Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ-ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਮੈਰੀਟੋਰੀਅਸ ਸਕੂਲ ਲੁਧਿਆਣਾ ਨੇ ਆਪਣੇ ਮੌਜੂਦਾ ਕੋਵਿਡ ਕੇਅਰ ਸੈਂਟਰ ਵਿੱਚ ਹੋਰ 350 ਬਿਸਤਰੇ ਜੋੜੇ

ਕੈਪਟਨ ਸੰਧੂ ਵੱਲੋ ਰੋਜ਼ਾਨਾ 4 ਹਜ਼ਾਰ ਤੋਂ ਵੱਧ ਕੋਵਿਡ ਟੈਸਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦੀ ਕੀਤੀ ਗਈ ਸ਼ਲਾਘਾ

Web Admin

Web Admin

5 Dariya News

ਲੁਧਿਆਣਾ , 25 Aug 2020

Last updated on: Aug 25, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਸਥਾਨਕ ਮੈਰੀਟੋਰੀਅਸ ਸਕੂਲ ਲੁਧਿਆਣਾ ਨੇ ਆਪਣੇ ਮੌਜੂਦਾ ਕੋਵਿਡ ਕੇਅਰ ਸੈਂਟਰ ਵਿੱਚ ਕਰੀਬ 350 ਹੋਰ ਆਕਸੀਜ਼ਨ ਸਹਾਇਤਾ ਵਾਲੇ ਬਿਸਤਰਿਆਂ ਦਾ ਵਾਧਾ ਕੀਤਾ ਹੈ। ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਸੰਦੀਪ ਸੰਧੂ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਸ੍ਰੀ ਅਮਰਿੰਦਰ ਸਿੰਘ ਮੱਲੀ ਅਤੇ ਸਿਵਲ ਸਰਜਨ ਡਾ. ਰਾਜੇਸ ਕੁਮਾਰ ਬੱਗਾ ਨੇ ਸਥਾਨਕ ਮੈਰੀਟੋਰੀਅਸ ਸਕੂਲ ਅਤੇ ਪੀ.ਏ.ਯੂ. ਕੋਵਿਡ ਕੇਅਰ ਸੈਂਟਰਾਂ ਦਾ ਦੌਰਾ ਕੀਤਾ।ਕੈਪਟਨ ਸੰਧੂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੁਆਰਾ ਇਸ ਕੋਵਿਡ-19 ਦੀ ਔਖੀ ਘੜੀ ਵਿੱਚ ਕੋਵਿਡ ਕੇਅਰ ਸੈਂਟਰ ਵਿੱਚ 350 ਦੇ ਕਰੀਬ ਹੋਰ ਆਕਸੀਜ਼ਨ ਦੀ ਸਹਾਇਤਾ ਵਾਲੇ ਬਿਸਤਰੇ ਜੋੜਨ ਅਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਰੋਜ਼ਾਨਾ 4 ਹਜ਼ਾਰ ਤੋਂ ਵਧੇਰੇ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਜਿਸ ਵਿੱਚ ਕਰੀਬ 70 ਪ੍ਰਤੀਸ਼ਤ ਟੈਸਟ ਸ਼ਹਿਰੀ ਇਲਾਕਿਆਂ ਵਿੱਚ ਕੀਤੇ ਜਾ ਰਹੇ ਹਨ ਜੋ ਜ਼ਿਲ੍ਹਾ ਲੁਧਿਆਣਾ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿੰਆਂ ਕੈਪਟਨ ਸੰਧੂ ਨੇ ਦੱਸਿਆ ਕਿ ਪਹਿਲਾਂ ਮੈਰੀਟੋਰੀਅਸ ਸਕੂਲ ਸਥਿਤ ਆਈਸੋਲੇਸ਼ਨ ਸੈਂਟਰ ਦੀ ਸਮਰੱਥਾ 400 ਬਿਸਤਰਿਆਂ ਦੀ ਸੀ ਜਿਸ ਵਿੱਚ 350 ਦੇ ਕਰੀਬ ਹੋਰ ਆਕਸੀਜ਼ਨ ਦੀ ਸਹਾਇਤਾ ਵਾਲੇ ਬਿਸਤਰਿਆਂ ਦਾ ਵਾਧਾ ਕੀਤਾ ਗਿਆ ਹੈ। ਕੈਪਟਨ ਸੰਧੂ ਵਲੋਂ ਪੀ.ਏ.ਯੂ. ਸਥਿਤ ਕੋਵਿਡ ਕੇਅਰ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਦਾਖਲ ਕੋਵਿਡ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਵੀ ਨਿਰੀਖਣ ਕੀਤਾ।

ਕੈਪਟਨ ਸੰਧੂ ਨੇ ਕਿਹਾ ਅਸੀ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਾਂ, ਹੁਣ ਸਾਡੇ ਲਈ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ 15 ਦਿਨ ਲਈ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸ਼ਖਤੀ ਨਾਲ ਪਾਲਣਾ ਕਰਨ ਤਾਂ ਜੋ ਇਸ ਕਰੋਨਾ ਮਹਾਂਮਾਰੀ ਦਾ ਡਟ ਕੇ ਮੁਕਾਬਲਾ ਕਰ ਸਕੀਏ ਤੇ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਮੁਹਿੰਮ 'ਮਿਸ਼ਨ ਫਤਿਹ' ਨੂੰ ਕਾਮਯਾਬ ਬਣਾਈਏ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਸਰਕਾਰੀ ਵੈਬ ਲਿੰਕ “https://ludhiana.nic.in/notice/covid-19-bed-status-in-ludhiana-district/" ਜਾਂ ਵੈਬਸਾਈਟ www.hbmspunjab.in ਰਾਹੀਂ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ਼ ਮੁਹੱਈਆ ਕਰਵਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਵੈਬ ਲਿੰਕਸ ਨਾਲ ਜੋੜ ਦਿੱਤਾ ਗਿਆ ਹੈ।ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋ 'ਹੋਮ ਆਈਸੋਲੇਸ਼ਨ ਲੁਧਿਆਣਾ' ਐਪ ਡਾਊਨਲੋਡ ਕਰਕੇ ਘਰ ਬੈਠੇ ਹੀ ਘਰ ਵਿੱਚ ਇਕਾਂਤਵਾਸ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ 'ਹੋਮ ਆਈਸੋਲੇਸ਼ਨ ਲੁਧਿਆਣਾ' ਐਪ ਰਾਹੀਂ ਵਿੱਚ ਘਰ ਵਿੱਚ ਇਕਾਂਤਵਾਸ ਵਾਸਤੇ ਅਪਲਾਈ ਕਰਨ ਲਈ ਇੱਕ ਵੱਖਰੇ ਕਮਰੇ ਦੀ ਵੀਡੀਓ ਬਣਾਉਣੀ ਹੋਵੇਗੀ, ਜਿਸ ਤੋਂ ਬਾਅਦ ਸਰਕਾਰੀ ਅਧਿਕਾਰੀ ਤੁਹਾਡੇ ਦੁਆਰਾ ਨਿਰਧਾਰਤ ਸਮੇਂ ਦੇ ਅਨੁਸਾਰ ਤੁਹਾਡੇ ਘਰ ਦਾ ਦੌਰਾ ਕਰਨਗੇ ਅਤੇ ਜੇਕਰ ਕੋਵਿਡ-19 ਨਾਲ ਸਬੰਧਤ ਸਾਰੀਆਂ ਸਹੂਲਤਾਂ ਉਪਲੱਬਧ ਪਾਈਆਂ ਗਈਆਂ ਤਾਂ ਘਰ ਵਿੱਚ ਇਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ 'ਚ ਇਕਾਂਤਵਾਸ ਲਈ ਅਪਲਾਈ ਕਰਨ ਲਈ ਹਸਪਤਾਲ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਘਰ 'ਚ ਇਕਾਂਤਵਾਸੀ ਦੀ ਅਰਜ਼ੀ ਮੰਜੂਰ ਹੋ ਜਾਂਦੀ ਹੈ, ਉਸ ਤੋਂ ਬਾਅਦ ਉਨ੍ਹਾਂ ਨੂੰ ਸਿਰਫ 10 ਤੋਂ 15 ਮਿੰਟ ਲਈ ਆਪਣੇ ਨੇੜਲੇ ਹਸਪਤਾਲ ਜਾ ਕੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਪਵੇਗੀ।ਕੈਪਟਨ ਸੰਧੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਔਖੀ ਘੜੀ ਸਮੇਂ ਸਮਾਜ ਪ੍ਰਤੀ ਸੱਚੀ ਸੇਵਾ ਨਿਭਾ ਸਕਣ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD