Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

‘ਕੋਰੋਨਾ ਵਾਇਰਸ’ ਦੇ ਮਰੀਜ਼ਾਂ ਅੰਦਰ ‘ਚੜਦੀ ਕਲਾ’ ਵਾਲੀ ਭਾਵਨਾ ਬੇਹੱਦ ਜ਼ਰੂਰੀ : ਸਿਵਲ ਸਰਜਨ

ਕਈ ਮਰੀਜ਼ਾਂ ਦੀ ਮੌਤ ਦਾ ਕਾਰਨ ਡਰ ਅਤੇ ਘਬਰਾਹਟ : ਡਾ. ਮਨਜੀਤ ਸਿੰਘ

Web Admin

Web Admin

5 Dariya News

ਮੋਹਾਲੀ , 29 Aug 2020

Last updated on: Aug 29, 2020, 00:00 IST

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਰੂ ਬੀਮਾਰੀ ਨਾਲ ਬਿਹਤਰ ਅਤੇ ਵਧੇਰੇ ਅਸਰਦਾਰ ਢੰਗ ਨਾਲ ਲੜਨ ਲਈ ਅਪਣੇ ਅੰਦਰ ‘ਚੜਦੀ ਕਲਾ’ ਵਾਲੀ ਭਾਵਨਾ ਪੈਦਾ ਕਰਨ ਅਤੇ ਅਪਣਾ ਮਨੋਬਲ ਤੇ ਹੌਸਲਾ ਉੱਚਾ ਰੱਖਣ। ਉਨਾਂ ਕਿਹਾ, ‘ਇਸ ਰੋਗ ਨਾਲ ਲੜਨ ਦੀ ਸਰੀਰਕ ਸਮਰੱਥਾ ਪੈਦਾ ਕਰਨ ਅਤੇ ਮੌਤ ਦਰ ਦੀ ਗਿਣਤੀ ਘਟਾਉਣ ਦੇ ਮੰਤਵ ਨਾਲ ਮਰੀਜ਼ ਦਾ ਮਾਨਸਿਕ ਪੱਧਰ ੳੱਚਾ ਹੋਣਾ ਬਹੁਤ ਜ਼ਰੂਰੀ ਹੈ ਕਿਉੁਂਕਿ ਬਹੁਤੀਆਂ ਮੌਤਾਂ ਦਾ ਕਾਰਨ ਮਰੀਜ਼ ਅੰਦਰ ਜੋਸ਼ ਅਤੇ ਹੌਸਲੇ ਦੀ ਭਾਵਨਾ ਦੀ ਬਜਾਏ ਅਤੇ ਡਰ ਅਤੇ ਘਬਰਾਹਟ ਦੀ ਭਾਵਨਾ ਪੈਦਾ ਹੋਣਾ ਹੈ। ਅੱਜ ਸਮੇਂ ਦੀ ਜ਼ਰੂਰਤ ਹੈ ਕਿ ਮਰੀਜ਼ਾਂ ਨੂੰ ਇਲਾਜ ਦੇ ਨਾਲ-ਨਾਲ ਅਪਣੇ ਮਨਾਂ ਅੰਦਰ ਚੜਦੀ ਕਲਾ ਵਾਲੀ ਭਾਵਨਾ ਵੀ ਪੈਦਾ ਕਰਨੀ ਚਾਹੀਦੀ ਹੈ ਜਿਸ ਲਈ ਪੰਜਾਬੀ ਸਾਰੀ ਦੁਨੀਆਂ ਵਿਚ ਜਾਣੇ ਜਾਂਦੇ ਹਨ।’ ਅੱਜ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਸੋਹਾਣਾ ਵਿਚ ਬਣਾਏ ਗਏ ‘ਮਾਈਕਰੋ ਕੰਟੇਨਮੈਂਟ ਜ਼ੋਨ’ ਵਿਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਡਾ. ਮਨਜੀਤ ਸਿੰਘ ਨੇ ਘਰਾਂ ਵਿਚ ਅਲੱਗ ਰਹਿ ਰਹੇ ਮਰੀਜ਼ਾਂ ਦੇ ਪਰਵਾਰਕ ਜੀਆਂ ਨੂੰ ਸਮਝਾਉਂਦਿਆਂ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਤੇ ਸਹੂਲਤਾਂ ਦੀ ਕੋਈ ਘਾਟ ਨਹੀਂ ਪਰ ਰੋਗੀਆਂ, ਉਨਾਂ ਦੇ ਪਰਵਾਰਕ ਜੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ’ਤੇ ਸੌਖਿਆਂ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਕਿਹਾ, ‘ਜਦ ਮਰੀਜ਼ ਦਾ ਮਨੋਬਲ ਉੱਚਾ ਹੋਵੇਗਾ ਤਾਂ ਰੋਗ ਨਾਲ ਲੜਨ ਦੀ ਸਮਰੱਥਾ ਅਪਣੇ ਆਪ ਵਧੇਗੀ। ਬੁਲੰਦ ਹੌਸਲੇ ਅਤੇ ਚੜਦੀ ਕਲਾ ਵਾਲੀ ਭਾਵਨਾ ਨਾਲ ਇਸ ਬੀਮਾਰੀ ਵਿਰੁਧ ਚਲਾਇਆ ਗਿਆ ‘ਮਿਸ਼ਨ ਫ਼ਤਿਹ’ ਛੇਤੀ ਹੀ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਆਪਾਂ ਸਾਰੇ ਮਿਲ-ਜੁਲ ਕੇ ਅਪਣੇ ਸਮਾਜ ਨੂੰ ਬੀਮਾਰੀ-ਮੁਕਤ ਅਤੇ ਤੰਦਰੁਸਤ ਬਣਾ ਸਕਦੇ ਹਾਂ।’ ਉਨਾਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਖ-ਵੱਖ ਸਾਧਨਾਂ ਜ਼ਰੀਏ ਮਰੀਜ਼ਾਂ ਨੂੰ ਸੁਨੇਹਾ ਦੇਣ ਕਿ ਇਸ ਬੀਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਤਗੜੇ ਹੋ ਕੇ ਇਸ ਦਾ ਮੁਕਾਬਲਾ ਕਰਨ ਦੀ ਲੋੜ ਹੈ। ਉਨਾਂ ਦਿਨ-ਰਾਤ ਅਪਣਾ ਫ਼ਰਜ਼ ਨਿਭਾਉਣ ਵਿਚ ਲੱਗੇ ਹੋਏ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨਾਂ ਨੂੰ ਚੜਦੀ ਕਲਾ ਵਿਚ ਰਹਿਣ ਦਾ ਸਬਕ ਪੜਾਉਣ ਤਾਕਿ ਇਸ ਬੀਮਾਰੀ ’ਤੇ ਛੇਤੀ ਤੋਂ ਛੇਤੀ ਫ਼ਤਿਹ ਪਾਈ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾੜਾ-ਮੋਟਾ ਲੱਛਣ ਦਿਸਣ ’ਤੇ ਤੁਰੰਤ ਟੈਸਟ ਕਰਾਇਆ ਜਾਵੇ ਤਾਕਿ ਇਸ ਬੀਮਾਰੀ ਦਾ ਸਹੀ ਸਮੇਂ ਪਤਾ ਲੱਗ ਸਕੇ ਅਤੇ ਅਸਰਦਾਰ ਢੰਗ ਨਾਲ ਇਲਾਜ ਹੋ ਸਕੇ। ਇਸੇ ਮੌਕੇ ਜ਼ਿਲਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਜੀਤ ਕੌਰ, ਰੂਰਲ ਮੈਡੀਕਲ ਅਫ਼ਸਰ ਡਾ. ਸੰਗੀਤ ਪਾਲ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਦਿਨੇਸ਼ ਚੌਧਰੀ, ਗੁਰਵਿੰਦਰਜੀਤ ਸਿੰਘ, ਏ.ਐਸ.ਆਈ ਸਤਨਾਮ ਸਿੰਘ, ਸਿਹਤ ਵਰਕਰ ਗੁਰਚਰਨ ਸਿੰਘ ਆਦਿ ਮੌਜੂਦ ਸਨ।

ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਮੁੜ ਬੇਨਤੀ

ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੰੁਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।

 

Tags: Civil Surgeon Mohali , Dr. Manjit Singh , S.A.S. Nagar , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD