Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਰਕਾਰ ਨੇ ਹਮੇਸ਼ਾਂ ਵਪਾਰੀਆਂ ਦੇ ਹਿੱਤਾਂ ਦੀ ਕੀਤੀ ਰਾਖੀ : ਓਮ ਪ੍ਰਕਾਸ਼ ਸੋਨੀ

ਵਪਾਰ ਮੰਡਲ ਨੇ ਹਫਤੇ ਵਿੱਚ 5 ਦਿਨ ਦੁਕਾਨਾਂ ਖੁਲ੍ਹਣ ਦੇ ਆਦੇਸ਼ ਲਈ ਸੋਨੀ ਦਾ ਕੀਤਾ ਧੰਨਵਾਦ

Web Admin

Web Admin

5 Dariya News

ਅੰਮ੍ਰਿਤਸਰ , 01 Sep 2020

Last updated on: Sep 01, 2020, 00:00 IST

ਪੰਜਾਬ ਸਰਕਾਰ ਵਲੋ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਆਂ ਗਾਈਡਲਾਈਨਾਂ ਅਨੁਸਾਰ ਹਫਤੇ ਵਿਚ ਪੰਜ ਦਿਨਾਂ ਲਈ ਦੁਕਾਨ ਖੁਲਣ ਦੀ ਛੂਟ ਦੇ ਦਿੱਤੀ ਹੈ ਅਤੇ ਹੁਣ ਦੁਕਾਨਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪ ਵੀ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਉਨ ਤੇ ਦੁਕਾਨ ਵਿਚ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਮਾਸਕ ਤੋ ਬਿਨਾਂ ਦੁਕਾਨ ਵਿਚ ਦਾਖਲ ਨਾ ਹੋਣ ਦੇਣ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਆਏ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਉਪਰੰਤ ਕੀਤਾ। ਪੰਜਾਬ ਪ੍ਰਦੇਸ਼  ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰਾ ਲਾਲ ਸੇਠ ਨੇ ਸ਼੍ਰੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਵਪਾਰੀਆਂ ਨੂੰ ਰਾਹਤ ਮਿਲੀ ਹੈ। ਸ੍ਰੀ ਸੇਠ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਵਪਾਰੀ ਵਰਗ ਕਾਫੀ ਪ੍ਰੇਸ਼ਾਨ ਸੀ ਪ੍ਰੰਤੂ ਹੁਣ ਹਫਤੇ ਵਿੱਚ 5 ਦਿਨ ਦੁਕਾਨਾਂ ਖੁੱਲਣ ਨਾਲ ਵਪਾਰ ਆਪਣੀ ਪਹਿਲੀ ਰਫਤਾਰ ਦੀ ਤਰ੍ਹਾਂ ਚੱਲੇਗਾ ਅਤੇ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰਾਂ  ਵੀ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ।  ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਸੋਨੀ ਨੂੰ ਵਪਾਰ ਮੰਡਲ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਸਨ ਅਤੇ ਉਨ੍ਹਾਂ ਵੱਲੋਂ ਹੀ ਸਰਕਾਰ ਨਾਲ ਗੱਲਬਾਤ ਕਰਕੇ ਨਵੇਂ ਆਦੇਸ਼ ਜਾਰੀ ਕਰਵਾਏ ਹਨ ਜਿਸ ਨਾਲ ਵਪਾਰ ਜਗਤ ਨੂੰ ਕਾਫੀ ਰਾਹਤ ਮਿਲੀ ਹੈ।

ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਇਸ ਮਹਾਂਮਾਰੀ ਖਿਲਾਫ ਅਸੀਂ ਇਕ ਜੰਗ ਲੜ ਰਹੇ ਹਾਂ ਅਤੇ ਇਸ ਜੰਗ ਨੂੰ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇਕਰ ਲੋਕ ਸਾਥ ਦੇਣ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀਤੋਂ ਬਚ ਸਕਦੇ ਹਾਂ ਅਤੇ ਹਰੇਕ ਵਿਅਕਤੀ  ਨੂੰ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਜਰੂਰ ਕਰੇ, ਸਮੇਂ ਸਮੇਂ ਸਿਰ ਹੱਥਾਂ ਨੂੰ ਸਾਫ ਕਰੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੇ। ਸ੍ਰੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜਾਨਾ 1500 ਤੋਂ ਵੱਧ ਲੋਕਾਂ ਦੇ ਕੋਵਿਡ -19 ਦੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਟੈਸਟ ਜਰੂਰ ਕਰਵਾਉਣ ਜਿਸ ਨਾਲ ਜਿਥੇ ਉਹ ਖੁਦ ਸੁਰੱਖਿਅਤ ਹੋਣਗੇ ਉਥੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜ੍ਹਾ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਗੁਰੇਜ ਕਰਨਾ  ਚਾਹੀਦਾ ਹੈ।ਸ੍ਰੀ ਸੋਨੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾਂ ਵਪਾਰੀਆਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉੋਣ ਦਿੱਤੀ ਜਾਵੇਗੀ।  ਸ੍ਰੀ ਸੋਨੀ ਨੇ ਕਿਹਾ ਕਿ ਵਪਾਰੀਆਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ  ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਤੇ ਜਿੱਤ ਪਾਈ ਜਾ ਸਕੇ।ਇਸ ਮੌਕੇ ਵਪਾਰ ਮੰਡਲ ਦੇ ਸ੍ਰੀ ਸਮੀਰ ਜੈਨ, ਜਿਲ੍ਹਾ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਮੋਤੀ ਭਾਟੀਆ, ਸ੍ਰੀ ਵਜੀਰ ਚੰਦ, ਸ੍ਰੀ ਸੁਰਿੰਦਰ ਜੈਨ, ਸ੍ਰੀ ਵਿਕਾਸ ਨਾਰੰਗ ਅਤੇ ਬਲਬੀਰ ਭਸੀਨ ਵੀ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD