Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਮੋਬਾਇਲ ਟੈਸਟਿੰਗ ਮੁਹਿੰਮ ਸ਼ੁਰੂ

ਟੈਸਟਿੰਗ ਲਈ ਅੱਗੇ ਆ ਕੇ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿੱਚ ਸਹਾਇਤਾ ਦਿਓ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਲੁਧਿਆਣਾ , 26 Aug 2020

Last updated on: Aug 26, 2020, 00:00 IST

ਕੋਵਿਡ -19 ਦੇ ਫੈਲਾਅ ਨੂੰ ਰੋਕਣ ਦੀ ਰਣਨੀਤੀ ਨਾਲ ਅੱਗੇ ਵਧਦਿਆਂ ਸਿਹਤ ਵਿਭਾਗ, ਲੁਧਿਆਣਾ ਵੱਲੋਂ ਹੁਣ ਲੁਧਿਆਣਾ ਸ਼ਹਿਰ ਵਿਚ ਇਕ ਮੋਬਾਈਲ ਟੈਸਟਿੰਗ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਵਿਸ਼ੇਸ਼ ਟੀਮਾਂ ਵਾਲੀਆਂ ਵਿਸ਼ੇਸ਼ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਘਰ-ਘਰ ਜਾ ਕੇ ਜਾਂਚ ਕਰਨਗੀਆਂ। ਇਨਾਂ ਮੋਬਾਇਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਨਾਲ  ਲੋਕ ਆਪਣੇ ਘਰ ਵਿੱਚ ਹੀ ਖੁਦ ਦਾ ਟੈਸਟ ਕਰਵਾ ਸਕਦੇ ਹਨ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਿਉਂਕਿ ਲੁਧਿਆਣਾ ਵਿੱਚ ਕੋਵਿਡ -19 ਦੇ ਕੇਸ ਵੱਧ ਰਹੇ ਹਨ ਇਸ ਲਈ ਅਜਿਹੇ ਕੇਸ ਜੋ ਸਾਹਮਣੇ ਨਹੀਂ ਆਏ, ਦਾ ਪਤਾ ਲਗਾਉਣ ਲਈ ਵੱਡੇ ਪੱਧਰ ’ਤੇ ਟੈਸਟਿੰਗ ਇੱਕ ਉੱਤਮ ਰਣਨੀਤੀ ਹੈ ਕਿਉਂ ਕਿ ਮੌਜੂਦਾ ਸਮੇਂ ਕੋਵਿਡ-19 ਦੇ ਤੇਜ਼ੀ ਨਾਲ ਫੈਲਣ ਦਾ ਕਾਰਨ ਇਹੀ ਕੇਸ ਹਨ ਜੋ ਸਾਹਮਣੇ ਨਹੀਂ ਆਏ। ਲੁਧਿਆਣਾ ਤੋਂ ਇਲਾਵਾ, ਮੋਬਾਇਲ ਟੈਸਟਿੰਗ ਮੁਹਿੰਮ ਅੰਮਿ੍ਰਤਸਰ ਵਿਖੇ ਵੀ ਚਲਾਈ ਜਾ ਰਹੀ ਹੈ ਅਤੇ ਟੈਸਟਿੰਗ ਸਮਰੱਥਾ ਨੂੰ ਹੁਲਾਰਾ ਦੇਣ ਲਈ ਜਲਦ ਹੀ ਇਹ ਮੁਹਿੰਮ ਪਟਿਆਲਾ ਵਿਚ ਵੀ ਸ਼ੁਰੂ ਕੀਤੀ ਜਾਏਗੀ।ਸ. ਸਿੱਧੂ ਨੇ ਕਿਹਾ ਕਿ ਹਾਲਾਂਕਿ ਬਿਨਾਂ ਲੱਛਣਾਂ ਵਾਲੇ ਲੋਕ ਵੀ  ਪਾਜ਼ੇਟਿਵ ਪਾਏ ਜਾ ਰਹੇ ਹਨ, ਪਰ ਕੋਵਿਡ ਦੇ ਪਾਜ਼ੇਟਿਵ ਅਤੇ ਨੈਗੇਟਿਵ ਵਿਅਕਤੀਆਂ ਨੂੰ ਵੱਖਰਾ ਕਰਨ ਲਈ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੀ ਸਖ਼ਤ ਲੋੜ ਹੈ। ਇਸ ਲਈ ਉਹਨਾਂ ਦੀ ਟੈਸਟਿੰਗ ਕਰਨਾ ਵਧੇਰੇ ਮਹੱਤਵਪੂਰਨ ਹੋ ਜਾਂਦਾ ਹੈ ਤਾਂ ਜੋ ਕਿਸੇ ਕੋਵਿਡ ਪਾਜ਼ੇਟਿਵ ਵਿਅਕਤੀ ਤੋਂ ਦੂਸਰੇ ਵਿਅਕਤੀਆਂ ਤੱਕ ਵਾਇਰਸ ਦਾ ਫੈਲਾਅ ਨਾ ਹੋਵੇ। ਹਾਲਾਂਕਿ, ਪੰਜਾਬ ਸਰਕਾਰ ਨੇ ਨਾਗਰਿਕਾਂ ਦੀ ਲੋੜ ਅਤੇ ਸਹੂਲਤ ਦੇ ਅਨੁਸਾਰ ਘਰੇਲੂ ਇਕਾਂਤਵਾਸ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਸ ਤੋਂ ਇਲਾਵਾ, ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇ ਕੋਈ ਵਿਅਕਤੀ ਪਾਜ਼ੇਟਿਵ ਪਾਇਆ ਜਾਂਦਾ ਹੈ ਅਤੇ ਜੇ ਕਿਸੇ ਵਿਅਕਤੀ ਵਿੱਚ ਹਲਕੇ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀਆਂ ਨੂੰ ਹਸਪਤਾਲ ਜਾਣ ਦੀ ਲੋੜ ਨਹੀਂ ਅਤੇ ਉਹ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰੇਲੂ ਇਕਾਂਤਵਾਸ ਵਿਚ ਰਹਿ ਸਕਦੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਰੈਪਿਡ ਕਿੱਟਾਂ ਜ਼ਰੀਏ ਟੈਸਟਿੰਗ ਵਿੱਚ ਨਮੂਨਾ ਲੈਣ ਤੋਂ ਲੈ ਕੇ ਅੰਤਮ ਰਿਪੋਰਟ ਦੇਣ ਤੱਕ 30 ਮਿੰਟ ਤੋਂ ਵੀ ਘੱਟ ਸਮਾਂ ਲਗਦਾ ਹੈ ਅਤੇ ਸੈਂਪਲਿੰਗ ਬਿਲਕੁਲ ਮੁਫ਼ਤ ਹੈ। ਉਨਾਂ ਨੇ ਲੋਕਾਂ ਨੂੰ ਟੈਸਟਿੰਗ ਲਈ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ  ਆਪਣੇ ਸ਼ੰਕਿਆਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਸ਼ੰਕਿਆਂ ਨੂੰ ਦੂਰ ਕਰਨ ਲਈ ਵਿਭਾਗ ਨੇ ਟੈਸਟਿੰਗ ਸਮਰੱਥਾ ਵਿਚ ਭਾਰੀ ਵਾਧਾ ਕੀਤਾ ਹੈ। ਉਨਾਂ ਕਿਹਾ, ਇਹ ਮੋਬਾਈਲ ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾਣਗੀਆਂ ਜਿਥੇ ਸਬੰਧਤ ਖੇਤਰ ਦੇ ਵਿਅਕਤੀ ਕੋਰੋਨਾ ਵਾਇਰਸ ਸਬੰਧੀ ਆਪਣਾ ਮੁਫਤ ਟੈਸਟ ਕਰਵਾ ਸਕਦੇ ਹਨ।ਉਨਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਦੀਆਂ ਮਾਸ ਮੀਡੀਆ ਟੀਮਾਂ ਲੋਕਾਂ ਦੇ ਸਵਾਲਾਂ ਦਾ ਜਵਾਬ ਦੇ ਰਹੀਆਂ ਹਨ ਅਤੇ ਉਨਾਂ ਨੂੰ ਆਪਣੀ ਟੈਸਟਿੰਗ ਕਰਵਾਉਣ ਦੀ ਅਪੀਲ ਕਰ ਰਹੀਆਂ ਹਨ। ਉਨਾਂ ਕਿਹਾ ਜਿੱਥੇ ਟੈਸਟਿੰਗ ਕਰਵਾਉਣ ਸਬੰਧੀ ਕਿਸੇ ਤਰਾਂ ਦਾ ਵਿਰੋਧ ਜਾਂ ਝਿਜਕ ਹੁੰਦੀ ਹੈ, ਮਾਸ ਮੀਡੀਆ ਵਿੰਗ ਦੀਆਂ ਤਿੰਨ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਟੈਸਟਿੰਗ ਸਬੰਧੀ ਅੱਗੇ ਆਉਣ ਲਈ ਪ੍ਰੇਰਿਤ ਕਰ ਰਹੀਆਂ ਹਨ।ਉਨਾਂ ਕਿਹਾ, ਇਸਦੇ ਨਾਲ ਹੀ ਲੋਕਾਂ ਵਿੱਚ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ ਕਿ ਸੈਂਪਲਿੰਗ ਦੀ ਪ੍ਰਕਿਰਿਆ ਸਮੇਂ ਦਰਦ ਹੁੰਦਾ ਹੈ ਅਤੇ ਕਾਫ਼ੀ ਸਮਾਂ ਲੱਗਦਾ ਹੈ  ਜੋ ਕਿ ਬਿਲਕੁਲ ਗਲਤ ਹੈ। ਉਨਾਂ ਅੱਗੇ ਕਿਹਾ ਕਿ ਕੋਵਿਡ ਦੀ ਸੈਂਪਲਿੰਗ ਪ੍ਰਕਿਰਿਆ ਵਿੱਚ ਇੱਕ ਮਿੰਟ ਤੋਂ ਵੀ ਘੱਟ ਸਮਾਂ ਲੱਗਦਾ ਹੈ ਅਤੇ ਇਹ ਇੱਕ ਨਿਰਵਿਘਨ ਪ੍ਰਕਿਰਿਆ ਹੈ। ਸੈਂਪਲਿੰਗ ਦੀ ਪ੍ਰਕਿਰਿਆ ਪੂਰੀ ਤਰਾਂ ਕਸ਼ਟ-ਰਹਿਤ ਹੈ।

 

Tags: Balbir Singh Sidhu , DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD