Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਟੇਟ ਬੈਂਕ ਆਫ ਇੰਡੀਆ ਦੇ ਰੀਜਨਲ ਦਫਤਰ ਮੋਹਾਲੀ ਅਤੇ ਬਰਾਂਚ ਦਫਤਰ ਰੂਪਨਗਰ ਵੱਲੋਂ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ

01 ਵੈਂਟੀਲੇਟਰ, 3 ਕੰਟੈਕਟਲੈਸ ਡਿਸਪੈਂਸਰ ਸਮੇਤ ਸਟੈਂਡ, 30 ਲੀਟਰ ਸੈਨੇਟਾਇਜਰ, 25 ਪੀ.ਪੀ.ਈ. ਕਿੱਟਾਂ ਅਤੇ 1600 ਟ੍ਰਿਪਲ ਲੇਅਰ ਮਾਸਕ ਭੇਂਟ

Web Admin

Web Admin

5 Dariya News

ਰੂਪਨਗਰ , 27 Aug 2020

Last updated on: Aug 27, 2020, 00:00 IST

ਮਿਸ਼ਨ ਫਤਿਹ ਅਧੀਨ ਜਿੱਥੇ ਇੱਕ ਪਾਸੇ ਸਿਹਤ ਵਿਭਾਗ ਕੋਰੋਨਾ ਨਾਲ ਜੰਗ ਲੜ ਰਿਹਾ ਹੈ, ਉੱਥੇ ਦੂਜੇ ਪਾਸੇ ਬੈਂਕਾ ਵਰਗੇ ਅਦਾਰਿਆਂ ਵੱਲੋਂ ਵੀ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸਟੇਟ ਬੈਂਕ ਆਫ ਇੰਡੀਆ ਦੇ ਰੀਜਨਲ ਦਫਤਰ ਮੋਹਾਲੀ ਅਤੇ ਬਰਾਂਚ ਦਫਤਰ ਰੂਪਨਗਰ ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ.ਸ਼ਰਮਾ ਦੀ ਮੋਜੂਦਗੀ ਵਿੱਚ  01 ਵੈਂਟੀਲੇਟਰ, 3 ਕੰਟੈਕਟਲੈਸ ਡਿਸਪੈਂਸਰ ਸਮੇਤ ਸਟੈਂਡ, 30 ਲੀਟਰ ਸੈਨੇਟਾਇਜਰ, 25 ਪੀ.ਪੀ.ਈ. ਕਿੱਟਾਂ ਅਤੇ 1600 ਟ੍ਰਿਪਲ ਲੇਅਰ ਮਾਸਕ ਸਿਵਲ ਹਸਪਤਾਲ ਰੂਪਨਗਰ ਵਿਖੇ ਇਸਤੇਮਾਲ ਲਈ ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਪਵਨ ਕੁਮਾਰ ਨੂੰ ਭੇਂਟ ਕੀਤੀਆਂ ਗਈਆਂ।ਇਸ ਮੋਕੇ ਸਿਵਲ ਸਰਜਨ ਰੂਪਨਗਰ ਵੱਲੋਂ ਬੈਂਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਸ਼ਚਿਤ ਰੂਪ ਵਿੱਚ ਇਹ ਕਿੱਟਾਂ ਕੋਰੋਨਾਂ ਦਾ ਇਲਾਜ ਕਰ ਰਹੇ ਸਟਾਫ ਦੀ ਜਰੂਰਤ ਪੂਰੀ ਕਰਨਗੀਆਂ। ਇਸ ਮੋਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨ, ਸਮਾਜਿਕ ਦੂਰੀ ਬਣਾਕੇ ਰੱਖਣ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਅਤੇ ਕਿਸੇ ਵੀ ਤਰ੍ਹਾਂ ਦੇ ਬੀਮਾਰੀ ਦੇ ਲੱਛਣ ਆਉਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਇਲਾਜ ਲਈ ਜਾਣ।ਇਸ ਮੋਕੇ ਸਟੇਟ ਬੈਂਕ ਆਫ ਇੰਡੀਆ ਰੂਪਨਗਰ ਵੱਲੋਂ ਰੀਜਨਲ ਬੈਂਕ ਮੈਨੇਜਰ ਸ਼੍ਰੀ ਰਜਿੰਦਰ ਕੋਸ਼ਲ, ਡਾ. ਭੀਮ ਸੈਨ ਐਪੀਡੀਮਾਲੋਜਿਸਟ, ਡਾ. ਰਜੀਵ ਅਗਰਵਾਲ ਮੈਡੀਕਲ ਸਪੈਸ਼ਲਿਸਟ, ਅਮਰਜੀਤ ਸਿੰਘ ਸੁਪਰਡੰਟ, ਅਜੈ ਕੁਮਾਰ  ਕਲਰਕ , ਸੁਖਜੀਤ ਕੰਬੋਜ ਬੀ.ਸੀ.ਸੀ. ਕੋਆਰਡੀਨੇਟਰ ਅਤੇ ਬੈਂਕ ਦੇ ਸਟਾਫ ਮੈਂਬਰ ਹਾਜਰ ਸਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD