Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਨਾਮ ਉਤੇ ਬਣੇਗਾ ਕਮਿਊਨਿਟੀ ਹੈਲਥ ਸੈਂਟਰ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਦੋਰਾਹਾ (ਲੁਧਿਆਣਾ) , 31 Aug 2020

Last updated on: Aug 31, 2020, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕਰਕੇ ਹੀ ਸੂਬੇ ਵਿਚ 37ਨਵੇਂ ਹਸਪਤਾਲ ਸਾਲ 2020 ਦੇ ਅੰਤ ਤਕ ਚਾਲੂ ਕਰਨ ਦਾ ਟੀਚਾ ਹੈ, ਜਿਹਨਾਂ ਵਿੱਚੋਂ 27 ਦੇ ਕਰੀਬ ਚਾਲੂ ਕਰ ਦਿੱਤੇ ਗਏ ਹਨ।ਅੱਜ ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਨਾਮ ਉਤੇ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿਹਤ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਇਹ ਹਸਪਤਾਲ  9 ਕਰੋੜ ਰੁਪਏ ਦੀ ਲਾਗਤ ਨਾਲ ਅਗਲੇ 15 ਮਹੀਨੇ ਵਿੱਚ ਤਿਆਰ ਕਰਨ ਦਾ ਟੀਚਾ ਹੈ। ਜਿਸ ਨਾਲ 50ਹਜ਼ਾਰ ਤੋਂ ਵਧੇਰੇ ਦੀ ਆਬਾਦੀ ਨੂੰ ਲਾਭ ਹੋਵੇਗਾ।ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਓਹਨਾ ਕਿਹਾ ਕਿ ਇਹ ਘਾਟ ਪੂਰੀ ਕਰਨ ਲਈ 4000 ਅਸਾਮੀਆਂ ਭਰਨ ਦੀ ਪ੍ਰਕਿਰਿਆ ਚਲਾਈ ਗਈ ਹੈ। ਇਸ ਤੋਂ ਇਲਾਵਾ ਹੋਰ ਸਹਾਇਕ ਅਸਾਮੀਆਂ ਵੀ ਜਲਦ ਹੀ ਭਰੀਆਂ ਜਾਣਗੀਆਂ। ਹੋਰ ਕੱਚੇ ਮੁਲਾਜਮ ਵੀ ਪੱਕੇ ਕੀਤੇ ਜਾਣਗੇ।

ਓਹਨਾ ਕਿਹਾ ਕਿ ਕੋਵਿਡ ਨਾਲ ਨਜਿੱਠਣ ਵਿੱਚ ਪੰਜਾਬ ਦੀ ਕਾਰਗੁਜਾਰੀ ਬਹੁਤ ਵਧੀਆ ਰਹੀ ਹੈ। ਓਹਨਾ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਸਾਡੀ ਪਹਿਲ ਹੈ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ ਲਖਬੀਰ ਸਿੰਘ ਲੱਖਾ ਨੇ ਇਲਾਕੇ ਦੀਆਂ ਮੰਗਾਂ ਦਾ ਜ਼ਿਕਰ ਕੀਤਾ। ਓਹਨਾ ਕਿਹਾ ਕਿ ਇਹ ਸ਼ਹਿਰ ਮੁੱਖ ਮਾਰਗ ਉਤੇ ਹੋਣ ਕਾਰਨ  ਏਥੇ ਸਿਹਤ ਸਹੂਲਤਾਂ ਦੀ ਕਮੀ ਨਹੀਂ ਹੋਣੀ ਚਾਹੀਦੀ ਹੈ। ਓਹਨਾ ਇਹ ਹਸਪਤਾਲ ਇਸ ਇਲਾਕੇ ਨੂੰ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।ਉਹਨਾਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਉਹ ਹਲਕਾ ਪਾਇਲ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ।ਉਹਨਾਂ ਦੱਸਿਆ ਕਿ ਇਹ ਹਸਪਤਾਲ ਇਲਾਕੇ ਦੇ ਲੋਕਾਂ ਦੀ 30 ਸਾਲ ਪੁਰਾਣੀ ਮੰਗ ਸੀ।ਉਹਨਾਂ ਕਿਹਾ ਕਿ ਇਹ ਹਸਪਤਾਲ ਹਲਕਾ ਪਾਇਲ ਦੇ 30 ਤੋਂ ਵਧੇਰੇ ਪਿੰਡਾਂ ਲਈ ਵਰਦਾਨ ਸਾਬਿਤ ਹੋਵੇਗਾ। ਉਹਨਾਂ ਦੋਰਾਹਾ ਵਿੱਚ ਮਿ੍ਰਤਕ ਦੇਹਾਂ ਦੀ ਸੰਭਾਲ ਲਈ ਮੋਰਚਰੀ ਦੇਣ ਦੀ ਵੀ ਮੰਗ ਕੀਤੀ। ਓਹਨਾ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਕੋਵਿੱਡ ਦੌਰਾਨ ਤੁਹਾਡੀ ਅਗਵਾਈ ਵਿੱਚ ਨਿਭਾਈ ਡਿਊਟੀ ਨੂੰ ਪੂਰੇ ਦੇਸ਼ ਨੇ ਮਾਨਤਾ ਦਿੱਤੀ ਹੈ।ਇਸ ਮੌਕੇ ਉਕਤ ਤੋਂ ਇਲਾਵਾ ਹਲਕਾ ਖੰਨਾ ਦੇ ਵਿਧਾਿਕ ਸ੍ਰ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਸ੍ਰ ਮਲਕੀਅਤ ਸਿੰਘ ਦਾਖਾ,  ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ ਯਾਦਵਿੰਦਰ ਸਿੰਘ ਜੰਡਿਆਲੀ ਅਤੇ ਹੋਰ ਲੋਕ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Congress , Punjab Government , Government of Punjab , Doraha , Ludhiana , Gurkirat Singh Kotli , Malkiat Singh Dakha , Yadvinder Singh Jandiali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD