Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

Web Admin

Web Admin

5 Dariya News

ਚੰਡੀਗੜ੍ਹ , 28 Aug 2020

Last updated on: Aug 28, 2020, 00:00 IST

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ।ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ।ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤਿੰਨੋਂ ਆਰਡੀਨੈਂਸਾਂ ਕਾਰਨ ਹੋਈਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਪ੍ਰਤੀ ਗੰਭੀਰਤਾ ਨਾਲ ਚਿੰਤਤ ਹੈ: ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ ’ਤੇ ਮੁੱਲ ਦਾ ਬੀਮਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ, 2020, ਜੋ ਕਿ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰਾਜ ਵਿੱਚ ਸਥਾਪਿਤ ਕੀਤੀ ਗਈ ਤੇ ਸਮੇਂ ਨਾਲ ਉਪਯੋਗੀ ਸਾਬਤ ਹੋਈ ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਅਤੇ ਭਾਰਤ ਦੇ ਸੰਵਿਧਾਨ ਦੇ ਵੀ ਵਿਰੁੱਧ ਹਨ। ਸੰਵਿਧਾਨ ਦੀ ਦੂਜੀ ਸੂਚੀ ਵਿੱਚ ਦਰਜ 14 ਨੰਬਰ ਦੀ ਐਂਟਰੀ ਵਿਚ ਖੇਤੀਬਾੜੀ ਨੂੰ ਰਾਜਾਂ ਦਾ ਵਿਸ਼ਾ ਬਣਾਇਆ ਗਿਆ ਹੈ, ਇਸ ਲਈ ਇਹ ਆਰਡੀਨੈਂਸ ਰਾਜਾਂ ਦੇ ਕਾਰਜਾਂ ਅਤੇ ਸੰਵਿਧਾਨ ਵਿਚ ਦਰਜ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਦੁਖੀ ਵਿਕਰੀ ਨੂੰ ਉਤਸ਼ਾਹਤ ਕਰਨਗੇ। ਉਨਾਂ ਅੱਗੇ ਕਿਹਾ ਕਿ ਇਸ ਲਈ ਇਹ ਸਦਨ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੁਆਰਾ ਸਰਕਾਰੀ ਖਰੀਦ ਦੀ ਨਿਰੰਤਰਤਾ ਹੈ।ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਕੀਰਤ ਸਿੰਘ ਕੋਟਲੀ, ਆਪ ਦੇ ਵਿਧਾਇਕ ਕੰਵਰ ਸੰਧੂ ਤੇ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਇਸ ਮਤੇ ਦਾ ਸਮਰਥਨ ਕੀਤਾ।ਕੁਝ ਮੈਂਬਰਾਂ ਨੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨਾਂ ਆਰਡੀਨੈਂਸਾਂ ਨਾਲ ਚਿਰਾਂ ਤੋਂ ਚੱਲਿਆ ਆ ਰਿਹਾ ਆੜਤੀਆ ਤੇ ਤੋਲੇ ਦਾ ਸਿਸਟਮ ਖਤਮ ਹੋ ਜਾਵੇਗਾ।ਆਪਣੀ ਦਲੀਲ ਨੂੰ ਅੱਗੇ ਵਧਾਉਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਇਨਾਂ ਦੇ ਲਾਗੂ ਹੋਣ ਨਾਲ ਸੂਬਾ ਅੱਸੀਵਿਆਂ ਦੇ ਕਾਲੇ ਦੌਰ ਵੱਲ ਮੁੜ ਧੱਕਿਆ ਜਾਵੇਗਾ ਕਿਉਕਿ ਇਹ ਇਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਹਮੇਸ਼ਾ ਹੀ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦਾ ਹੈ।

ਸਮਰਥਨ ਮੁੱਲ ਨੂੰ ਐਮ.ਐਸ.ਪੀ. ਅਤੇ ਕੌਮੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ ’ਤੇ ਤਬਾਹ ਹੋ ਜਾਵੇਗੀ ਖਾਸ ਕਰਕੇ 70 ਫੀਸਦੀ ਉਹ ਕਿਸਾਨ ਜਿਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ।ਉਨਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਵਿਕੀ ਹੈ।ਉਨਾਂ ਅੱਗੇ ਦੱਸਿਆ ਕਿ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਦੇ ਕੀਮਤੀ ਸੋਮਿਆਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੋਈ ਹੈ। ਪਹਿਲੀ ਵਾਰ ਸਾਲ 2004 ਵਿੱਚ ਅਜਿਹੀ ਕੋਸ਼ਿਸ਼ ਹੋਈ ਸੀ ਪਰ ਉਸ ਸਮੇਂ ਉਨਾਂ ਨੇ ਵਿਧਾਨ ਸਭਾ ਨੇ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਸੂਬੇ ਅਤੇ ਇਸ ਦੇ ਖੇਤੀਬਾੜੀ ਪ੍ਰਧਾਨ ਅਰਥਚਾਰੇ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਗਿਆ ਸੀ। ਉਨਾਂ ਇਹ ਵੀ ਕਿਹਾ ਕਿ ਇਹ ਮਤਾ ਪੰਜਾਬ ਦਾ ਰੋਸ ਪ੍ਰਗਟਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਭੇਜਿਆ ਜਾਵੇਗਾ।ਤੱਥਾਂ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਆਰਡੀਨੈਂਸਾਂ ਦਾ ਮੂਲ ਅਧਾਰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਹਨ ਜਿਨਾਂ ਦੇ ਨਤੀਜੇ ਕੌਮੀ ਪੱਧਰ ’ਤੇ ਵੀ ਭੈੜੇ ਨਿਕਲ ਸਕਦੇ ਹਨ ਕਿਉਂ ਜੋ ਸਿੱਟੇ ਵਜੋਂ ਐਫ.ਸੀ.ਆਈ. ਦੀ ਹੋਂਦ ਮਿੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਵੀ ਆਪਣੀ ਹੋਂਦ ਬਚਾਅ ਨਹੀਂ ਸਕੇਗਾ ਜੋ ਕਿ ਪੇਂਡੂ ਖੇਤਰਾਂ ਅਤੇ ਿਕ ਸੜਕਾਂ ਦੇ ਵਿਕਾਸ ਦਾ ਕੰਮ ਕਰਦਾ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿਚ ਨਾ ਆਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣਬੁੱਝ ਕੇ ਵਿਧਾਨ ਸਭਾ ਵਿਚੋਂ ਗੈਰ-ਹਾਜ਼ਰ ਰਹੀ ਹੈ। ਉਨਾਂ ਅੱਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਦੁਆਰਾ ਦਿੱਤੇ ਗਏ ਭਰੋਸੇ ’ਤੇ ਕੌਣ ਯਕੀਨ ਕਰੇਗਾ।ਪੰਜਾਬ ਦੇ ਦੇਸ਼ ਦਾ ਅੰਨ ਭੰਡਾਰ ਹੋਣ ਦੇ ਅਕਸ ਨੂੰ ਉਭਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 60ਵਿਆਂ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ। ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।ਸਮੂਹ ਖੇਤੀਬਾੜੀ ਪ੍ਰਧਾਨ ਸੂਬਿਆਂ ਖਾਸ ਕਰਕੇ ਹਰਿਆਣਾ ਨੂੰ ਜਜ਼ਬਾਤੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਅਜਿਹੇ ਆਰਡੀਨੈਂਸਾਂ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ।ਮੁੱਖ ਮੰਤਰੀ ਨੇ ਉਹਨਾਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਅਹਿਮ ਮੌਕੇ ਸੂਬਾ ਸਰਕਾਰ ਦਾ ਸਾਥ ਦਿੱਤਾ।ਭਾਜਪਾ ਦੇ ਵਿਧਾਇਕ ਦਿਨੇਸ਼ ਸਿੰਘ ਨੇ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਕਿਤੇ ਵੀ ਇਨਾਂ ਆਰਡੀਨੈਂਸਾਂ ਵਿੱਚ ਲਿਖਿਆ ਨਹੀਂ ਗਿਆ ਕਿ ਐਮ.ਐਸ.ਪੀ. ਪ੍ਰਥਾ ਖਤਮ ਕਰ ਦਿੱਤੀ ਜਾਵੇਗੀ।ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਸਦਨ ਵਿਚੋਂ ਗੈਰ-ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Punjab Vidhan Sabha , Minimum Support Price , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD