Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਸਾਫ਼ੂਵਾਲਾ ਦੀ ਪੰਚਾਇਤ ਅਤੇ ਲੋਕਾਂ ਦਾ ਧੰਨਵਾਦ ਕਰਨ ਪਹੁੰਚਿਆ ਸਿਹਤ ਵਿਭਾਗ

ਪਿੰਡ ਵਾਲਿਆਂ ਨੇ ਅਫ਼ਵਾਹਾਂ ਨੂੰ ਪਾਸੇ ਕਰਕੇ 155 ਸੈਂਪਲ ਦਿੱਤੇ

Web Admin

Web Admin

5 Dariya News

ਮੋਗਾ , 02 Sep 2020

Last updated on: Sep 02, 2020, 00:00 IST

ਪਿੰਡਾਂ ਵਿੱਚ ਕਰੋਨਾ ਦੇ ਟੈਸਟ ਨਾ ਕਰਵਾਉਣ ਸਬੰਧੀ ਕੁਝ ਸ਼ਰਾਰਤੀ ਅਨਸਰਾਂ ਵੱਲੋ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਪਾਸੇ ਰੱਖਦਿਆਂ ਪਿੰਡ ਸਾਫ਼ੂਵਾਲਾ ਦੇ ਲੋਕਾਂ ਨੇ ਮੋਹਰੀ ਹੋ ਕੇ ਸੈਪਲ ਕਰਵਾਏ, ਜਿਸ ਨਾਲ ਉਨ੍ਹਾਂ ਨੇ ਅਜਿਹੇ ਕੂੜ ਪ੍ਰਚਾਰ ਤੋਂ ਬਚਣ ਦਾ ਸੁਨੇਹਾ ਜਨ-ਜਨ ਤੱਕ ਪਹੁੰਚਾਇਆ।ਪਿੰਡ ਵਾਲਿਆਂ ਦੇ ਇਸ ਉਤਸ਼ਾਹੀ ਫੈਸਲੇ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਮਿਊਨਿਟੀ ਹੈਲਥ ਸੈਟਰ ਡਰੋਲੀ ਭਾਈ ਦੇ ਐਸ.ਐਮ.ਓ. ਡਾ. ਇੰਦਰਵੀਰ ਸਿੰਘ ਗਿੱਲ ਪਿੰਡ ਵਾਸੀਆਂ ਅਤੇ ਪੰਚਾਇਤ ਦਾ ਧੰਨਵਾਦ ਕਰਨ ਲਈ ਵਿਸੇਸ਼ ਤੌਰ ਤੇ ਪਿੰਡ ਸਾਫੂਵਾਲਾ ਪਹੁੰਚੇ। ਇਸ ਮੌਕੇ ਪਿੰਡ ਵਾਲਿਆਂ ਨੇ ਸਿਹਤ ਵਿਭਾਗ ਨੂੰ 155 ਸੈਂਪਲ ਕਰੋਨਾ ਟੈਸਟ ਲਈ ਦਿੱਤੇ। ਇਸਦੇ ਨਾਲ ਹੀ ਪਿੰਡ ਵਾਲਿਆਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜੇਕਰ ਪਿੰਡ ਵਾਲਿਆਂ ਦੇ ਕਿਸੇ ਵੀ ਮੈਂਬਰ ਵਿੱਚ ਕਰੋਨਾ ਦੇ ਲੱਛਣ ਆਉਣਗੇ ਤਾਂ ਉਹ ਪਹਿਲ ਦੇ ਆਧਾਰ ਤੇ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਟੈਸਟ ਕਰਵਾਉਣਗੇ।ਇਸ ਕਦਮ ਦੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਵਿਸ਼ੇਸ਼ ਤੌਰ ਤੇ ਪ੍ਰਸ਼ੰਸ਼ਾ ਕਰਦਿਆਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਪਿੰਡ ਵਾਲਿਆਂ ਅਤੇ ਪੰਚਾਇਤ ਦਾ ਧੰਨਵਾਦ ਕਰਦਿਆਂ ਡਾ. ਗਿੱਲ ਨੇ ਕਿਹਾ ਕਿ ਕਰੋਨਾ ਦੀ ਸੈਂਪਲਿੰਗ ਲਈ ਫੈਲ ਰਹੀਆਂ ਅਫ਼ਵਾਹਾਂ ਲੋਕ ਹਿੱਤ ਵਿੱਚ ਨਹੀਂ ਹਨ।ਉਨ੍ਹਾਂ ਕਿਹਾ ਕਿ ਪੰਚਾਇਤਾਂ ਵੱਲੋਂ ਕੁੱਝ ਗੁੰਮਰਾਹਕੁਨ ਪ੍ਰਚਾਰ ਦੇ ਪਿੱਛੇ ਲੱਗ ਕੇ ਕਰੋਨਾ ਸੈਂਪਲਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਦਕਿ ਪੰਚਾਇਤਾਂ ਨੂੰ ਅਜਿਹਾ ਕਰਨ ਤੋਂ ਪਹਿਲਾਂ ਪੂਰਾ ਮਾਮਲਾ ਸਮਝ ਕੇ ਕੋਈ ਫੈਸਲਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਲਈ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਸਹਿਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹਾਲ ਵਿੱਚ ਹੀ ਵਾਪਰੀਆਂ ਅਨੇਕਾਂ ਘਟਨਾਵਾਂ, ਜਿੰਨ੍ਹਾਂ ਵਿੱਚ ਇੱਕ ਐਸ.ਐਮ.ਓ. ਸਮੇਤ ਕਿੰਨੇ ਹੀ ਲੋਕਾਂ ਦੀਆਂ ਜਾਨਾਂ ਕਰੋਨਾ ਕਾਰਨ ਚਲੀਆਂ ਗਈਆਂ ਹਨ, ਨੂੰ ਦੇਖਦੇ ਹੋਏ ਆਪਣੇ ਇਲਾਕੇ ਦੇ ਲੋਕਾਂ ਦੀ ਸਿਹਤ ਸੰਭਾਲ ਕਰਨਾ ਸਿਹਤ ਵਿਭਾਗ ਦੀ ਜਿੰਮੇਵਾਰੀ ਹੈ।ਪਰ ਪਿੰਡ ਦੀ ਪੰਚਾਇਤ ਵੱਲੋਂ ਇੱਕ ਪਾਸੜ ਫੈਸਲਾ ਲੈਣਾ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ। ਕਰੋਨਾ ਸੈਂਪਲਿੰਗ ਦੌਰਾਨ ਕਰੋਨਾ ਤੋਂ ਪ੍ਰਭਾਵਿਤ ਹੋ ਗਏ ਵਿਭਾਗ ਦੇ ਅਨੇਕਾਂ ਅਜਿਹੇ ਸਟਾਫ਼ ਮੈਂਬਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁੱਝ ਨਿੱਜੀ ਕਾਰਨਾਂ ਕਰਕੇ ਕੁੱਝ ਗੈਰਜਿੰਮੇਵਾਰ ਲੋਕਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਅਮਲ ਨਾ ਕਰਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD