Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

Web Admin

Web Admin

5 Dariya News

ਚੰਡੀਗੜ੍ਹ , 27 Aug 2020

Last updated on: Aug 27, 2020, 00:00 IST

ਪੰਜਾਬ ਪੁਲਿਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੂਬੇ ਵਿੱਚ ਆਧੁਨਿਕ ਸੂਚਨਾ ਤਕਨੀਕ ਰਾਹੀਂ ਬਹੁ ਕਰੋੜੀ ਸਾਈਬਰ ਬੈਂਕ ਘੁਟਾਲੇ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਗਿਰੋਹ ਦੇ ਮੁੱਖ ਸਰਗਣੇ ਅਮਿਤ ਸ਼ਰਮਾ ਉਰਫ ਨਿਤਿਨ ਨੂੰ ਕਾਬੂ ਕਰ ਲਿਆ ਹੈ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਇਸ ਸਬੰਧ ਵਿੱਚ ਉਸ ਦੋਸ਼ੀ ਖਿਲਾਫ ਥਾਣਾ ਸਟੇਟ ਸਾਈਬਰ ਕਰਾਈਮ, ਐਸ ਏ ਐਸ ਨਗਰ ਵਿਖੇ ਆਈਪੀਸੀ ਦੀ ਧਾਰਾ 420, 465, 468, 471, 120 ਬੀ, ਆਈਟੀ ਕਾਨੂੰਨ ਦੀ ਧਾਰਾ 66, 66-ਸੀ, 66-ਡੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਕਮ-ਏਡੀਜੀਪੀ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਸੈੱਲ ਨੇ ਇਸ ਕੇਸ ਦੀ ਜਾਂਚ ਐਚਡੀਐਫਸੀ ਬੈਂਕ ਦੇ ਲੋਕੇਸ਼ਨ ਮੈਨੇਜਰ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਕੀਤੀ ਹੈ ਜਿਸ ਨੇ ਦੋਸ਼ ਲਾਇਆ ਹੈ ਕਿ ਐਚਡੀਐਫਸੀ ਬੈਂਕ ਖਾਤੇ ਵਿੱਚੋਂ ਲਗਭਗ 2 ਕਰੋੜ ਰੁਪਏ ਦੀ ਤਕਨੀਕੀ ਢੰਗ ਨਾਲ ਧੋਖਾਧੜੀ ਕੀਤੀ ਗਈ ਹੈ। ਪੁਲਿਸ ਨੂੰ ਪੜਤਾਲ ਦੌਰਾਨ ਇਹ ਪਤਾ ਲੱਗਿਆ ਕਿ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਨੈਟ ਬੈਂਕਿੰਗ ਰਾਹੀਂ ਖਾਤੇ ਵਿਚੋਂ ਪੈਸੇ ਕੱਢ ਕੇ 5 ਵੱਖ-ਵੱਖ ਬੈਂਕ ਖਾਤਿਆਂ ਵਿਚ ਤਬਦੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਬੈਂਕ ਖਾਤੇ ਜਾਅਲੀ ਪਛਾਣ ਪੱਤਰਾਂ ਰਾਹੀਂ ਖੋਲ੍ਹੇ ਗਏ ਸਨ ਅਤੇ ਇਸ ਤੋਂ ਬਾਅਦ ਖਾਤਿਆਂ ਵਿੱਚੋਂ ਏਟੀਐਮ ਅਤੇ ਸਵੈ-ਚੈੱਕ ਰਾਹੀਂ ਨਕਦੀ ਕਢਵਾਈ ਗਈ।ਇਹ ਸਾਈਬਰ ਜੁਰਮ ਦੀ ਕਾਰਜ ਪ੍ਰਣਾਲੀ ਬਾਰੇ ਦੱਸਦਿਆਂ, ਬੀਓਆਈ ਦੇ ਮੁਖੀ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਨੇ ਬੜੀ ਚਲਾਕੀ ਨਾਲ ਪੀੜਤ ਦੇ ਬੈਂਕ ਖਾਤੇ ਨਾਲ ਰਜਿਸਟਰ ਕੀਤੇ ਈਮੇਲ ਆਈਡੀ ਅਤੇ ਮੋਬਾਈਲ ਨੰਬਰਾਂ ਨੂੰ ਉਹੋ ਜਿਹੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਵਿਚ ਤਬਦੀਲ ਕਰ ਦਿੱਤਾ ਜਿਸ ਕਰਕੇ ਮੁਲਜ਼ਮ ਆਪਣੇ ਇੰਨਾ ਮੋਬਾਈਲ ਨੰਬਰਾਂ ਅਤੇ ਈਮੇਲ ਆਈਡੀ ਰਾਹੀਂ ਉਸ ਦੇ ਖਾਤੇ ਦਾ ਵਰਚੁਅਲ ਕੰਟਰੋਲਰ ਬਣ ਗਿਆ।ਇਸ ਕੇਸ ਵਿੱਚ ਅਮਿਤ ਸ਼ਰਮਾ ਉਰਫ ਨਿਤਿਨ ਨੇ ਆਪਣੇ ਆਪ ਨੂੰ ਅਕਾਸ਼ ਅਰੁਣ ਭਾਟੀਆ (ਕੇਸ ਦਾ ਪੀੜਤ) ਵਜੋਂ ਆਪਣੀ ਪਛਾਣ ਬਣਾਈ ਅਤੇ ਉਸਦੇ (ਭਾਟੀਆ) ਬੈਂਕ ਖਾਤੇ ਦੀ ਇੰਟਰਨੈਟ ਬੈਂਕਿੰਗ ਪਹੁੰਚ ਹਾਸਲ ਕਰ ਲਈ। ਇਸ ਤੋਂ ਬਾਅਦ ਮੁਲਜ਼ਮ ਨੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਵਿਕਰਮ ਸਿੰਘ ਦੇ ਨਾਮ 'ਤੇ ਖੋਲ੍ਹੇ ਅਤੇ ਪੰਜ ਵੱਖ-ਵੱਖ ਖਾਤਿਆਂ ਵਿਚ ਪੈਸੇ ਤਬਦੀਲ ਕਰ ਲਏ।

ਉਹਨਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਸਾਰੇ ਸਰਕਾਰੀ ਪਛਾਣ ਪ੍ਰਮਾਣ, ਜਿਨ੍ਹਾਂ ਵਿੱਚ ਚਿੱਪ ਅਧਾਰਤ ਡ੍ਰਾਇਵਿੰਗ ਲਾਇਸੈਂਸ, ਪੈਨ ਕਾਰਡ, ਹੋਲੋਗ੍ਰਾਮ ਵਾਲਾ ਵੋਟਰ ਆਈਡੀ ਕਾਰਡ ਆਦਿ ਅਤੇ ਬੈਂਕ ਖਾਤਾ ਖੋਲ੍ਹਣ ਅਤੇ ਮੋਬਾਈਲ ਨੰਬਰ ਪ੍ਰਾਪਤ ਕਰਨ ਲਈ ਮੁਹੱਈਆ ਕਰਵਾਏ ਗਏ ਨਿੱਜੀ ਪਛਾਣ ਦਸਤਾਵੇਜ਼ (ਕੇਵਾਈਸੀ) ਵੀ ਜਾਅਲੀ ਪਾਏ ਗਏ। ਇੰਨਾ ਧੋਖੇਬਾਜ਼ਾਂ ਨੇ ਏਟੀਐਮ ਕਾਰਡਾਂ ਅਤੇ ਚੈਕਾਂ ਰਾਹੀਂ ਸਾਰੇ ਪੈਸੇ ਕਢਵਾ ਲਏ ਜਿਸ ਨਾਲ ਪੁਲਿਸ ਨੂੰ ਕੋਈ ਸੁਰਾਗ ਨਾ ਮਿਲ ਸਕਿਆ। ਇਸ ਤੋਂ ਇਲਾਵਾ, ਮੋਬਾਈਲ ਨੰਬਰ ਸਿਰਫ ਅਪਰਾਧ ਕਰਨ ਸਮੇਂ ਹੀ ਇਸਤੇਮਾਲ ਕੀਤੇ ਜਾਂਦੇ ਸਨ ਅਤੇ ਉਸ ਤੋਂ ਬਾਅਦ ਨਾਨ-ਰੀਚੇਵਲ ਹੋ ਜਾਂਦੇ ਸਨ।ਹੋਰ ਵੇਰਵੇ ਦਿੰਦੇ ਹੋਏ ਸ੍ਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਾਂਚ ਦੌਰਾਨ ਮੋਬਾਇਲ ਫੋਨ ਦੀ ਲੋਕੇਸ਼ਨ ਤੋਂ ਪਤਾ ਲਗਾ ਕਿ ਲੁਟੇਰੇ ਲੁਧਿਆਣਾ ਤੋਂ ਗਿਰੋਹ ਚਲਾ ਰਹੇ ਸਨ। ਪੜਤਾਲ ਦੌਰਾਨ ਪੁਲਿਸ ਜਾਂਚ ਟੀਮ ਨੂੰ ਪੁਲਿਸ ਦੇ ਸਰੋਤਾਂ ਤੋਂ ਗੁਪਤ ਜਾਣਕਾਰੀ ਮਿਲੀ ਅਤੇ ਇਸ ਖੁਲਾਸੇ ਨਾਲ ਮੁਲਜ਼ਮ ਦੀ ਪਛਾਣ ਹੋ ਗਈ। ਇਸ ਆਪ੍ਰੇਸ਼ਨ ਦੌਰਾਨ ਉਸ ਖੇਤਰ ਦੀ ਪੜਤਾਲੀਆ ਟੀਮ ਵੱਲੋਂ ਖੁਦ ਜਾਂਚ ਅਤੇ ਘਰ-ਘਰ ਤਸਦੀਕ ਕੀਤੀ ਗਈ ਜਿਥੇ ਇਹ ਫੋਨ ਐਕਟਿਵ ਸਨ।ਉਨ੍ਹਾਂ ਦੱਸਿਆ ਕਿ ਸਰੀਰਕ ਬਣਤਰ ਅਤੇ ਸਾਹਮਣੇ ਆ ਰਹੇ ਵੇਰਵਿਆਂ ਦੇ ਅਧਾਰ 'ਤੇ ਇਸ ਮਾਮਲੇ ਵਿਚ 3 ਮੁਲਜ਼ਮ ਨਾਮਜ਼ਦ ਕੀਤੇ ਗਏ ਅਤੇ ਇਨ੍ਹਾਂ ਵਿਚੋਂ ਦੋ ਮੁਲਜ਼ਮ ਰਾਜੀਵ ਕੁਮਾਰ ਪੁੱਤਰ ਦੇਵ ਰਾਜ ਅਤੇ ਦੀਪਕ ਕੁਮਾਰ ਗੁਪਤਾ ਪੁਤਰ ਦਰਸ਼ਨ ਲਾਲ ਗੁਪਤਾ ਵਾਸੀ ਸ਼ਿਮਲਾਪੁਰੀ ਨੂੰ ਸ਼ਿਮਲਾਪੁਰੀ, ਲੁਧਿਆਣਾ ਤੋਂ 28-01-2020 ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਇਹ ਮੁੱਖ ਮੁਲਜ਼ਮ ਉਸ ਵੇਲੇ ਫਰਾਰ ਹੋਣ ਵਿੱਚ ਸਫਲ ਹੋ ਗਿਆ।ਉਨ੍ਹਾਂ ਕਿਹਾ ਕਿ ਇਸ ਸਾਈਬਰ ਅਪਰਾਧੀ ਅਮਿਤ ਸ਼ਰਮਾ ਉਰਫ ਨਿਤਿਨ ਪੁਤਰ ਰਾਮ ਲਾਲ ਨਿਵਾਸੀ ਦਿਓਲ ਐਨਕਲੇਵ, ਲੁਧਿਆਣਾ ਨੂੰ ਫੜਨ ਲਈ ਐਸਐਚਓ ਸਾਈਬਰ ਕ੍ਰਾਈਮ ਭਗਵੰਤ ਸਿੰਘ ਦੀ ਇਕ ਵਿਸ਼ੇਸ਼ ਟੀਮ ਬਣਾਈ ਗਈ। ਇਸ ਫਰਾਰ ਦੋਸ਼ੀ ਵਿਰੁੱਧ ਪੰਜਾਬ ਅਤੇ ਹਰਿਆਣਾ ਰਾਜ ਦੇ ਵੱਖ-ਵੱਖ ਥਾਣਿਆਂ ਵਿੱਚ 6 ਐਫਆਈਆਰਜ਼ ਦਰਜ ਹਨ ਅਤੇ ਉਹ ਅਜਿਹੀਆਂ ਕਰੋੜਾਂ ਦੀ ਧੋਖਾਧੜੀ ਵਿੱਚ ਲੋੜੀਂਦਾ ਸੀ।ਜ਼ਿਕਰਯੋਗ ਹੈ ਕਿ ਮੁਲਜ਼ਮ ਸੂਚਨਾ ਤਕਨੀਕ ਨਾਲ ਵੇਰਵਿਆਂ ਨੂੰ ਬਦਲ ਕੇ ਬੈਂਕ ਖਾਤਿਆਂ ਨੂੰ ਹੈਕ ਕਰਦੇ ਸਨ। ਇਹ ਮੁਲਜ਼ਮ 28-01-2020 ਨੂੰ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ ਜਦੋਂ ਉਸ ਦੇ ਸਹਿ ਮੁਲਜ਼ਮਾਂ ਨੂੰ ਜਾਂਚ ਟੀਮ ਨੇ ਲੁਧਿਆਣਾ ਦੇ ਇੱਕ ਜਿੰਮ ਤੋਂ ਗ੍ਰਿਫਤਾਰ ਕੀਤਾ ਸੀ, ਜਿਥੇ ਉਸ ਦਿਨ ਉਸ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਗਿਆ ਸੀ। ਇੰਨਾ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ, ਕਰੋੜਾਂ ਰੁਪਏ ਦੀ ਸਾਈਬਰ ਧੋਖਾਧੜੀ ਨਾਲ ਸਬੰਧਤ ਸਾਰੇ ਕੇਸ ਹੱਲ ਹੋ ਗਏ। ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Cyber Crime , Bureau of Investigation , Punjab Police State Cyber Crime Cell , Arpit Shukla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD