Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਕਸੇਲਰੇਟਰ ਲੁਧਿਆਣਾ ਬਿਜ਼ਨੇਸ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਉੱਦਮੀ ਮਾਹੌਲ ਨੂੰ ਮਿਲੇਗਾ ਹੁਲਾਰਾ

Web Admin

Web Admin

5 Dariya News

ਚੰਡੀਗੜ੍ਹ , 27 Aug 2020

Last updated on: Aug 27, 2020, 00:00 IST

ਲੁਧਿਆਣਾ ਵਿੱਚ ਉੱਦਮੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਇੱਕ ਪ੍ਰੋਗਰਾਮ ਸ਼ੁਰੂ ਕਰਨ ਵਾਸਤੇ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਨੇ ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨਿਓਰਸ਼ਿਪ (ਗੇਮ) ਨਾਲ ਭਾਈਵਾਲੀ ਕੀਤੀ ਹੈ।'ਐਕਸੇਲਰੇਟਰ' ਇੱਕ 6 ਮਹੀਨਿਆਂ ਦਾ ਸਮਾਲ ਬਿਜ਼ਨੇਸ ਐਕਸਲੇਟਰ ਪ੍ਰੋਗਰਾਮ ਹੈ ਜੋ ਉਤਪਾਦਕਤਾ, ਕੁਸ਼ਲਤਾ ਅਤੇ ਮੁਨਾਫੇ ਵਿੱਚ ਸੁਧਾਰ ਲਿਆਉਣ ਲਈ ਉੱਦਮਾਂ ਦਾ ਸਮਰਥਨ ਕਰਦਾ ਹੈ। ਇਹ ਪ੍ਰੋਗਰਾਮ ਉਦਯੋਗ ਮਾਹਰਾਂ ਤੋਂ ਲੈ ਕੇ ਸਥਾਨਕ ਉਦਮੀ ਮਾਹੌਲ ਵਿਚਲੀਆਂ ਵਿੱਤੀ ਸੰਸਥਾਵਾਂ ਤੱਕ ਦੇ ਭਾਈਵਾਲਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।'ਐਕਸੀਲੇਟਰ ਲੁਧਿਆਣਾ' ਸਹਿਯੋਗੀ ਟਾਸਕਫੋਰਸ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਸ੍ਰੀ ਸਚਿਤ ਜੈਨ (ਵਾਈਸ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ), ਸ੍ਰੀ ਉਪਕਾਰ ਸਿੰਘ ਆਹੂਜਾ (ਪ੍ਰਧਾਨ, ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼) ਅਤੇ ਸਰਕਾਰ, ਬੈਂਕਾਂ, ਅਕਾਦਮਿਕ ਸੰਸਥਾਵਾਂ ਅਤੇ ਮੀਡੀਆ ਨਾਲ ਸਬੰਧਤ ਹੋਰ ਭਾਈਵਾਲ ਸ਼ਾਮਲ ਹੋਣਗੇ। ਟਾਸਕਫੋਰਸ ਨੂੰ ਇੱਕ ਸਟੀਅਰਿੰਗ ਕਮੇਟੀ ਦੁਆਰਾ ਸਿਫ਼ਾਰਿਸ਼ਾਂ ਕੀਤੀਆਂ ਜਾਣਗੀਆਂ ਜਿਸ ਵਿੱਚ ਸ੍ਰੀ ਰਵੀ ਵੈਂਕਟੇਸ਼ਨ (ਸੰਸਥਾਪਕ,ਗੇਮ), ਡਾ. ਗਿਆਨੇਂਦਰ ਬਡਗਯਨ (ਸਾਬਕਾ ਆਈ.ਏ.ਐੱਸ. ਅਤੇ ਪੰਜਾਬ ਰਾਜ ਸਲਾਹਕਾਰ ਪਰਿਸ਼ਦ ਮੈਂਬਰ) ਸ਼ਾਮਲ ਹਨ।ਸ੍ਰੀਮਤੀ ਵਿਨੀ ਮਹਾਜਨ, ਮੁੱਖ ਸਕੱਤਰ, ਪੰਜਾਬ ਸਰਕਾਰ ਨੇ ਦੱਸਿਆ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਐਮਐਸਐਮਈਜ਼ ਦੀ ਭੂਮਿਕਾ  ਅਹਿਮ ਰਹੀ ਹੈ। ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਉਦਮੀ ਭਾਵਨਾ ਨੂੰ ਸਮਝਦੀ ਹੈ ਅਤੇ ਇਸ ਦੀ ਕਦਰ ਕਰਦੀ ਹੈ ਅਤੇ ਇਸ ਹੁਨਰ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਦਿਆਂ, ਐਮਐਸਐਮਈਜ਼ ਰਾਜ ਦੀ ਆਰਥਿਕਤਾ ਦੇ ਵਿਕਾਸ ਦੇ ਰਾਹ ਖੋਲ੍ਹਗੀ। ਸਫਲ ਉੱਦਮਾਂ ਨੂੰ ਉਤਸ਼ਾਹਤ ਕਰਨ ਨਾਲ ਛੋਟੇ ਐਮਐਸਐਮਈਜ਼ ਲਈ ਸਾਜ਼ਗਾਰ ਮਾਹੌਲ ਤਿਆਰ ਹੋਵੇਗਾ ਜਿਸ ਨਾਲ ਰਾਜ ਵਿੱਚ ਰੁਜ਼ਗਾਰ ਦੀ ਸੰਭਾਵਨਾ ਵਧੇਗੀ ਅਤੇ ਇਸ ਤਰ੍ਹਾਂ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਇਸ ਪਹਿਲਕਦਮੀ ਵਿੱਚ ਗੇਮ ਦਾ ਸਮਰਥਨ ਕਰਨ ਅਤੇ ਪੰਜਾਬ ਵਿੱਚ ਉੱਦਮਾਂ ਦੇ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ ਹੈ।

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਵਿੱਚ ਐਮਐਸਐਮਈ ਨੂੰ ਉਤਸ਼ਾਹਤ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ ਕਈ ਪੱਧਰਾਂ-ਨੀਤੀ, ਪ੍ਰਕਿਰਿਆਵਾਂ, ਬੁਨਿਆਦੀ ਢਾਂਚੇ ਅਤੇ ਰਿਆਇਤਾਂ ਵਿੱਚ ਸੁਧਾਰ ਹੋਇਆ ਹੈ । ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਵਿਭਾਗ ਪੰਜਾਬ ਵਿਚ ਮਾਸ ਇੰਟਰਪ੍ਰੀਨਿਓਰਸ਼ਿਪ (ਐਮ.ਈ.) ਦਾ ਮਾਹੌਲ ਸਿਰਜਣ ਲਈ ਗੇਮ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਇਹ ਪ੍ਰੋਗਰਾਮ ਐਮਐਸਐਮਈਜ਼ ਨੂੰ ਢੁਕਵੇਂ ਸਾਧਨ ਪ੍ਰਦਾਨ ਕਰਕੇ ਰਾਜ ਦੀ ਉੱਦਮੀ ਸੰਭਾਵਨਾ ਨੂੰ ਹੁਲਾਰਾ ਦੇਵੇਗਾ। ਐਕਸਲੇਟਰ ਉਦਮੀ ਭਾਵਨਾ ਨੂੰ ਹੁਲਾਰਾ ਦੇ ਕੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਪਾਵੇਗਾ।ਲੁਧਿਆਣਾ ਵਿੱਚ ਸ਼ੁਰੂ ਕੀਤੇ ਇਸ ਪ੍ਰੋਗਰਾਮ ਦੀਆਂ 2 ਇਕਾਈਆਂ ਹੋਣਗੀਆਂ ਜਿਸ ਵਿੱਚ 20 ਫਰਮਾਂ (ਹਰੇਕ) ਸ਼ਾਮਲ ਹੋਣਗੀਆਂ। ਬਾਅਦ ਵਿੱਚ ਇਸ ਪ੍ਰੋਗਰਾਮ ਦਾ ਵਿਸਥਾਰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਜੋ ਐਮਐਸਐਮਈ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਿਰਮਾਣ ਲਈ ਇਕ ਸਾਜ਼ਗਾਰ ਮਾਹੌਲ ਸਿਰਜੇਗਾ। ਇਹ ਮਾਸ ਇੰਟਰਪ੍ਰੀਨਿਓਰਸ਼ਿਪ ਦੇ ਵਿਕਾਸ ਦਾ ਸਮਰਥਨ ਕਰੇਗਾ ਅਤੇ ਨੌਜਵਾਨਾਂ ਨੂੰ ਨਵੇਂ ਉੱਦਮ ਸ਼ੁਰੂ ਕਰਨ ਲਈ ਉਤਸ਼ਾਹਿਤ ਕਰੇਗਾ।ਇਸ ਸਾਂਝੇਦਾਰੀ ਬਾਰੇ ਬੋਲਦਿਆਂ, ਗੇਮ ਦੇ ਸੰਸਥਾਪਕ, ਸ੍ਰੀ ਰਵੀ ਵੈਂਕਟਸਨ ਨੇ ਕਿਹਾ ਕਿ ਪੰਜਾਬ ਵਿੱਚ 2.59 ਲੱਖ ਤੋਂ ਵੱਧ ਰਜਿਸਟਰਡ ਐਮਐਸਐਮਈਜ਼ ਹਨ ਜੋ ਸਪੱਸ਼ਟ ਤੌਰ 'ਤੇ ਇਸ ਦੇ ਮਜ਼ਬੂਤ ਉੱਦਮੀ ਡੀ.ਐਨ.ਏ. ਨੂੰ ਦਰਸਾਉਂਦੀਆਂ ਹਨ। ਫਿਰ ਵੀ, ਬਹੁਤ ਸਾਰੇ ਐਮਐਸਐਮਈਜ਼ ਅੱਗੇ ਵੱਧਣ ਵਿੱਚ ਅਸਮਰੱਥ ਹਨ। ਅਜਿਹੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ, ਸ੍ਰੀ ਵੈਂਕਟੇਸਨ ਨੇ ਕਿਹਾ, ਚੁਣੇ ਹੋਏ ਉੱਦਮਾਂ ਨੂੰ ਛੇ ਮਹੀਨਿਆਂ ਵਿੱਚ ਵਿਸ਼ੇਸ਼ ਤਰਜੀਹ ਦੇ ਕੇ ਵਿਕਾਸ ਵੱਲ ਲਿਜਾਇਆ ਜਾਵੇਗਾ। ਲੁਧਿਆਣਾ ਆਪਣੇ ਸਰੋਤਾਂ, ਉੱਦਮਾਂ ਅਤੇ ਸਾਜ਼ਗਾਰ ਮਾਹੌਲ ਨਾਲ ਉਦਮ ਦੀ ਸ਼ੁਰੂਆਤ ਲਈ ਢੁੱਕਵਾਂ ਸਥਾਨ ਹੈ।ਇਸ ਪ੍ਰੋਗਰਾਮ ਲਈ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਜਾਰੀ ਹੈ। ਪਹਿਲੀ ਇਕਾਈ ਦੀ ਸ਼ੁਰੂਆਤ ਦਸੰਬਰ 2020 ਵਿੱਚ ਹੋਵੇਗੀ। ਪ੍ਰੋਗਰਾਮ ਮੁਨਾਫੇ ਵਿੱਚ ਜਾ ਰਹੇ ਅਤੇ ਨਾਨ-ਆਈਟੀ ਕਾਰੋਬਾਰਾਂ ਨੂੰ ਅਪਲਾਈ ਕਰਨ ਲਈ ਸੱਦਾ ਦਿੰਦਾ ਹੈ। 2 ਕਰੋੜ ਤੋਂ 10 ਕਰੋੜ ਰੁਪਏ ਪ੍ਰਤੀ ਸਾਲਾਨਾ ਆਮਦਨ ਵਾਲੇ ਸਰਵਿਸ ਇੰਡਸਟਰੀ ਦੇ ਖੇਤਰ ਵਿਚਲੇ ਕਾਰੋਬਾਰ ਅਤੇ ਨਿਰਮਾਣ ਤੇ ਵਪਾਰ ਦੇ ਖੇਤਰ ਵਿਚਲੇ 10 ਕਰੋੜ ਰੁਪਏ ਤੋਂ 50 ਕਰੋੜ ਰੁਪਏ ਪ੍ਰਤੀ ਸਾਲਾਨਾ ਆਮਦਨ ਵਾਲੇ ਕਾਰੋਬਾਰ ਅਪਲਾਈ ਕਰਨ ਦੇ ਯੋਗ ਹਨ। ਮਹਿਲਾਵਾਂ ਦੀ ਮਾਲਕੀ (ਮਹਿਲਾਵਾਂ ਦੀ ਜਿਆਦਾ ਹਿੱਸੇਦਾਰੀ ਵਾਲੇ) ਵਾਲੇ 2 ਕਰੋੜ ਰੁਪਏ ਤੋਂ ਲੈ ਕੇ 50 ਕਰੋੜ ਰੁਪਏ ਦੀ ਸਾਲਾਨਾ ਆਮਦਨੀ ਵਾਲੇ ਕਾਰੋਬਾਰ ਨੂੰ ਵੀ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

 

Tags: Vini Mahajan , Vinny Mahajan , Global Alliance for Mass Entrepreneurship , GAME , Xcelerator Ludhiana , Ludhiana , Ravi Venkatesan , Upkar Singh Ahuja , Chamber of Industrial & Commercial Undertakings

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD