Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਲੁਧਿਆਣਾ ਵਿੱਚ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਰਾਹੀਂ ਟੈਸਟਿੰਗ ਦਾ ਕੰਮ ਜੋਰਾਂ ਉਤੇ

ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਵਾਲੀ ਐਂਬੂਲੈਸ ਰਾਹੀਂ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿਚਲੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਜਾਂਚ ਸਹੂਲਤਾਂ

Web Admin

Web Admin

5 Dariya News

ਲੁਧਿਆਣਾ , 30 Aug 2020

Last updated on: Aug 30, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜੌ ਕਿ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਟੈਸਟਿੰਗ ਕਰ ਰਹੀ ਹੈ। ਇਸ ਐਂਬੂਲੈਂਸ ਨੂੰ ਨਗਰ ਨਿਗਮ ਦੇ ਮੇਅਰ ਸ੍ਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਅਤੇ ਹੋਰਾਂ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।ਜ਼ਿਲ੍ਹਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਸ਼ੱਕੀ ਲੋਕਾਂ ਦੀ ਟੈਸਟਿੰਗ ਯਕੀਨੀ ਬਣਾਉਣ ਅਤੇ ਉਹਨਾਂ ਵਿੱਚ ਇਸ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਲਈ ਸ਼ਹਿਰ ਲੁਧਿਆਣਾ ਵਿੱਚ ਇਹਨਾਂ ਮੋਬਾਈਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਵੈਨਾਂ ਇਕ ਫਲੂ ਕਾਰਨਰ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ। ਲੋਕਾਂ ਦੀ ਜਿੱਥੇ ਘਰ ਘਰ ਜਾ ਕੇ ਟੈਸਟਿੰਗ ਕੀਤੀ ਜਾ ਰਹੀ ਹੈ ਉਥੇ ਹੀ ਉਹਨਾਂ ਨੂੰ ਇਸ ਬਿਮਾਰੀ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਖੁਦ ਨੂੰ ਬਚਾਉਣ ਅਤੇ ਹੋਰਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਇਸ ਲੜ੍ਹਾਈ ਵਿੱਚ ਲੁਧਿਆਣਾ ਪ੍ਰਸ਼ਾਸ਼ਨ ਲੋਕਾਂ ਦੇ ਨਾਲ ਹਰ ਸਮੇਂ ਖੜ੍ਹਾ ਹੈ।ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਸ਼੍ਰੀ ਸ਼ਰਮਾ ਨੇ ਦੱਸਿਆ ਕਿ ਮੋਬਾਈਲ ਕਲੀਨਿਕ ਵਿੱਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ 'ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਵਿੱਚ ਅਜਿਹੀਆਂ ਪੰਜ ਐਂਬੂਲੈਂਸ ਕੰਮ ਕਰ ਰਹੀਆਂ ਹਨ, ਜਿਹਨਾਂ ਦੀ ਸਹਾਇਤਾ ਨਾਲ ਰੋਜ਼ਾਨਾ ਚਾਰ ਹਜ਼ਾਰ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਨਾਲ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕੀਤਾ ਜਾ ਸਕਦਾ ਹੈ।ਇਹ ਵੈਨਾਂ ਸ਼ਨਿਚਰਵਾਰ ਅਤੇ ਐਤਵਾਰ ਵੀ ਲਗਾਤਾਰ ਕੰਮ ਕਰ ਰਹੀਆਂ ਹਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD