੇਗੀ। ਉਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਉਨਾਂ ਇਹ ਵੀ ਕਿਹਾ ਕਿ ਜਿਹੜੇ ਐਨ. ਆਰ. ਆਈ ਵਾਪਸ ਆਉਣਾ ਚਾਹੁੰਦੇ ਹਨ, ਉਨਾਂ ਨੂੰ ਵਾਪਸ ਆਉਣ ਤੋਂ ਪਹਿਲਾਂ ਉਥੇ 96 ਘੰਟੇ ਪਹਿਲਾਂ ਟੈਸਟ ਕਰਵਾਉਣਾ ਪਵੇਗਾ। ਇਥੇ ਪਹੁੰਚ ਕੇ ਉਨਾਂ ਨੂੰ ਆਪਣੀ ਰਿਪੋਰਟ ਦਿਖਾਉਣੀ ਪਵੇਗੀ, ਜਿਸ ਦੇ ਆਧਾਰ ’ਤੇ ਉਨਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਦੀ ਆਗਿਆ ਦਿੱਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਬਿਨਾਂ ਤੱਥਾਂ ’ਤੇ ਆਧਾਰਿਤ ਸ਼ੋਸਲ ਮੀਡੀਆ ’ਤੇ ਗਲਤ ਜਾਣਕਾਰੀ ਸਾਂਝੀ ਕਰਨੀ ਕਾਨੂੰਨੀ ਅਪਰਾਧ ਹੈ ਜਿਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕੋਰੋਨਾ ਮਹਾਂਮਾਰੀ ਨੂੰ ਅਸੀ ਸਾਰਿਆਂ ਨੇ ਟੀਮ ਦੇ ਤੌਰ ’ਤੇ ਕੰਮ ਕਰ ਕੇ ਇਸਦੇ ਫੈਲਾਅ ਨੂੰ ਰੋਕਣਾ ਹੈ।ਉਨਾਂ ਕਿਹਾ ਕਿ ਸਾਰਿਆਂ ਨੂੰ ਮੂੰਹ ਤੇ ਨੱਕ ਨੂੰ ਮਾਸਕ ਨਾਲ ਢੱਕ ਕੇ ਰੱਖਣ, ਆਪਸ ਵਿਚ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਇਕੱਠ ਵਾਲੀ ਜਗਾ ਜਾਣ ਤੋਂ ਗੁਰੇਜ ਕਰਨਾ ਅਤੇ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਪਹਿਲਾਂ ਤੇ ਬਾਅਦ ਵਿਚ ਹੱਥ ਜ਼ਰੂਰ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਫੈਲਾਅ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇਸ ਕਰਕੇ ਸਾਵਧਾਨੀਆਂ ਅਤੇ ਬਚਾਅ ਵਿਚ ਸਾਡਾ ਸਾਰਿਆਂ ਦਾ ਬਚਾਅ ਹੈ ਇਸ ਲਈ ਕਰੋਨਾ ਨੂੰ ਹਰਾਉਣ ਲਈ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Rajindra Hospital Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD