Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਿਹਤ ਵਿਭਾਗ ਦਾ ਧੰਨਵਾਦ ਕਰਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਖੁਦ ਪਹੁੰਚੇ ਸਿਵਲ ਸਰਜਨ ਦਫ਼ਤਰ

ਕੋਵਿਡ ਸੰਬੰਧੀ ਸਿਹਤ ਵਿਭਾਗ ਲੁਧਿਆਣਾ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਚੰਗੇ ਕੰਮ ਲਈ ਸ਼ਲਾਘਾ ਪੱਤਰ ਸੌਂਪਿਆ

Web Admin

Web Admin

5 Dariya News

ਲੁਧਿਆਣਾ , 27 Aug 2020

Last updated on: Aug 27, 2020, 00:00 IST

ਵਿਸ਼ਵ ਭਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਸਿਹਤ ਵਿਭਾਗ ਦਾ ਧੰਨਵਾਦ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਵਿਸ਼ੇਸ਼ ਤੌਰ ਉੱਤੇ ਸਥਾਨਕ ਸਿਵਲ ਸਰਜਨ ਦਫ਼ਤਰ ਪਹੁੰਚੇ ਅਤੇ ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ ਨੂੰ ਪੂਰੇ ਵਿਭਾਗ ਦੇ ਨਾਮ ਸ਼ਲਾਘਾ ਪੱਤਰ ਸੌਂਪਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੀ ਸ਼ਰਮਾ ਅਤੇ ਸ਼੍ਰੀ ਅਗਰਵਾਲ ਨੇ ਕਿਹਾ ਕਿ ਉਹ ਇਹ ਪੱਤਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪਿਛਲੇ 6 ਮਹੀਨੇ ਦੌਰਾਨ ਕੀਤੀ ਗਈ ਅਣਥੱਕ ਮਿਹਨਤ ਦੀ ਸਲਾਘਾ ਕਰਨ ਲਈ ਦੇ ਰਹੇ ਹਨ। ਉਹਨਾਂ ਕਿਹਾ ਕਿ ਲੁਧਿਆਣਾ ਜਿਲ੍ਹਾ ਪੰਜਾਬ ਦੇ ਸਾਰੇ ਜਿਲ੍ਹਿਆਂ ਨਾਲੋਂ ਵੱਧ ਵਸੋਂ ਵਾਲਾ ਜਿਲ੍ਹਾ ਹੋਣ ਕਾਰਨ ਇਸ ਜਿਲ੍ਹੇ ਵਿਚ ਕੋਵਿਡ ਦੇ ਕੇਸ ਹੋਰਨਾ ਜਿਲ੍ਹਿਆਂ ਨਾਲੋਂ ਕਿਤੇ ਵੱਧ ਹਨ। ਇਸ ਕਾਰਨ ਲੁਧਿਆਣਾ ਜਿਲ੍ਹੇ ਵਿਚ ਕੋਵਿਡ ਸਮੱਸਿਆ ਨਾਲ ਨਜਿੱਠਣਾ ਆਪਣੇ ਆਪ ਵਿਚ ਬਹੁਤ ਵੱਡਾ ਚੈਲਿੰਜ ਹੈ। ਇਸ ਤੋਂ ਬਿਨਾਂ ਸਿਹਤ ਵਿਭਾਗ ਨੇ ਦਿਨ ਰਾਤ ਮਿਹਨਤ ਕਰਕੇ 112601 ਟੈਸਟ ਕੀਤੇ ਹਨ, ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ।ਉਹਨਾਂ ਕਿਹਾ ਕਿ ਪਿਛਲੇ 10 ਦਿਨਾਂ ਦੌਰਾਨ ਔਸਤ ਚਾਰ ਹਜਾਰ ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ, ਜੋ ਕਿ ਇਸ ਗਰਮੀ ਅਤੇ ਹੁੰਮਸ ਭਰੇ ਮੌਸਮ ਵਿਚ ਇਹ ਬਹੁਤ ਵੱਡਾ ਕਾਰਜ ਹੈ, ਜਿਸ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਿਰੇ ਚੜਾਇਆ ਹੈ। ਇਸ ਤੌ ਇਲਾਵਾ ਸਮੇਂ ਸਮੇਂ ਤੇ ਕੰਨਟੋਨਮੈਟ ਜੋਨ ਅਤੇ ਮਾਈਕਰੋ ਕੰਨਟੋਨਮੈਟ ਚੈਨ ਬਣਾ ਕੇ ਕੋਵਿਡ ਬਿਮਾਰੀ ਦੇ ਕੰਟਰੋਲ ਕਰਨ ਦੇ ਯਤਨ ਕੀਤੇ ਗਏ ਹਨ। 

ਹਸਪਤਾਲਾਂ ਅਤੇ ਹੋਰ ਸਰਕਾਰੀ ਕੋਵਿਡ ਸੈਟਰਾਂ ਵਿਚ ਪਿਛਲੇ 6 ਮਹੀਨੇ ਤੋਂ ਲਗਾਤਾਰ ਸਟਾਫ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਮਰੀਜਾਂ ਦੀ ਸੇਵਾ ਕਰ ਰਿਹਾ ਹੈ। ਜਿਸ ਦੀ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਲਾਘਾ ਕਰਦਾ ਹੈ।ਉਹਨਾਂ ਕਿਹਾ ਜਿਥੇ ਕਿ ਸਿਹਤ ਵਿਭਾਗ ਨੇ ਮਿਹਨਤ ਕਰਕੇ ਸਰਕਾਰੀ ਖੇਤਰ ਵਿਚ ਲੈਵਲ 1, ਲੈਵਲ-2 ਅਤੇ ਲੈਵਲ 3 ਦੇ ਲਗਭਗ 2700 ਬੈਂਡਾਂ ਦਾ ਇੰਤਜਾਮ ਕੀਤਾ ਹੈ, ਉਥੇ ਪ੍ਰਾਈਵੇਟ ਖੇਤਰ ਵਿਚ ਵੀ ਲੈਵਲ-2 ਅਤੇ ਲੈਵਲ 3 ਦੇ ਲਗਭਾਗ ਇਕ ਹਜ਼ਾਰ ਬੈਡਾਂ ਦਾ ਇੰਤਜਾਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਸਕਰੀਨਿੰਗ ਆਦਿ ਅਨੇਕਾਂ ਕਾਰਜ ਹਨ, ਜੋ ਕੈਵਿਡ ਨੂੰ ਠੱਲ ਪਾਉਣ ਲਈ ਸਿਹਤ ਵਿਭਾਗ ਨੇ ਲੁਧਿਆਣਾ ਜਿਲ੍ਹੇ ਵਿਚ ਕੀਤੇ ਹਨ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀ ਮਿਹਨਤ ਸਦਕਾ ਅੱਜ ਤੱਕ 6881 ਮਰੀਜ (74.63%} ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਭਾਵੇ ਕਿ ਸਾਰਕਾਰ ਦੇ ਸਾਰੇ ਵਿਭਾਗ, ਪ੍ਰਬੰਧਕੀ ਅਫਸਰ ਅਤੇ ਹੋਰ ਅਫਸਰ ਕੋਵਿਡ ਦੇ ਕਾਰਜ ਵਿਚ ਜੁੜੇ ਹੋਏ ਹਨ, ਪ੍ਰੰਤੂ ਜਿਸ ਤਰੀਕੇ ਨਾਲ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੇ ਮੁਹਰੇ ਹੋ ਕੇ ਲੁਧਿਆਣਾ ਜਿਲ੍ਹੇ ਵਿਚ ਕੋਵਿਡ ਦੇ ਵਿਰੁਧ ਚੱਲ ਰਹੀ ਜੰਗ ਵਿਚ ਯੋਗਦਾਨ ਪਾਇਆ ਹੈ, ਉਹ ਕਾਬਲੇ ਤਾਰੀਫ ਹੈ।ਸ਼੍ਰੀ ਸ਼ਰਮਾ ਅਤੇ ਸ਼੍ਰੀ ਅਗਰਵਾਲ ਨੇ ਉਮੀਦ ਜਤਾਈ ਕਿ ਸਿਹਤ ਵਿਭਾਗ ਦੀ ਅਗਵਾਈ ਵਿੱਚ ਸਾਰੇ ਵਿਭਾਗ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਲਈ ਯਤਨ ਕਰਦੇ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਦੀਪ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD