Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸ਼ਹਿਰ ਲੁਧਿਆਣਾ ਵਿੱਚ ਮੋਬਾਈਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ

ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਟੈਸਟ ਕਰਨ ਦਾ ਟੀਚਾ - ਮੇਅਰ ਅਤੇ ਡਿਪਟੀ ਕਮਿਸ਼ਨਰ

Web Admin

Web Admin

5 Dariya News

ਲੁਧਿਆਣਾ , 26 Aug 2020

Last updated on: Aug 26, 2020, 00:00 IST

ਜ਼ਿਲ੍ਹਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਸ਼ੱਕੀ ਲੋਕਾਂ ਦੀ ਟੈਸਟਿੰਗ ਯਕੀਨੀ ਬਣਾਉਣ ਅਤੇ ਉਹਨਾਂ ਵਿੱਚ ਇਸ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਲਈ ਅੱਜ ਸ਼ਹਿਰ ਲੁਧਿਆਣਾ ਵਿੱਚ ਦੋ ਮੋਬਾਈਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਹਨਾਂ ਨੂੰ ਅੱਜ ਸਥਾਨਕ ਦਰੇਸੀ ਮੈਦਾਨ ਤੋਂ ਨਗਰ ਨਿਗਮ ਦੇ ਮੇਅਰ ਸ੍ਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸ੍ਰ ਸੰਧੂ ਅਤੇ ਸ਼੍ਰੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲਹਾਲ ਅੱਜ ਸ਼ਹਿਰ ਵਿਚ ਦੋ ਵੈਨਾਂ ਚਲਾਈਆਂ ਗਈਆਂ ਹਨ, ਜਿਹਨਾਂ ਦੀ ਗਿਣਤੀ ਬਾਅਦ ਵਿੱਚ ਵਧਾ ਦਿੱਤੀ ਜਾਵੇਗੀ। ਇਹ ਵੈਨਾਂ ਇਕ ਫਲੂ ਕਾਰਨਰ ਦੀ ਤਰ੍ਹਾਂ ਕੰਮ ਕਰਨਗੀਆਂ। ਲੋਕਾਂ ਦੀ ਜਿੱਥੇ ਘਰ ਘਰ ਜਾ ਕੇ ਟੈਸਟਿੰਗ ਕੀਤੀ ਜਾਵੇਗੀ ਉਥੇ ਹੀ ਉਹਨਾਂ ਨੂੰ ਇਸ ਬਿਮਾਰੀ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ। ਇਸ ਕੰਮ ਲਈ ਦਯਾਨੰਦ ਮੈਡੀਕਲ ਕਾਲਜ ਅਤੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਦੀਆਂ ਟੀਮਾਂ ਸੇਵਾਵਾਂ ਦੇਣਗੀਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਪੁਲਿਸ ਕਮਿਸ਼ਨਰ ਸ਼੍ਰੀ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਖੁਦ ਨੂੰ ਬਚਾਉਣ ਅਤੇ ਹੋਰਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਇਸ ਲੜ੍ਹਾਈ ਵਿੱਚ ਲੁਧਿਆਣਾ ਪੁਲਿਸ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਇਸ ਮੌਕੇ ਹਲਕਾ ਵਿਧਾੲਿਕ ਸ਼੍ਰੀ ਸੁਰਿੰਦਰ ਡਾਵਰ ਦੇ ਪੁੱਤਰ ਸ਼੍ਰੀ ਮਾਨਿਕ ਡਾਵਰ, ਦੋਵੇਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਤੇ ਸ੍ਰ ਅਮਰਜੀਤ ਸਿੰਘ ਬੈਂਸ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD