Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਦੇ ਸਰਕਾਰੀ ਕਰਮਚਾਰੀਆਂ ਨੇ ਮਿਸ਼ਨ ਫ਼ਤਹਿ ਤਹਿਤ ਜਿੱਤੇ ਗੋਲਡ ਤੇ ਸਿਲਵਰ ਤਮਗੇ

Web Admin

Web Admin

5 Dariya News

ਬਟਾਲਾ , 28 Aug 2020

Last updated on: Aug 28, 2020, 00:00 IST

ਮਿਸ਼ਨ ਫ਼ਤਹਿ ਨੂੰ ਕਾਮਯਾਬ ਕਰਨ ਲਈ ਬਟਾਲਾ ਸ਼ਹਿਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਲੈਕਚਰਾਰ ਅਤੇ ਸੈਕਟਰ ਅਫ਼ਸਰ ਜਸਬੀਰ ਸਿੰਘ ਜਿਥੇ ਖੁਦ ਮਿਸ਼ਨ ਫ਼ਤਹਿ ਤਹਿਤ ਪੰਜਾਬ ਸਰਕਾਰ ਕੋਲੋਂ ਗੋਲਡ ਮੈਡਲ ਜਿੱਤ ਚੁੱਕੇ ਹਨ ਓਥੇ ਉਸਦੇ ਸਹਿਯੋਗੀ ਬੀ.ਐੱਲ.ਓਜ਼. 1 ਗੋਲਡ, 4 ਸਿਲਵਰ ਅਤੇ 4 ਬਰੋਨਜ਼ ਮੈਡਲ ਜਿੱਤ ਚੁੱਕੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਉੱਪਰ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕੋਵਾ ਐੱਪ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿੱਚ ਜਾਗਰੂਕਤਾ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ। ਬਟਾਲਾ ਦੇ ਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਸਭ ਤੋਂ ਪਹਿਲਾਂ ਮਿਸ਼ਨ ਫ਼ਤਹਿ ਨਾਲ ਜੁੜ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਅਤੇ ਉਸ ਵਲੋਂ ਪਾਏ ਯੋਗਦਾਨ ਸਦਕਾ ਪੰਜਾਬ ਸਰਕਾਰ ਨੇ ਉਸਨੂੰ ਸੋਨ ਤਮਗੇ ਨਾਲ ਨਿਵਾਜਿਆ। ਜਸਬੀਰ ਸਿੰਘ ਨੇ ਜਿਥੇ ਖੁਦ ਲੋਕਾਂ ਨੂੰ ਜਾਗਰੂਕ ਕੀਤਾ ਓਥੇ ਨਾਲ ਹੀ ਉਸਨੇ ਆਪਣੀ ਟੀਮ ਨੂੰ ਮਿਸ਼ਨ ਫ਼ਤਹਿ ਨਾਲ ਜੋੜਿਆ।ਬਟਾਲਾ ਦੇ ਬੀ.ਐੱਲ.ਓ. ਰਾਜਬੀਰ ਸਿੰਘ ਜੋ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰੰਗੜ ਨੰਗਲ ਵਿਖੇ ਐੱਸ.ਐੱਲ.ਏ ਹਨ ਵੀ ਮਿਸ਼ਨ ਫ਼ਤਹਿ ਤਹਿਤ ਗੋਲਡ, ਸਿਲਵਰ ਤੇ ਬਰੋਨਜ਼ ਮੈਡਲ ਜਿੱਤ ਚੁੱਕੇ ਹਨ। ਬੀ.ਐੱਲ.ਓ. ਪਰਮਜੀਤ ਸਿੰਘ ਜੋ ਕਿ ਪੰਜਾਬ ਰੋਡਵੇਜ਼ ਬਟਾਲਾ ਦੇ ਜੂਨੀਅਰ ਐਸਿਸਟੈਂਟ ਹਨ ਵੀ ਮਿਸ਼ਨ ਫ਼ਤਹਿ ਤਹਿਤ ਸਿਲਵਰ ਅਤੇ ਬਰੋਨਜ਼ ਮੈਡਲ ਜਿੱਤ ਚੁੱਕੇ ਸਨ। ਬੀ.ਐੱਲ.ਓ. ਨਰੇਸ਼ ਕੁਮਾਰ ਕਲਰਕ ਇੰਪਰੂਵਮੈਂਟ ਟਰੱਸਟ ਨੇ ਵੀ ਸਿਲਵਰ ਅਤੇ ਬਰੋਨਜ਼ ਮੈਡਲ ਜਿੱਤਿਆ ਹੈ। ਜਸਬੀਰ ਸਿੰਘ ਅਤੇ ਉਸਦੀ ਟੀਮ ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਕਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਹਿ ਜੁਆਇੰਨ ਕਰਾ ਚੁੱਕੇ ਹਨ।ਜਸਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਕੋਰੋਨਾ ਵਾਇਰਸ ਦੇ ਕੇਸ ਦਿਨੋਂ ਦਿਨ ਵੱਧ ਰਹੇ ਹਨ ਅਤੇ ਇਸ ਤੋਂ ਬਚਣ ਲਈ ਹਰ ਕਿਸੇ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਮਾਸਕ ਪਾ ਕੇ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਨਿਯਮਾਂ ਦੀ ਪਾਲਣਾ ਕਰਕੇ ਹਰ ਕੋਈ ਵਾਇਰਸ ਦੇ ਸੰਕਰਮਣ ਤੋਂ ਬਚ ਸਕਦਾ ਹੈ। ਉਨ੍ਹਾਂ ਨਾਲ ਹੀ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਹਿ ਨਾਲ ਜੁੜਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD