Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

Web Admin

Web Admin

5 Dariya News

ਜਲੰਧਰ , 31 Aug 2020

Last updated on: Aug 31, 2020, 00:00 IST

ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਮੰਦਿਰ ਵਿਖੇ ਆਉਣ ਵਾਲੇ ਲੋਕਾਂ ਦੁਆਰਾ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਦੀਆਂ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੰਦਿਰ ਦੇ ਦੌਰੇ ਦੌਰਾਨ ਦੱਸਿਆ ਗਿਆ ਕਿ ਮੰਦਿਰ ਅਤੇ ਇਸ ਦੇ ਆਲੇ ਦੁਆਲੇ 600 ਤੋਂ ਜ਼ਿਆਦਾ ਪੁਲਿਸ ਕਰਮੀ ਤਾਇਨਾਤ ਕਰਨ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ।ਪੁਲਿਸ ਕਮਿਸ਼ਨਰ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ ਵੀ ਮੌਜੂਦ ਸਨ ਵਲੋਂ ਸੋਢਲ ਮੰਦਿਰ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਪੁਲਿਸ ਕਮਿਸ਼ਨਰੇਟ ਦੁਆਰਾ ਹਰ ਕੀਮਤ 'ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਤੋਂ ਪੂਰਨ ਸਹਿਯੋਗ ਅਤੇ ਮਦਦ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੰਦਿਰ ਵਿਖੇ ਜਾਣ ਸਮੇਂ ਕੋਵਿਡ-19 ਪ੍ਰੋਟੋਕਾਲ ਖਾਸ ਕਰਕੇ ਸੁਰੱਖਿਆ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਪਵਿੱਤਰ ਅਸਥਾਨ 'ਤੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੁੰਦੇ ਹਨ , ਪਰ ਇਸ ਸਾਲ ਕੋਵਿਡ-19 ਮਹਾਂਮਾਰੀ ਕਰਕੇ ਮੇਲਾ ਨਹੀਂ ਕਰਵਾਇਆ ਜਾ ਰਿਹਾ ਹੈ।ਸ੍ਰੀ ਭੁੱਲਰ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਦਰਸ਼ਨ ਕਰਨ ਵਰਗੀ ਸੁਵਿਧਾ ਪਹਿਲਾਂ ਹੀ ਪ੍ਰਬੰਧਕ ਕਮੇਟੀ ਵਲੋਂ ਮੁਹੱਈਆ ਕਰਵਾਈ ਗਈ ਹੈ, ਤਾਂ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ 24 ਘੰਟੇ ਉਥੇ ਮੌਜੂਦ ਰਹੇਗੀ ਤਾਂ ਜੋ ਲੋਕਾ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਆਪਣੀ ਡਿਊਟੀ ਪੂਰੇ ਉਤਸ਼ਾਹ ਤੇ ਲਗਨ ਨਾਲ ਨਿਭਾ ਕੇ ਪੁਲਿਸ ਦੀ ਲੋਕ ਸੇਵਾ ਦੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਿਆ ਜਾਵੇਗਾ।

 

Tags: Commissioner of Police Jalandhar , Jalandhar , Gurpreet Singh Bhullar , Sri Sidh Baba Sodal Temple

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD